
ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਵਾਲੇ ਦੂਜੇ ਆਗੂ ਅਵਿਨਾਸ਼ ਜੋਲੀ ਹਨ, ਜੋ ਪਹਿਲਾਂ ਅਕਾਲੀ ਦਲ ਦੇ ਮੈਂਬਰ ਸਨ
ਅੰਮ੍ਰਿਤਸਰ - ਕਾਂਗਰਸ ਨੂੰ ਅੱਜ ਫਿਰ ਇਕ ਹੋਰ ਝਟਕਾ ਲੱਗ ਗਿਆ ਹੈ ਕਿਉਂਕਿ ਸੁਖਜਿੰਦਰ ਸਿੰਘ ਲਾਲੀ ਮਜੀਠੀਆ ਅੱਜ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਵਿਚ ਹੋ ਗਏ ਹਨ। ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਲਾਲੀ ਮਜੀਠੀਆ ਨੂੰ ਮਜੀਠਾ ਹਲਕੇ ’ਚ ਕਾਂਗਰਸ ਪਾਰਟੀ ਦਾ ਸਭ ਤੋਂ ਵੱਡਾ ਚਿਹਰਾ ਮੰਨਿਆ ਜਾਂਦਾ ਸੀ।
ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਵਾਲੇ ਦੂਜੇ ਆਗੂ ਅਵਿਨਾਸ਼ ਜੋਲੀ ਹਨ, ਜੋ ਪਹਿਲਾਂ ਅਕਾਲੀ ਦਲ ਦੇ ਮੈਂਬਰ ਸਨ। ਉਹ ਸਾਬਕਾ ਡਿਪਟੀ ਮੇਅਰ ਵੀ ਰਹਿ ਚੁੱਕੇ ਹਨ। ਅੰਮ੍ਰਿਤਸਰ ਦੇ ਇੱਕ ਨਿੱਜੀ ਹੋਟਲ ਵਿਚ ਆਮ ਆਦਮੀ ਪਾਰਟੀ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ’ਚ ਕੇਜਰੀਵਾਲ ਅਤੇ ਸਹਿ-ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ ਵਿਚ ਇਨ੍ਹਾਂ ਦੋਹਾਂ ਨੂੰ ਪਾਰਟੀ ’ਚ ਸ਼ਾਮਲ ਕੀਤਾ ਗਿਆ।
Lali Majithia
ਜ਼ਿਕਰਯੋਗ ਹੈ ਕਿ ਕਾਂਗਰਸੀ ਆਗੂ ਅਤੇ ਪੰਨਗ੍ਰੇਨ ਦੇ ਚੇਅਰਮੈਨ ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਨੇ 30 ਦਸੰਬਰ ਨੂੰ ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਲਾਲੀ ਮਜੀਠੀਆ ਨੇ ਮਜੀਠਾ ਹਲਕੇ ਤੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਵਿਧਾਨ ਸਭਾ ਚੋਣ ਲੜੀ ਸੀ। ਅਸਤੀਫ਼ੇ ਪਿੱਛੇ ਉਹਨਾਂ ਨੇ ਅਪਣਆ ਨਿੱਜੀ ਕਾਰਨ ਦੱਸਿਆ ਸੀ।