
ਪਹਿਲਾਂ ਸਕੂਲ 2 ਜਨਵਰੀ ਨੂੰ ਖੁੱਲ੍ਹਣੇ ਸਨ
ਚੰਡੀਗੜ੍ਹ : ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਹੈ। ਪਹਿਲਾਂ ਸਕੂਲ 2 ਜਨਵਰੀ ਨੂੰ ਖੁੱਲ੍ਹਣੇ ਸਨ ਪਰ ਹੁਣ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 9 ਜਨਵਰੀ ਨੂੰ ਖੁੱਲ੍ਹਣਗੇ।
ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 02/01/2023 ਤੋਂ 08/01/2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।
— Harjot Singh Bains (@harjotbains) January 1, 2023