Laxmi Kanta Chawla ਦੀ ਮੌਤ ਦੀ ਖ਼ਬਰ ਵਾਇਰਲ, ਲਾਈਵ ਹੋ ਕੇ ਕਿਹਾ- ਅਜੇ ਕਈ ਸਾਲ ਜੀਵਾਂਗੀ
Published : Jan 1, 2024, 12:21 pm IST
Updated : Jan 1, 2024, 12:33 pm IST
SHARE ARTICLE
Prof. Lakshmi Kanta Chawla
Prof. Lakshmi Kanta Chawla

ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਦੀ ਮੌਤ ਦੀ ਖ਼ਬਰ ਇੱਕ ਪੰਜਾਬੀ ਚੈਨਲ ਦੀ ਫਰਜ਼ੀ ਆਈਡੀ ਰਾਹੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ

Punjab News:  ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸ਼੍ਰੀ ਦੁਰਗਿਆਣਾ ਮੰਦਰ ਕਮੇਟੀ ਦੇ ਪ੍ਰਧਾਨ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਦੀ ਮੌਤ ਦੀ ਖ਼ਬਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਖਬਰ ਦੇ ਵਾਇਰਲ ਹੋਣ ਤੋਂ ਬਾਅਦ ਪ੍ਰੋ. ਚਾਵਲਾ ਨੂੰ ਖੁਦ ਲਾਈਵ ਹੋ ਕੇ ਦੱਸਣਾ ਪਿਆ ਕਿ ਉਹ ਜ਼ਿੰਦਾ ਹਨ ਤੇ ਕਈ ਸਾਲਾਂ ਤੱਕ ਜਿਊਂਦੇ ਰਹਿਣਗੇ। ਹੁਣ ਉਹਨਾਂ ਨੇ ਅਯੁੱਧਿਆ ਜਾ ਕੇ ਭਗਵਾਨ ਸ਼੍ਰੀ ਰਾਮ ਦੇ ਦਰਸ਼ਨ ਕਰਨੇ ਹਨ। ਉਹਨਾਂ ਨੇ ਕਿਹਾ ਕਿ ਉਹਨਾਂ ਨੇ ਅਜੇ ਭਾਰਤ ਮਾਤਾ ਦੀ ਹੋਰ ਸੇਵਾ ਕਰਨੀ ਹੈ। 

ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਦੀ ਮੌਤ ਦੀ ਖ਼ਬਰ ਇੱਕ ਪੰਜਾਬੀ ਚੈਨਲ ਦੀ ਫਰਜ਼ੀ ਆਈਡੀ ਰਾਹੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਵਿੱਚ ਲਿਖਿਆ ਗਿਆ ਸੀ ਕਿ ਪੰਜਾਬ ਦੀ ਸਾਬਕਾ ਸਿਹਤ ਮੰਤਰੀ ਅਤੇ ਦੁਰਗਿਆਣਾ ਕਮੇਟੀ ਦੀ ਮੌਜੂਦਾ ਪ੍ਰਧਾਨ ਲਕਸ਼ਮੀ ਕਾਂਤਾ ਚਾਵਲਾ ਦੀ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਹਨਾਂ ਨੂੰ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿਚ ਇਲਾਜ ਲਈ ਦਾਖਲ  ਕਰਵਾਇਆ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਗ੍ਰੇਟਰ ਕੈਲਾਸ਼ ਕਲੋਨੀ ਨਵੀਂ ਦਿੱਲੀ ਵਿਚ ਕੀਤਾ ਜਾਵੇਗਾ। ਮੌਤ ਦੀ ਖ਼ਬਰ ਵਾਇਰਲ ਹੋਣ ਤੋਂ ਬਾਅਦ ਪ੍ਰੋ. ਚਾਵਲਾ ਨੇ ਖ਼ੁਦ ਲਾਈਵ ਹੋ ਕੇ ਆਪਣੇ ਜ਼ਿੰਦਾ ਹੋਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਾਨਤਾ ਅਨੁਸਾਰ ਜਿਸ ਦੀ ਮੌਤ ਦਾ ਐਲਾਨ ਹੋ ਜਾਂਦਾ ਹੈ, ਉਸ ਦੀ ਉਮਰ ਲੰਬੀ ਹੋ ਜਾਂਦੀ ਹੈ।

ਇਸ ਲਈ ਹੁਣ ਉਨ੍ਹਾਂ ਨੂੰ ਅਯੁੱਧਿਆ ਜਾ ਕੇ ਸ਼੍ਰੀ ਰਾਮ ਦੇ ਦਰਸ਼ਨ ਕਰਨੇ ਪੈਣਗੇ। ਇਸ ਲਈ ਉਹ ਹੋਰ ਕਈ ਸਾਲ ਜਿਉਂਦੀ ਰਹੇਗੀ। ਪ੍ਰੋ. ਚਾਵਲਾ ਦੀ ਮੌਤ ਦੀ ਖ਼ਬਰ ਫੈਲਣ ਤੋਂ ਬਾਅਦ ਸੰਤ ਸਮਾਜ ਨੇ ਵੀ ਲਾਈਵ ਹੋ ਕੇ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਅਫਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇ। 

(For more news apart from Punjab News, stay tuned to Rozana Spokesman)

SHARE ARTICLE

ਏਜੰਸੀ

Advertisement

Amritpal ਬਾਰੇ ਦੇਖੋ Khadur Sahib ਦੇ ਆਮ ਲੋਕ ਕੀ ਕਹਿੰਦੇਹਵਾ ਹਵਾਈ ਨਹੀਂ ਗਰਾਉਂਡ ਤੋਂ ਦੇਖੋ ਕਿਹੜਾ ਲੀਡਰ ਮਜਬੂਤ

24 May 2024 1:00 PM

PM ਦਾ ਵਿਰੋਧ ਕਰਨ ਵਾਲੇ ਕੌਣ ਸਨ ? Pratap Bajwa ਨੇ ਕਿਉਂ ਚਲਾਇਆ ਰੋਡ ਰੋਲਰ ਕਿਸਨੇ ਲਿਆਂਦੇ ਕਿਰਾਏ ਦੇ ਉਮੀਦਵਾਰ

24 May 2024 10:39 AM

PM Modi Speech in Patiala Today | ਖਚਾਖਚ ਭਰਿਆ ਪੰਡਾਲ, ਲੱਗ ਰਹੇ ਜ਼ੋਰਦਾਰ ਨਾਅਰੇ

24 May 2024 9:17 AM

PM ਦਾ ਵਿਰੋਧ ਕਰਨ ਵਾਲੇ ਕੌਣ ਸਨ ? Pratap Bajwa ਨੇ ਕਿਉਂ ਚਲਾਇਆ ਰੋਡ ਰੋਲਰ ਕਿਸਨੇ ਲਿਆਂਦੇ ਕਿਰਾਏ ਦੇ ਉਮੀਦਵਾਰ

24 May 2024 8:28 AM

ਰਾਣਾ ਸੋਢੀ ਦੀਆਂ ਕੌਣ ਖਿੱਚ ਰਿਹਾ ਲੱਤਾਂ? ਜਾਖੜ ਨੂੰ ਛੱਡ ਰਾਣਾ ਸੋਢੀ ਨੂੰ ਕਿਉਂ ਮਿਲੀ ਟਿਕਟ?

23 May 2024 4:44 PM
Advertisement