ਪੰਜਾਬ ਕੋਰੋਨਾ ਦੀ ਤੀਜੀ ਲਹਿਰ ਜਾਂ ਓਮੀਕਰੋਨ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: CM ਚੰਨੀ
Published : Jan 1, 2022, 8:12 pm IST
Updated : Jan 1, 2022, 8:12 pm IST
SHARE ARTICLE
CM Channi inaugurate Oxygen Generation plant
CM Channi inaugurate Oxygen Generation plant

"ਕੋਰੋਨਾ ਦੀ ਪਹਿਲੀ ਅਤੇ ਦੂਜੀ ਲਹਿਰ ਦੌਰਾਨ ਕੇਜਰੀਵਾਲ ਦਾ ਬਹੁ-ਪ੍ਰਚਾਰਿਆ ਸਿਹਤ ਮਾਡਲ ਅਸਫਲ ਰਿਹਾ"

ਚਮਕੌਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਵੇਂ ਸਾਲ ਮੌਕੇ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਸਿਟੀ ਸੈਂਟਰ ਲੋਕ ਅਰਪਣ ਕੀਤਾ। 5.60 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਸਿਟੀ ਸੈਂਟਰ ਚਾਰ ਏਕੜ ਦੇ ਰਕਬੇ ’ਚ ਫੈਲਿਆ ਹੈ।  ਪਹਿਲਾਂ ਇਹ ਜ਼ਮੀਨ ਗੰਦੇ ਪਾਣੀ ਦਾ ਛੱਪੜ ਸੀ ,ਜਿਸਦੀ ਹੁਣ ਨੁਹਾਰ ਬਿਲਕੁਲ ਬਦਲ ਦਿੱਤੀ ਗਈ ਹੈ।

Chief Minister Charanjit Singh ChanniChief Minister Charanjit Singh Channi

ਇਸ ਸਿਟੀ ਸੈਂਟਰ ਵਿੱਚ ਕੈਫੇਟੇਰੀਆ, ਲੜਕੀਆਂ ਲਈ ਜਿਮਨੇਜ਼ੀਅਮ , 2 ਬਹੁਮੰਤਵੀ ਹਾਲ ਅਤੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ 2 ਏਕੜ ਦੇ ਖੇਡ ਮੈਦਾਨ ਦਾ ਪ੍ਰਬੰਧ ਹੈ। ਇਸ ਤੋਂ ਇਲਾਵਾ ਇਸ ਸਿਟੀ ਸੈਂਟਰ ਨੂੰ ਲੋਕਾਂ ਦੇ ਜਨਤਕ ਇਕੱਠਾਂ ਲਈ ਵਰਤਿਆ ਜਾ ਸਕੇਗਾ। ਮੁੱਖ ਮੰਤਰੀ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ 200 ਐਲ.ਪੀ.ਐਮ. ਪੀਸੀਏ ਆਕਸੀਜਨ ਜਨਰੇਸ਼ਨ ਪਲਾਂਟ ਦਾ ਉਦਘਾਟਨ ਵੀ ਕੀਤਾ। ਇਸ ਮੌਕੇ  ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਰੋਨਾ ਦੀ ਤੀਜੀ ਲਹਿਰ ਜਾਂ ਓਮੀਕ੍ਰੋਨ ਦੇ ਖਤਰੇ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਦਾ ਦਿੱਲੀ ਹੈਲਥ ਮਾਡਲ ਕੋਰੋਨਾ ਦੀ ਪਹਿਲੀ ਅਤੇ ਦੂਜੀ ਲਹਿਰ ਦੌਰਾਨ ਪੂਰੀ ਤਰਾਂ ਫੇਲ ਹੋ ਗਿਆ ਸੀ, ਜਿਸ ਕਾਰਨ ਹਜਾਰਾਂ ਲੋਕਾਂ ਨੂੰ ਉਸ ਦੌਰਾਨ ਇਲਾਜ ਲਈ ਦਿੱਲੀ ਤੋਂ ਪੰਜਾਬ ਭੱਜਣਾ ਪਿਆ ।

Chief Minister Charanjit Singh ChanniChief Minister Charanjit Singh Channi

ਉਹਨਾਂ ਕਿਹਾ ਕਿ ਹੁਣ ਕੇਜਰੀਵਾਲ ਪੰਜਾਬ ਵਿੱਚ ਦਿੱਲੀ ਸਿਹਤ ਅਤੇ ਸਿੱਖਿਆ ਮਾਡਲਾਂ ਦੇ ਅਜਿਹੇ ਝੂਠੇ ਵਾਅਦੇ ਕਰ ਰਿਹਾ ਹੈ, ਪਰ ਪੰਜਾਬ ਦੇ ਲੋਕ ਉਸਦੇ ਦੇ ਇੰਨਾਂ ਝਾਂਸਿਆਂ ਤੋਂ ਭਲੀਭਾਂਤ ਜਾਣੂ ਹਨ। ਉਹਨਾਂ ਕਿਹਾ ਕਿ ਜਿਹੜਾ ਵਿਅਕਤੀ ਇੱਕ ਸ਼ਹਿਰ ਵਰਗੇ ਸੂਬੇ ਨੂੰ ਵੀ ਸਹੀ ਢੰਗ ਨਾਲ ਨਹੀਂ ਸੰਭਾਲ ਸਕਿਆ, ਉਹ ਪੰਜਾਬ ਨੂੰ ਕਿਵੇਂ ਸੰਭਾਲੇਗਾ। ਮੁੱਖ ਮੰਤਰੀ ਚੰਨੀ ਨੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਲਈ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਨਵੇਂ ਸਾਲ ਦਾ ਤੋਹਫਾ ਦਿੰਦਿਆਂ 2 ਹਾਕੀ ਸਟੇਡੀਅਮਾਂ ਤੇ 5 ਫੁੱਟਬਾਲ ਸਟੇਡੀਅਮਾਂ ਲਈ 7 ਆਰਟੀਫੀਸ਼ਲ ਟਰਫ ਵਿਛਾਉਣ ਨੂੰ ਮਨਜ਼ੂਰੀ ਦਿੱਤੀ।

Chief Minister Charanjit Singh ChanniChief Minister Charanjit Singh Channi

ਸਟੇਡੀਅਮਾਂ ਲਈ ਐਸਟ੍ਰੋਟਰਫਾਂ ਦੀ ਇਸ ਸਹੂਲਤ ਦਾ ਸ੍ਰੀ ਚਮਕੌਰ ਸਾਹਿਬ, ਪਿੰਡ ਕਕਰਾਲੀ, ਮਹਿਟੋਤ, ਢੰਗਰਾਲੀ, ਬਹਿਰਾਮਪੁਰ ਜਿਮੀਦਾਰਾ, ਬਲਮਗੜ ਮੰਡਵਾੜਾ ਅਤੇ ਜ਼ਿਲਾ ਮੋਹਾਲੀ ਦੇ ਖਰੜ ਸ਼ਹਿਰ ਨੂੰ ਭਰਪੂਰ ਲਾਭ ਹੋਵੇੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ‘ਤੇ 5. 50 ਕਰੋੜ  ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਡਾਇਰੈਕਟਰ ਕਮਲਪ੍ਰੀਤ ਕੌਰ ਬਰਾੜ ,ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਅਤੇ ਐਸ.ਐਸ.ਪੀ ਵਿਕਾਸ ਐਸ. ਸੋਨੀ ਵੀ ਹਾਜ਼ਰ ਸਨ।     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

05 May 2024 4:18 PM

Sardar JI ਠੋਕ ਰਹੇ Leader ਅਤੇ ਬਾਬਿਆਂ ਨੂੰ! ਚੋਣਾਂ 'ਚ Kangana Ranaut ਨੂੰ ਟਿਕਟ ਦੇ ਕੇ ਚੈਲੰਜ ਕੀਤਾ ਕਿਸਾਨਾਂ..

05 May 2024 1:54 PM

Patiala ਤੋਂ Shiromani Akali Dal (Amritsar) ਦੇ ਉਮੀਦਵਾਰ Prof. Mahendra Pal Singh ਦਾ ਬੇਬਾਕ Interview

05 May 2024 1:17 PM

Tarunpreet Singh Saundh Interview : ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕ ਰਿਹਾ ਗਏ ਉਡੀਕਦੇ ਪਰ ਸੁਖਬੀਰ ਬਾਦਲ ਨਹੀਂ ਆਏ

05 May 2024 12:21 PM

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM
Advertisement