Amritsar News: ਨਵੇਂ ਸਾਲ ਵਾਲੇ ਦਿਨ ਵੱਡੀ ਵਾਰਦਾਤ, ਨੌਜਵਾਨ ਦਾ ਸਿਰ ਵਿਚ ਗੋਲੀ ਮਾਰ ਕੇ ਕੀਤਾ ਕਤਲ
Published : Jan 1, 2024, 9:51 pm IST
Updated : Jan 1, 2024, 9:51 pm IST
SHARE ARTICLE
Killed the youth by shooting him in the head in Amritsar News in punjabi
Killed the youth by shooting him in the head in Amritsar News in punjabi

Amritsar News: ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਮਿਲੇ 14 ਗੋਲੀਆਂ ਦੇ ਖੋਲ

Killed the youth by shooting him in the head in Amritsar News in punjabi:  ਡੇਰਾ ਬਾਬਾ ਨਾਨਕ-ਬਟਾਲਾ ਮਾਰਗ ’ਤੇ ਪੈਂਦੇ ਚੌਂਕ ਕਾਹਲਾਂਵਾਲੀ ਵਿਖੇ ਨਵੇਂ ਸਾਲ ਵਾਲੇ ਦਿਨ ਵੱਡੀ ਵਾਰਦਾਤ ਵਾਪਰੀ ਹੈ। ਇਥੇ ਦਿਨ ਦਿਹਾੜੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਪਿੰਡ ਜੌੜੀਆਂ ਕਲਾਂ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: Gujarat News : ਸਾਲ ਦੇ ਪਹਿਲੇ ਦਿਨ ਆਈ ਬੁਰੀ ਖਬਰ, ਡੂੰਘੇ ਬੋਰਵੈੱਲ 'ਚ ਮਾਸੂਮ ਬੱਚੀ ਡਿੱਗੀ

ਮ੍ਰਿਤਕ ਦੀ ਪਹਿਚਾਣ ਹਰਦੀਪ ਸਿੰਘ (35)  ਵਜੋਂ ਹੋਈ ਹੈ।  ਮਿਲੀ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਅੱਜ ਦੁਪਹਿਰ ਕਰੀਬ ਤਿੰਨ ਵਜੇ ਆਪਣੀ ਦੁਕਾਨ ਦੇ ਬਾਹਰ ਬੈਠਾ ਅੱਗ ਸੇਕ ਰਿਹਾ ਸੀ ਕਿ ਇਸ ਦੌਰਾਨ ਮੋਟਰਸਾਸਾਈਕਲ ’ਤੇ ਆਏ ਨੌਜਵਾਨਾਂ ਨੇ ਦਰਜਨ ਤੋਂ ਵੱਧ ਗੋਲੀਆਂ ਚਲਾ ਕੇ ਹਰਦੀਪ ਸਿੰਘ ਦਾ ਕਤਲ ਕਰ ਦਿਤਾ।

ਇਹ ਵੀ ਪੜ੍ਹੋ: Moga Accident News : ਮੋਗਾ 'ਚ ਨੌਜਵਾਨ ਨੂੰ ਟਰੈਕਟਰ-ਟਰਾਲੀ ਨੇ ਕੁਚਲਿਆ, ਮੌਕੇ 'ਤੇ ਹੀ ਮੌਤ

ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਐੱਸ.ਐੱਚ.ਓ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਤੋਂ 14 ਗੋਲੀਆਂ ਦੇ ਖੋਲ ਮਿਲੇ ਹਨ ਅਤੇ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਤਲ ਦੇ ਕਾਰਨਾਂ ਦਾ ਖੁਲਾਸਾ ਤਫ਼ਤੀਸ਼ ਤੋਂ ਬਾਅਦ ਹੀ ਕੀਤਾ ਜਾ ਸਕੇਗਾ।
 

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart fromKilled the youth by shooting him in the head in Amritsar News in punjabi , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement