Moga Accident News : ਮੋਗਾ 'ਚ ਘਰ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ

By : GAGANDEEP

Published : Jan 1, 2024, 4:41 pm IST
Updated : Jan 1, 2024, 4:41 pm IST
SHARE ARTICLE
Moga Accident News in punjabi
Moga Accident News in punjabi

Moga Accident News : 18 ਸਾਲਾ ਹਰਪ੍ਰੀਤ ਸਿੰਘ ਵਜੋਂ ਹੋਈ ਨੋਜਵਾਨ ਦੀ ਪਹਿਚਾਣ

Moga Accident News in punjabi: ਮੋਗਾ ਵਿਚ ਬੋਲੈਰੋ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਪਿੰਡ ਫੂਲਵਾਲਾ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਨੱਥੋਕੇ ਨੇੜੇ ਵਾਪਰਿਆ। ਥਾਣਾ ਬਾਘਾ ਪੁਰਾਣਾ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Aircraft Fuel Prices News: ਜਹਾਜ਼ਾਂ ਦੇ ਬਾਲਣ ਦੀਆਂ ਕੀਮਤਾਂ ’ਚ 4 ਫ਼ੀ ਸਦ ਕਟੌਤੀ  

ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਵੀਰਭਾਨ ਪੁੱਤਰ ਜਗਦੀਸ਼ ਕੁਮਾਰ ਵਾਸੀ ਪਿੰਡ ਫੂਲਵਾਲਾ ਨੇ ਮਾਮਲਾ ਦਰਜ ਕਰਵਾਇਆ ਹੈ। ਉਸ ਨੇ ਕਿਹਾ ਕਿ ਉਸ ਦਾ ਛੋਟਾ ਭਰਾ ਹਰਪ੍ਰੀਤ ਸਿੰਘ ਆਪਣੇ ਮੋਟਰਸਾਈਕਲ ’ਤੇ ਨੱਥੋਕੇ ਨੇੜੇ ਪਿੰਡ ਫੂਲਵਾਲਾ ਆ ਰਿਹਾ ਸੀ। ਰਸਤੇ ਵਿਚ ਇਕ ਤੇਜ਼ ਰਫ਼ਤਾਰ ਬੋਲੈਰੋ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਦੇ ਨਾਲ ਹੀ ਮੇਰੇ ਭਰਾ ਹਰਪ੍ਰੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Lucknow Gold: ਲਖਨਊ ਏਅਰਪੋਰਟ 'ਤੇ ਕਸਟਮ ਵਿਭਾਗ ਨੇ ਫੜਿਆ 2.5 ਕਰੋੜ ਤੋਂ ਵੱਧ ਦਾ ਸੋਨਾ  

ਪੁਲਿਸ ਨੇ ਪ੍ਰਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਡਰਾਈਵਰ ਮੰਗਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬਾਘਾ ਪੁਰਾਣਾ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Moga Accident News in punjabi  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement