Punjab News: ਇਕੋ ਪ੍ਰਵਾਰ ਦੇ ਪੰਜ ਜੀਆਂ ਨੇ ਕੀਤੀ ਖੁਦਕੁਸ਼ੀ; ਕਰਜ਼ੇ ਕਾਰਨ ਘਰ ’ਚ ਰਹਿੰਦਾ ਸੀ ਕਲੇਸ਼
Published : Jan 1, 2024, 8:19 am IST
Updated : Jan 1, 2024, 8:19 am IST
SHARE ARTICLE
Five members of family committed suicide
Five members of family committed suicide

ਮ੍ਰਿਤਕ ਮਨਮੋਹਨ ਸਿੰਘ ਦੇ ਜਵਾਈ ਸਰਬਜੀਤ ਸਿੰਘ ਨੇ ਦਸਿਆ ਕਿ ਕਿ ਉਹ ਕਾਫੀ ਸਮੇਂ ਤੋਂ ਫੋਨ ਕਰ ਰਿਹਾ ਸੀ ਪਰ ਪ੍ਰਵਾਰ ਵਿਚੋਂ ਕਿਸੇ ਨੇ ਫੋਨ ਨਹੀਂ ਚੁੱਕਿਆ

Punjab News: ਜਲੰਧਰ ਦੇ ਪਿੰਡ ਡਰੋਲੀ ਖੁਰਦ ਵਿਖੇ ਕਰਜ਼ੇ ਤੋਂ ਤੰਗ ਆ ਕੇ ਇਕ ਪ੍ਰਵਾਰ ਦੇ ਪੰਜ ਮੈਂਬਰਾਂ ਵਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ  ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਵਿਚ ਮਨਮੋਹਨ ਸਿੰਘ ਪੁੱਤਰ ਆਤਮਾ ਸਿੰਘ (55) ਉਸ ਦੀ ਪਤਨੀ ਸਰਬਜੀਤ ਕੌਰ, ਉਸ ਦੀਆਂ 2 ਧੀਆਂ ਜੋਤੀ (32)  ਅਤੇ ਗੋਪੀ (31),  ਜੋਤੀ ਦੀ ਲੜਕੀ ਅਮਨ (3) ਸ਼ਾਮਲ ਹਨ।

ਮ੍ਰਿਤਕ ਮਨਮੋਹਨ ਸਿੰਘ ਦੇ ਜਵਾਈ ਸਰਬਜੀਤ ਸਿੰਘ ਨੇ ਦਸਿਆ ਕਿ ਕਿ ਉਹ ਕਾਫੀ ਸਮੇਂ ਤੋਂ ਫੋਨ ਕਰ ਰਿਹਾ ਸੀ ਪਰ ਪ੍ਰਵਾਰ ਵਿਚੋਂ ਕਿਸੇ ਨੇ ਫੋਨ ਨਹੀਂ ਚੁੱਕਿਆ ਜਦੋਂ ਉਸ ਨੇ ਪਿੰਡ ਡਰੋਲੀ ਖੁਰਦ ਆ ਕੇ ਦੇਖਿਆ ਤਾਂ ਮਨਮੋਹਨ ਅਤੇ ਸਰਬਜੀਤ ਕੌਰ ਦੀਆਂ ਲਾਸ਼ਾਂ ਪੱਖਿਆਂ ਨਾਲ ਲਟਕ ਰਹੀਆਂ ਸਨ ਤੇ ਬਾਕੀ ਮ੍ਰਿਤਕਾਂ ਦੀਆਂ ਲਾਸ਼ਾਂ ਮੰਜੇ ’ਤੇ ਪਈਆਂ ਸਨ। ਮਨਮੋਹਨ ਸਿੰਘ ਆਦਮਪੁਰ ਡਾਕਖਾਨੇ ਵਿਚ ਇੰਚਾਰਜ ਸੀ।

ਇਸ ਘਟਨਾ ਦੀ ਸੂਚਨਾ ਮਿਲਦਿਆਂ ਥਾਣਾ ਮੁਖੀ ਮਨਜੀਤ ਸਿੰਘ ਤੇ ਡੀਐਸਪੀ ਆਦਮਪੁਰ ਵਿਜੇ ਕੁੰਵਰ ਸਿੰਘ ਰਾਤ 8.20 ਵਜੇ ਉਥੇ ਪਹੁੰਚੇ। ਉਨ੍ਹਾਂ ਦਸਿਆ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ, ਮੌਕੇ ਤੋਂ ਸੁਸਾਇਡ ਨੋਟ ਵੀ ਮਿਲਿਆ ਹੈ। ਇਸ ਵਿਚ ਮਨਮੋਹਨ ਸਿੰਘ ਨੇ ਲਿਖਿਆ ਹੈ ਕਿ ਉਸ ਨੇ  ਆਰਥਕ ਤੰਗੀ ਕਾਰਨ ਕਰਜ਼ਾ ਲਿਆ ਸੀ ਅਤੇ ਉਸ ਦਾ ਪਤਾ ਉਸ ਦੇ ਪਰਵਾਰਕ ਮੈਂਬਰਾਂ ਨੂੰ ਲੱਗ ਗਿਆ।

ਇਸ ਕਾਰਨ ਘਰ ਵਿਚ ਹਮੇਸ਼ਾ ਕਲੇਸ਼ ਰਹਿੰਦਾ ਸੀ। ਇਸੇ ਪਰੇਸ਼ਾਨੀ ਦੇ ਚਲਦਿਆਂ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਫਿਲਹਾਲ ਪੁਲਿਸ ਨੇ ਲਾਸ਼ਾ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਜਲੰਧਰ ਸਿਵਲ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜਿਆ ਹੈ।  ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਸਾਰੇ ਮ੍ਰਿਤਕਾਂ ਦੇ ਗਲੇ ਉਤੇ ਨਿਸ਼ਾਨ ਹਨ, ਜਿਸ ਤੋਂ ਲੱਗ ਰਿਹਾ ਹੈ ਕਿ ਸਾਰਿਆਂ ਦੀ ਫਾਹਾ ਲਿਆ ਹੈ।

 (For more Punjabi news apart from Five members of family committed suicide, stay tuned to Rozana Spokesman)

Tags: jalandhar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement