Chandigarh News : ਚਾਰ ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਸਣੇ 58 ਮੁਲਜ਼ਮ ਗ੍ਰਿਫ਼ਤਾਰ
Published : Jan 1, 2024, 11:59 am IST
Updated : Jan 1, 2024, 11:59 am IST
SHARE ARTICLE
File Photo
File Photo

ਪੁਲਿਸ ਨੇ ਨਸ਼ਾ ਤਸਕਰਾਂ ਤੋਂ 3.03 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਫੜੇ ਹਨ ਅਤੇ ਇਕ ਕਰੋੜ ਰੁਪਏ ਦੇ ਕਰੀਬ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

 Chandigarh News :  ਚੰਡੀਗੜ੍ਹ ਪੁਲਿਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ ਵੱਲੋਂ ਸ਼ਹਿਰ ਵਿਚ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਗਈ। ਕਾਰਵਾਈ ਕਰਦਿਆਂ ਟਾਸਕ ਫੋਰਸ ਨੇ ਸਾਲ 2023 ਵਿਚ ਨਸ਼ਾ ਤਸਕਰਾਂ ਦੇ ਮਾਮਲੇ ਵਿਚ 58 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਚਾਰ ਕਰੋੜ ਰੁਪਏ ਤੋਂ ਵੱਧ ਕੀਮਤ ਦੇ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਬਰਾਮਦ ਕੀਤੀ ਹੈ।

ਪੁਲਿਸ ਨੇ ਨਸ਼ਾ ਤਸਕਰਾਂ ਤੋਂ 3.03 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਫੜੇ ਹਨ ਅਤੇ ਇਕ ਕਰੋੜ ਰੁਪਏ ਦੇ ਕਰੀਬ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਐਂਟੀ ਨਾਰਕੋਟਿਕ ਟਾਸਕ ਫੋਰਸ ਨੇ ਸਾਲ 2023 ਦੌਰਾਨ 1 ਕਿਲੋ 403 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਦੀ ਬਾਜ਼ਾਰੀ ਕੀਮਤ ਡੇਢ ਕਰੋੜ ਰੁਪਏ ਦੇ ਕਰੀਬ ਬਣਦੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸੇ ਤਰ੍ਹਾਂ ਪੁਲਿਸ ਨੇ 7 ਕਿਲੋ 874 ਗ੍ਰਾਮ ਚਰਸ, 226 ਕਿਲੋ ਭੁੱਕੀ, 182.63 ਗ੍ਰਾਮ ਆਈਸ, 5.20 ਗ੍ਰਾਮ ਕੋਕੀਨ, 48 ਕਿਲੋ ਗਾਂਜਾ ਬਰਾਮਦ ਕੀਤਾ ਹੈ। ਪੁਲਿਸ ਨੇ ਨਸ਼ਾ ਤਸਕਰਾਂ ਤੋਂ ਦੋ ਪਿਸਤੌਲ ਤੇ 6 ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਨਸ਼ਾ ਤਸਕਰੀ ਲਈ ਵਰਤੇ ਜਾਂਦੇ 4 ਚਾਰ ਪਹੀਆ ਵਾਹਨ ਤੇ 2 ਦੋ ਪਹੀਆ ਵਾਹਨ ਵੀ ਜ਼ਬਤ ਕਰ ਲਏ ਹਨ। 

ਚੰਡੀਗੜ੍ਹ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਪੁਲਿਸ ਵੱਲੋਂ ਸ਼ਹਿਰ ਵਿਚ ਨਸ਼ਾਂ ਤਸਕਰਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਇਸ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਸ਼ਹਿਰ ਵਿਚ ਹਰ ਸਮੇਂ ਚੌਕਸੀ ਵਰਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲਿਸ ਵੱਲੋਂ ਸ਼ਹਿਰ ਵਿਚ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲਿਆਂ ਨੂੰ ਛੱਡਿਆ ਨਹੀਂ ਜਾਵੇਗਾ। 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement