ਦਿੱਗਜ਼ ਕਾਂਗਰਸੀ ਆਗੂ ਲਾਲੀ ਮਜੀਠੀਆ ਸੈਂਕੜੇ ਸਾਥੀਆਂ ਨਾਲ ਹੋਏ 'ਆਪ' 'ਚ ਸ਼ਾਮਲ
Published : Jan 1, 2022, 7:56 pm IST
Updated : Jan 1, 2022, 7:56 pm IST
SHARE ARTICLE
Sr. Congress leader Lalli Majithia joins AAP, will contest from Majitha
Sr. Congress leader Lalli Majithia joins AAP, will contest from Majitha

ਮਜੀਠਾ ਤੋਂ ਲੜਨਗੇ ਚੋਣ

ਨਵੇਂ ਸਾਲ ਦੀ ਆਮਦ 'ਤੇ 'ਆਪ' ਵੱਲੋਂ ਕਾਂਗਰਸ ਅਤੇ ਬਸਪਾ ਨੂੰ ਝਟਕੇ

ਬਸਪਾ ਦੇ ਗੁਰਬਖਸ਼ ਸਿੰਘ ਅਤੇ ਸ਼ਵਿੰਦਰ ਸਿੰਘ ਛੱਜਲਵਿੱਡੀ ਨੇ ਵੀ ਚੁੱਕਿਆ ਝਾੜੂ

ਸ੍ਰੀ ਅੰਮ੍ਰਿਤਸਰ -  ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਨਵੇਂ ਸਾਲ ਦੀ ਆਮਦ 'ਤੇ ਵੱਡਾ ਹੁਲਾਰਾ ਮਿਲਿਆ, ਜਦੋਂ ਕਾਂਗਰਸ ਦੇ ਵੱਡੇ ਆਗੂ ਅਤੇ ਪਨਗਰੇਨ ਦੇ ਸਾਬਕਾ ਚੇਅਰਮੈਨ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ, ਬਹੁਜਨ ਸਮਾਜ ਪਾਰਟੀ (ਬਸਪਾ) ਦੇ ਦੋ ਸੂਬਾ ਜਨਰਲ ਸਕੱਤਰ ਗੁਰਬਖਸ਼ ਸਿੰਘ ਅਤੇ ਸ਼ਵਿੰਦਰ ਸਿੰਘ ਛੱਜਲਵਿੱਡੀ, ਖਜਾਨ ਸਿੰਘ, ਹਰਭਜਨ ਸਿੰਘ, ਰਾਮ ਸਿੰਘ, ਅੱਖਾਂ ਦੀ ਉਘੀ ਡਾਕਟਰ ਬੀਬਾ ਬਲਜੀਤ ਕੌਰ ਸਮੇਤ ਕਾਂਗਰਸ- ਬਸਪਾ ਦੇ ਸੈਂਕੜੇ ਵਰਕਰ 'ਆਪ' ਵਿੱਚ ਸ਼ਾਮਲ ਹੋ ਗਏ।

Sr. Congress leader Lalli Majithia joins AAP, will contest from MajithaSr. Congress leader Lalli Majithia joins AAP, will contest from Majitha

'ਆਪ' ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੇ ਇਨਾਂ ਸਾਰੇ ਆਗੂਆਂ ਨੂੰ ਪਾਰਟੀ 'ਚ ਰਸਮੀ ਤੌਰ 'ਤੇ ਸ਼ਾਮਲ ਕਰਕੇ ਇਹਨਾਂ ਦਾ ਜ਼ੋਰਦਾਰ ਸਵਾਗਤ ਕੀਤਾ।
ਸਿਆਸੀ ਆਗੂਆਂ ਨੂੰ 'ਆਪ' ਵਿੱਚ ਸ਼ਾਮਲ ਕਰਨ ਲਈ ਕਰਵਾਏ ਸਾਦੇ, ਪਰ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਹਰ ਦਿਨ ਵੱਡੇ ਆਗੂ, ਪੱਤਰਕਾਰ, ਵਕੀਲ, ਕਲਾਕਾਰ, ਡਾਕਟਰ, ਅਤੇ ਅਫ਼ਸਰ 'ਆਪ' ਦੇ ਪਰਿਵਾਰ ਦਾ ਹਿੱਸਾ ਬਣ ਰਹੇ ਹਨ।

Sr. Congress leader Lalli Majithia joins AAP, will contest from MajithaSr. Congress leader Lalli Majithia joins AAP, will contest from Majitha

ਇਸੇ ਕੜੀ ਤਹਿਤ ਮਾਝੇ ਦੇ ਸਿਰਕੱਢ ਕਾਂਗਰਸੀ ਆਗੂ ਲਾਲੀ ਮਜੀਠੀਆ ਆਪਣੇ ਸਾਥੀਆਂ ਨਾਲ 'ਆਪ' ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ। ਮਾਨ ਨੇ ਲਾਲੀ ਮਜੀਠੀਆ ਅਤੇ ਉਨਾਂ ਦੇ ਸਾਥੀਆਂ ਦਾ ਰਸਮੀ ਤੌਰ 'ਤੇ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਲਾਲੀ ਮਜੀਠੀਆ ਨੇ ਗਲਤ ਨੀਤੀਆਂ ਖ਼ਿਲਾਫ਼ ਵੱਡੀ ਲੜਾਈ ਲੜੀ ਹੈ। ਮਜੀਠੀਆ ਦੇ 'ਆਪ' ਵਿੱਚ ਸ਼ਾਮਲ ਹੋਣ 'ਤੇ ਜਿੱਥੇ ਪਾਰਟੀ ਨੂੰ ਮਾਝੇ ਵਿੱਚ ਵੱਡਾ ਹੁਲਾਰਾ ਮਿਲਿਆ ਹੈ, ਉਥੇ ਹੀ ਉਨਾਂ (ਮਜੀਠੀਆ) ਦਾ ਤਜਰਬਾ ਪਾਰਟੀ ਦੇ ਕੰਮ ਆਵੇਗਾ।

Sr. Congress leader Lalli Majithia joins AAP, will contest from MajithaSr. Congress leader Lalli Majithia joins AAP, will contest from Majitha

ਭਗਵੰਤ ਮਾਨ ਨੇ ਦੱਸਿਆ ਕਿ 'ਆਪ' ਦੇ ਸਾਬਕਾ ਸੰਸਦ ਮੈਂਬਰ ਅਤੇ ਸੀਨੀਅਰ ਸਾਥੀ ਪ੍ਰੋ. ਸਾਧੂ ਸਿੰਘ ਦੀ ਬੇਟੀ ਡਾ. ਬਲਜੀਤ ਕੌਰ ਸਰਕਾਰੀ ਡਾਕਟਰ ਵਜੋਂ ਸੇਵਾਵਾਂ ਦੇ ਰਹੇ ਸਨ। ਡਾ. ਬਲਜੀਤ ਕੌਰ ਨੇ ਸਰਕਾਰੀ ਨੌਕਰੀ ਛੱਡ ਕੇ ਪਾਰਟੀ 'ਚ ਸ਼ਾਮਲ ਹੋਣ ਦਾ ਵੱਡਾ ਫ਼ੈਸਲਾ ਲਿਆ ਹੈ। ਜਿਸ 'ਤੇ ਪਾਰਟੀ ਨੂੰ ਮਾਣ ਹੈ। ਉਨਾਂ ਕਿਹਾ ਕਿ ਫ਼ਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਬਤੌਰ ਡਾਕਟਰ ਬਲਜੀਤ ਕੌਰ ਦੀ ਇਮਾਨਦਾਰ, ਸਾਫ਼ ਸੁਥਰੀ ਅਤੇ ਸ਼ਾਨਦਾਰ ਛਬੀ ਕਰਕੇ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ।

 Lali Majithia joins Aam Aadmi PartyLali Majithia joins Aam Aadmi Party

ਇਸ ਮੌਕੇ ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੋਈ ਸਮਝੌਤਾਵਾਦੀ ਪਾਰਟੀ ਨਹੀਂ ਹੈ, ਸਗੋਂ ਕਾਂਗਰਸ- ਅਕਾਲੀ ਦਲ ਦੇ ਸਮਝੌਤੇ ਨੂੰ ਤੋੜਨ ਵਾਲੀ ਪਾਰਟੀ ਹੈ। ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਲੀਲੀ ਮਜੀਠੀਆ ਵਿਧਾਨ ਸਭਾ ਹਲਕਾ ਮਜੀਠਾ ਤੋਂ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿੱਚ ਪਾਉਣਗੇ।
ਪਨਗਰੇਨ ਦੇ ਸਾਬਕਾ ਚੇਅਰਮੈਨ ਸੁਖਜਿੰਦਰ ਸਿੰਘ ਲਾਲੀ ਮਜੀਠੀਆ ਨੇ ਦੱਸਿਆ ਕਿ ਉਨਾਂ 40 ਸਾਲ ਕਾਂਗਰਸ ਪਾਰਟੀ ਦੀ ਸੇਵਾ ਕੀਤੀ ਹੈ, ਪਰ ਹੁਣ ਕਾਂਗਰਸ ਪਾਰਟੀ ਵਿੱਚ ਉਨਾਂ ਦਾ ਸਾਹ ਘੁਟ ਰਿਹਾ ਸੀ।

file photo 

ਉਨਾਂ ਦਾ ਮਜੀਠੀਆ ਹਲਕੇ ਤੋਂ ਬਿਕਰਮ ਸਿੰਘ ਮਜੀਠੀਆ ਨਾਲ ਮੁਕਾਬਲਾ ਹੁੰਦਾ ਰਿਹਾ ਹੈ, ਪਰ ਕਾਂਗਰਸੀ ਅਤੇ ਅਕਾਲੀ ਦਲ ਵਾਲੇ ਮਿਲ ਕੇ ਉਨਾਂ ਨੂੰ ਹਰਾਉਂਦੇ ਰਹੇ ਹਨ। ਪੰਜਾਬ ਵਾਸੀਆਂ ਨੂੰ ਬੇਅਦਬੀ, ਨਸ਼ੇ ਅਤੇ ਮਾਫੀਆ ਰਾਜ ਜਿਹੇ ਮੁੱਦਿਆਂ 'ਤੇ ਇਨਸਾਫ਼ ਨਹੀਂ ਮਿਲਿਆ। ਭਾਵੇਂ ਹਾਈਕੋਰਟ ਦੇ ਹੁਕਮਾਂ 'ਤੇ ਬਿਕਰਮ ਸਿੰਘ ਮਜੀਠੀਆ ਖਿਲਾਫ਼ ਪਰਚਾ ਜ਼ਰੂਰ ਦਰਜ ਕੀਤਾ ਗਿਆ, ਪਰ ਗ੍ਰਿਫਤਾਰੀ ਅਜੇ ਤੱਕ ਨਹੀਂ ਕੀਤੀ ਗਈ। ਲਾਲੀ ਮਜੀਠੀਆ ਨੇ 'ਆਪ' ਆਗੂਆਂ ਨੂੰ ਭਰੋਸਾ ਦਿਵਾਇਆ ਕਿ ਮਜੀਠੀਆ ਹਲਕੇ ਤੋਂ ਡੱਟ ਕੇ ਚੋਣ ਲੜੇਗੀ ਜਾਵੇਗੀ ਅਤੇ ਵਿਰੋਧੀਆਂ ਨਾਲ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement