ਪੰਜਾਬ ਕੋਰੋਨਾ ਦੀ ਤੀਜੀ ਲਹਿਰ ਜਾਂ ਓਮਰੀਕ੍ਰੋਨ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: CM ਚੰਨੀ
Published : Jan 1, 2022, 6:29 pm IST
Updated : Jan 1, 2022, 6:29 pm IST
SHARE ARTICLE
Charanjeet Channi
Charanjeet Channi

ਕਰੋਨਾ ਦੀ ਪਹਿਲੀ ਅਤੇ ਦੂਜੀ ਲਹਿਰ ਦੌਰਾਨ ਕੇਜਰੀਵਾਲ ਦਾ ਬਹੁ-ਪ੍ਰਚਾਰਿਆ ਸਿਹਤ ਮਾਡਲ ਅਸਫਲ ਰਿਹਾ

 

ਮੁੱਖ ਮੰਤਰੀ ਵੱਲੋਂ ਹਾਕੀ ਅਤੇ ਫੁੱਟਬਾਲ ਸਟੇਡੀਅਮਾਂ ਲਈ 7 ਆਰਟੀਫੀਸ਼ਲ ਟਰਫ ਵਿਛਾਉਣ ਨੂੰ ਮਨਜ਼ੂਰੀ
ਮੁੱਖ ਮੰਤਰੀ ਚੰਨੀ ਨੇ ਨਵੇਂ ਸਾਲ ਦੇ ਤੋਹਫੇ ਵਜੋਂ ਸਿਟੀ ਸੈਂਟਰ ਸ੍ਰੀ ਚਮਕੌਰ ਸਾਹਿਬ  ਕੀਤਾ ਲੋਕ ਅਰਪਣ
ਸ੍ਰੀ ਚਮਕੌਰ ਸਾਹਿਬ ਵਿਖੇ ਆਕਸੀਜਨ ਜਨਰੇਸ਼ਨ ਪਲਾਂਟ ਦਾ ਵੀ ਕੀਤਾ ਉਦਘਾਟਨ

ਚਮਕੌਰ ਸਾਹਿਬ/ਮੋਰਿੰਡਾ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਨਵੇਂ ਸਾਲ ਮੌਕੇ ਗੁਰਦੁਆਰਾ ਸ੍ਰੀ ਕਤਲਗੜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਸਿਟੀ ਸੈਂਟਰ ਲੋਕ ਅਰਪਣ ਕੀਤਾ। 5.60 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਸਿਟੀ ਸੈਂਟਰ ਚਾਰ ਏਕੜ ਦੇ ਰਕਬੇ ’ਚ ਫੈਲਿਆ ਹੈ।

Charanjeet Channi Charanjeet Channi

 ਪਹਿਲਾਂ ਇਹ ਜ਼ਮੀਨ ਗੰਦੇ ਪਾਣੀ ਦਾ ਛੱਪੜ ਸੀ ,ਜਿਸਦੀ ਹੁਣ ਨੁਹਾਰ ਬਿਲਕੁਲ ਬਦਲ ਦਿੱਤੀ ਗਈ ਹੈ।  ਇਸ ਸਿਟੀ ਸੈਂਟਰ ਵਿੱਚ ਕੈਫੇਟੇਰੀਆ, ਲੜਕੀਆਂ ਲਈ ਜਿਮਨੇਜ਼ੀਅਮ , 2 ਬਹੁਮੰਤਵੀ ਹਾਲ ਅਤੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ 2 ਏਕੜ ਦੇ ਖੇਡ ਮੈਦਾਨ ਦਾ ਪ੍ਰਬੰਧ ਹੈ। ਇਸ ਤੋਂ ਇਲਾਵਾ ਇਸ ਸਿਟੀ ਸੈਂਟਰ ਨੂੰ ਲੋਕਾਂ ਦੇ ਜਨਤਕ ਇਕੱਠਾਂ ਲਈ ਵਰਤਿਆ ਜਾ ਸਕੇਗਾ।

Charanjeet ChanniCharanjeet Channi

ਮੁੱਖ ਮੰਤਰੀ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ 200 ਐਲ.ਪੀ.ਐਮ. ਪੀਸੀਏ ਆਕਸੀਜਨ ਜਨਰੇਸ਼ਨ ਪਲਾਂਟ ਦਾ ਉਦਘਾਟਨ ਵੀ ਕੀਤਾ। ਇਸ ਮੌਕੇ  ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਰੋਨਾ ਦੀ ਤੀਜੀ ਲਹਿਰ ਜਾਂ ਓਮੀਕ੍ਰੋਨ ਦੇ ਖਤਰੇ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਦਾ ਦਿੱਲੀ ਹੈਲਥ ਮਾਡਲ ਕੋਰੋਨਾ ਦੀ ਪਹਿਲੀ ਅਤੇ ਦੂਜੀ ਲਹਿਰ ਦੌਰਾਨ ਪੂਰੀ ਤਰਾਂ ਫੇਲ ਹੋ ਗਿਆ ਸੀ, ਜਿਸ ਕਾਰਨ ਹਜਾਰਾਂ ਲੋਕਾਂ ਨੂੰ ਉਸ ਦੌਰਾਨ ਇਲਾਜ ਲਈ ਦਿੱਲੀ ਤੋਂ ਪੰਜਾਬ ਭੱਜਣਾ ਪਿਆ ।

Charanjeet ChanniCharanjeet Channi

ਉਨਾਂ ਕਿਹਾ ਕਿ ਹੁਣ ਕੇਜਰੀਵਾਲ ਪੰਜਾਬ ਵਿੱਚ ਦਿੱਲੀ ਸਿਹਤ ਅਤੇ ਸਿੱਖਿਆ ਮਾਡਲਾਂ ਦੇ ਅਜਿਹੇ ਝੂਠੇ ਵਾਅਦੇ ਕਰ ਰਿਹਾ ਹੈ, ਪਰ ਪੰਜਾਬ ਦੇ ਲੋਕ ਉਸਦੇ ਦੇ ਇੰਨਾਂ ਝਾਂਸਿਆਂ ਤੋਂ ਭਲੀਭਾਂਤ ਜਾਣੂ ਹਨ। ਉਨਾਂ ਕਿਹਾ ਕਿ ਜਿਹੜਾ ਵਿਅਕਤੀ ਇੱਕ ਸ਼ਹਿਰ ਵਰਗੇ ਸੂਬੇ ਨੂੰ ਵੀ ਸਹੀ ਢੰਗ ਨਾਲ ਨਹੀਂ ਸੰਭਾਲ ਸਕਿਆ, ਉਹ ਪੰਜਾਬ ਨੂੰ ਕਿਵੇਂ ਸੰਭਾਲੇਗਾ। ਮੁੱਖ ਮੰਤਰੀ ਚੰਨੀ ਨੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਲਈ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਨਵੇਂ ਸਾਲ ਦਾ ਤੋਹਫਾ ਦਿੰਦਿਆਂ 2 ਹਾਕੀ ਸਟੇਡੀਅਮਾਂ ਤੇ 5 ਫੁੱਟਬਾਲ ਸਟੇਡੀਅਮਾਂ ਲਈ 7 ਆਰਟੀਫੀਸ਼ਲ ਟਰਫ ਵਿਛਾਉਣ ਨੂੰ ਮਨਜ਼ੂਰੀ ਦਿੱਤੀ।

Charanjeet ChanniCharanjeet Channi

ਸਟੇਡੀਅਮਾਂ ਲਈ ਐਸਟ੍ਰੋਟਰਫਾਂ ਦੀ ਇਸ ਸਹੂਲਤ ਦਾ ਸ੍ਰੀ ਚਮਕੌਰ ਸਾਹਿਬ, ਪਿੰਡ ਕਕਰਾਲੀ, ਮਹਿਟੋਤ, ਢੰਗਰਾਲੀ, ਬਹਿਰਾਮਪੁਰ ਜਿਮੀਦਾਰਾ, ਬਲਮਗੜ ਮੰਡਵਾੜਾ ਅਤੇ ਜ਼ਿਲਾ ਮੋਹਾਲੀ ਦੇ ਖਰੜ ਸ਼ਹਿਰ ਨੂੰ ਭਰਪੂਰ ਲਾਭ ਹੋਵੇੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ‘ਤੇ 5. 50 ਕਰੋੜ  ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ, ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ ਦੇ ਡਾਇਰੈਕਟਰ ਕਮਲਪ੍ਰੀਤ ਕੌਰ ਬਰਾੜ ,ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਅਤੇ ਐਸ.ਐਸ.ਪੀ ਵਿਕਾਸ ਐਸ. ਸੋਨੀ ਵੀ ਹਾਜ਼ਰ ਸਨ।     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM

Punjab Police Arrest Fazilka Sattebaaz | Sattebaaz quarrel with police | Fazilka Sattebaaz hungama

20 Jun 2025 3:13 PM

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM
Advertisement