Abohar News: ਸੋਗ ਵਿਚ ਬਦਲੀਆਂ ਨਵੇਂ ਸਾਲ ਦੀਆਂ ਖੁਸ਼ੀਆਂ, ਕਰੰਟ ਲੱਗਣ ਨਾਲ ਇਲੈਕਟ੍ਰੀਸ਼ੀਅਨ ਦੀ ਹੋਈ ਮੌਤ

By : GAGANDEEP

Published : Jan 1, 2024, 2:52 pm IST
Updated : Jan 1, 2024, 2:52 pm IST
SHARE ARTICLE
Electrician died due to electrocution  Abohar News in punjabi
Electrician died due to electrocution Abohar News in punjabi

Abohar News: ਕਰੰਟ ਲੱਗਣ ਨਾਲ ਇਲੈਕਟ੍ਰੀਸ਼ੀਅਨ ਦੀ ਹੋਈ ਮੌਤ

Electrician died due to electrocution Abohar News in punjabi: ਅਬੋਹਰ ਦੇ ਬਿਜਲੀ ਸਬ ਡਵੀਜ਼ਨ ਖੂਈਆਂ ਸਰਵਰ 'ਚ ਠੇਕੇ 'ਤੇ ਕੰਮ ਕਰਦੇ ਇਕ ਮੁਲਾਜ਼ਮ ਦੀ ਬੀਤੀ ਰਾਤ ਪਿੰਡ ਗਿੱਦਾਂਵਾਲੀ 'ਚ ਬਿਜਲੀ ਦੀ ਮੁਰੰਮਤ ਕਰਦੇ ਸਮੇਂ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਪਰ ਪਰਿਵਾਰ ਵਾਲੇ ਪੋਸਟਮਾਰਟਮ ਕਰਵਾਏ ਬਿਨਾਂ ਹੀ ਲਾਸ਼ ਨੂੰ ਚੁੱਕ ਕੇ ਲੈ ਗਏ ਤੇ ਪ੍ਰਵਾਰ ਨੇ ਅੱਜ ਸਸਕਾਰ ਕਰ ਦਿਤਾ।

ਇਹ ਵੀ ਪੜ੍ਹੋ: Amritsar News : ਨਵੇਂ ਸਾਲ 'ਤੇ ਵੱਡੀ ਗਿਣਤੀ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਸੰਗਤ

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਾਜੀਤਪੁਰ ਕੱਟਿਆਂਵਾਲੀ ਦਾ ਰਹਿਣ ਵਾਲਾ ਠੇਕੇ ’ਤੇ ਨਿਯੁਕਤ ਬਿਜਲੀ ਮੁਲਾਜ਼ਮ ਵਿਨੋਦ ਕੁਮਾਰ ਪੁੱਤਰ 22 ਸਾਲਾ ਸੁਧੀਰ ਪਿੰਡ ਗਿੱਦੜਾਂਵਾਲੀ ਵਿੱਚ ਬਿਜਲੀ ਦੀ ਮੁਰੰਮਤ ਕਰ ਰਿਹਾ ਸੀ। ਇਸ ਦੌਰਾਨ ਕਰੰਟ ਲੱਗਣ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਮੌਕੇ 'ਤੇ ਮੌਜੂਦ ਹੋਰ ਮੁਲਾਜ਼ਮਾਂ ਅਤੇ ਲੋਕਾਂ ਨੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: Japan Earthquake News: ਨਵੇਂ ਸਾਲ 'ਤੇ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਸੁਨਾਮੀ ਦੀ ਚਿਤਾਵਨੀ ਜਾਰੀ  

ਇਕ ਪਾਸੇ ਸੋਮਵਾਰ ਨੂੰ ਨਵੇਂ ਸਾਲ 'ਤੇ ਹਰ ਪਾਸੇ ਖੁਸ਼ੀ ਦਾ ਮਾਹੌਲ ਸੀ। ਇਸ ਦੇ ਨਾਲ ਹੀ ਇਸ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਨਵੇਂ ਸਾਲ ਦੀਆਂ ਖੁਸ਼ੀਆਂ ਸੋਗ ਵਿਚ ਬਦਲ ਗਈਆਂ। ਉਸ ਦਾ ਸਸਕਾਰ ਉਨ੍ਹਾਂ ਦੇ ਪਰਿਵਾਰ ਵੱਲੋਂ ਸੋਮਵਾਰ ਦੁਪਹਿਰ ਪਿੰਡ ਸ਼ਿਵਪੁਰੀ ਵਿਖੇ ਗ਼ਮਗੀਨ ਮਾਹੌਲ ਵਿੱਚ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Electrician died due to electrocution  Abohar News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement