Nabha News : ਸਹੁਰਿਆਂ ਤੋਂ ਤੰਗ ਆ ਕੇ ਜਵਾਈ ਨੇ ਕੀਤੀ ਖ਼ੁਦਕੁਸ਼ੀ

By : BALJINDERK

Published : Jan 1, 2025, 3:41 pm IST
Updated : Jan 1, 2025, 3:41 pm IST
SHARE ARTICLE
ਮ੍ਰਿਤਕ ਬਲਵਿੰਦਰ ਸਿੰਘ ਉਰਫ ਕਾਲਾ
ਮ੍ਰਿਤਕ ਬਲਵਿੰਦਰ ਸਿੰਘ ਉਰਫ ਕਾਲਾ

Nabha News : ਮ੍ਰਿਤਕ ਨੇ ਸੁਸਾਈਡ ਨੋਟ ’ਚ ਆਪਣੇ ਸਹੁਰੇ ਪਰਿਵਾਰ ਅਤੇ ਘਰ ਵਾਲੀ ਦੇ ਮਾਮੇ ਦੇ ਲੜਕੇ ਨੂੰ ਠਹਿਰਾਇਆ ਜ਼ਿੰਮੇਵਾਰ

Nabha News in Punjabi : ਨਾਭਾ ਬਲਾਕ ਦੇ ਪਿੰਡ ਲੁਬਾਣਾ ਦੇ ਮਾਡਲ ਟਾਊਨ ਵਿਖੇ ਬਲਵਿੰਦਰ ਸਿੰਘ ਉਰਫ਼ ਕਾਲਾ ਵੱਲੋਂ ਸਹੁਰਿਆਂ ਤੋਂ ਤੰਗ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਬਲਵਿੰਦਰ ਸਿੰਘ ਨੇ ਮਰਨ ਤੋਂ ਪਹਿਲਾਂ ਸੁਸਾਈਡ ਨੋਟ ’ਚ ਆਪਣੇ ਸਹੁਰੇ ਪਰਿਵਾਰ ਅਤੇ ਘਰ ਵਾਲੀ ਦੇ ਮਾਮੇ ਦੇ ਲੜਕੇ ਨੂੰ ਜ਼ਿੰਮੇਵਾਰ ਠਹਿਰਾਇਆ। ਮ੍ਰਿਤਕ ਨੇ ਜ਼ਹਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰ ਲਈ। ਇਸ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕ ਦਾ ਪਰਿਵਾਰ ਹੁਣ ਇਨਸਾਫ਼ ਦੀ ਮੰਗ ਕਰ ਰਿਹਾ। ਪੁਲਿਸ ਨੇ ਆਰੋਪੀ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। 

ਜ਼ਿਕਰਯੋਗ ਹੈ ਕਿ ਨਾਭਾ ਬਲਾਕ ਦੇ ਪਿੰਡ ਲੁਬਾਣਾ ਦੇ ਮਾਡਲ ਟਾਊਨ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਕਾਲਾ ਨੇ ਆਪਣੇ ਸਹੁਰੇ ਪਰਿਵਾਰ ਅਤੇ ਪਤਨੀ ਦੇ ਨਾਲ ਘਰੇਲੂ ਤੌਰ ’ਤੇ ਲੜਾਈ ਝਗੜਾ ਰਹਿੰਦਾ ਸੀ। ਮ੍ਰਿਤਕ ਬਲਵਿੰਦਰ ਸਿੰਘ ਦੇ ਬੱਚੇ ਵੀ ਪੇਕੇ ਘਰ ਹੀ ਪੜ੍ਹਦੇ ਸੀ, ਬੀਤੇ ਦਿਨੀਂ ਬਲਵਿੰਦਰ ਸਿੰਘ ਆਪਣੀ ਸੱਸ ਦੇ ਸਸਕਾਰ ’ਤੇ ਪਹੁੰਚਿਆ ਤਾਂ ਘਰਵਾਲੀ ਦੇ ਮਾਮੇ ਦੇ ਮੁੰਡੇ ਵੱਲੋਂ ਉਸ ਨਾਲ ਬਦਸਲੂਕੀ ਕੀਤੀ ਗਈ। ਬਲਵਿੰਦਰ ਸਿੰਘ ਬੇਇਜ਼ਤੀ ਨਾ ਸਹਿਣ ਕਾਰਨ ਬਲਵਿੰਦਰ ਸਿੰਘ ਕਾਲਾ ਵੱਲੋਂ ਜ਼ਹਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਕਰ ਲਈ।

1

ਪੁਲਿਸ ਵੱਲੋਂ ਦੋਸ਼ੀ ਖਿਲਾਫ਼ ਮੁਕਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ  ਦਿੱਤੀ ਗਈ। ਬਲਵਿੰਦਰ ਸਿੰਘ ਕਾਲਾ ਵੱਲੋਂ ਮਰਨ ਤੋਂ ਪਹਿਲਾਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਜਿਸ ’ਚ ਉਹਨਾਂ ਵੱਲੋਂ ਲੜਕੀ ਦੇ ਮਾਮਾ ਦੇ ਲੜਕੇ ’ਤੇ ਬੇਇਜ਼ਤੀ ਕਰਨ ਦੇ ਆਰੋਪ ਲਗਾਏ ਗਏ ਹਨ।

ਇਸ ਸਬੰਧੀ ਮ੍ਰਿਤਕ ਬਲਵਿੰਦਰ ਸਿੰਘ ਦੇ ਭਾਣਜੇ ਨੇ ਕਿਹਾ ਕਿ ਬਲਵਿੰਦਰ ਸਿੰਘ ਅਤੇ ਉਸ ਦੀ ਪਤਨੀ ’ਚ ਝਗੜਾ ਰਹਿੰਦਾ ਸੀ ਅਤੇ ਬੀਤੀ ਦਿਨੀਂ ਜਦੋਂ ਸੱਸ ਦੇ ਸਸਕਾਰ ’ਤੇ ਪਹੁੰਚਿਆ ਤਾਂ ਉਸ ਨੂੰ ਬੇਇੱਜ਼ਤ ਕੀਤਾ ਗਿਆ। ਜਿਸ ਤੋਂ ਬਾਅਦ ਉਸ ਨੇ ਖੌਫਨਾਫ਼ ਕਦਮ ਚੁੱਕਿਆ। ਉਸ ਨੇ ਜ਼ਹਰੀਲੀ ਚੀਜ਼ ਪੀ ਕੇ ਅਤੇ ਮਰਨ ਤੋਂ ਪਹਿਲਾਂ ਸੁਸਾਈਡ ਨੋਟ ਲਿਖ ਕੇ ਆਪਣੀ ਪਤਨੀ ਦੇ ਮਾਮੇ ਦੇ ਲੜਕੇ ਨੂੰ ਜ਼ਿੰਮੇਵਾਰ ਠਹਿਰਾਇਆ। ਉਹਨਾਂ ਕਿਹਾ ਕਿ ਬਲਵਿੰਦਰ ਸਿੰਘ ਦਾ 8 ਸਾਲਾ ਦਾ ਲੜਕਾ ਅਤੇ 4 ਸਾਲ ਦੀ ਲੜਕੀ ਹੈ ਉਹ ਨਾਨਕੇ ਪਰਿਵਾਰ ’ਚ ਹੀ ਪੜਾ ਰਹੇ ਸੀ, ਪਰ ਉਹ ਕਦੇ ਵੀ ਇੱਥੇ ਲੈ ਕੇ ਨਹੀਂ ਆਈ ਅਤੇ ਸਸਕਾਰ ’ਤੇ ਵੀ ਬੱਚੇ ਹੀ ਪਹੁੰਚੇ ਹਨ, ਉਸ ਦੀ ਪਤਨੀ ਵੀ ਨਹੀਂ ਪਹੁੰਚੀ। ਜਦੋਂ ਕਿ ਬਲਵਿੰਦਰ ਸਿੰਘ ਕਈ ਦਿਨ ਰਜਿੰਦਰਾ ਹਸਪਤਾਲ ’ਚ ਜ਼ੇਰੇ ਇਲਾਜ ਰਿਹਾ, ਉੱਥੇ ਵੀ ਸਾਰ ਲੈਣ ਨਹੀਂ ਪਹੁੰਚੀ, ਅਸੀਂ ਤਾਂ ਮੰਗ ਕਰਦੇ ਹਾਂ ਕਿ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਮੌਕੇ ’ਤੇ ਰੋਹਟੀ ਪੁਲ ਦੇ ਚੌਂਕੀ ਇੰਚਾਰਜ ਪਵਿੱਤਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੇ ਆਪਣੇ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਜ਼ਹਰੀਲੀ ਚੀਜ਼ ਨਿਗਲ ਲਈ ਸੀ ਅਤੇ ਉਸ ਦੀ ਰਜਿੰਦਰ ਹਸਪਤਾਲ ਇਲਾਜ ਦੇ ਦੌਰਾਨ ਮੌਤ ਹੋ ਗਈ। ਉਸ ਨੇ ਜੋ ਸੁਸਾਈਡ ਨੋਟ ’ਚ ਘਰਵਾਲੀ ਦੇ ਮਾਮੇ ਦੇ ਲੜਕੇ ਬੀਰੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ, ਮਾਮਲਾ ਦਰਜ ਕਰ ਦਿੱਤਾ ਹੈ ਅਤੇ ਉਸ ਦੀ ਭਾਲ ਜਾਰੀ ਹੈ।

(For more news apart from Fed up with the in-laws, the son-in-law committed suicide News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement