Shambhu Morche News : ਸ਼ੰਭੂ ਮੋਰਚੇ ’ਤੇ KMM ਦੀ ਮੀਟਿੰਗ 'ਚ ਜਥੇਬੰਦੀਆਂ ਨੇ ਕੀਤੀ ਅਪੀਲ 

By : BALJINDERK

Published : Jan 1, 2025, 2:27 pm IST
Updated : Jan 1, 2025, 2:27 pm IST
SHARE ARTICLE
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

Shambhu Morche News : ਪੰਜਾਬ ਸਰਕਾਰ ਨਵੀਂ ਖੇਤੀ ਨੀਤੀ ਦੇ ਖਰੜੇ ਨੂੰ ਵਿਧਾਨ ਸਭਾ ’ਚ ਰੱਦ ਕਰੇ ਤੇ ਕਿਸਾਨਾਂ ਦੀਆਂ ਮੰਗਾਂ ਦੇ ਹੱਕ ’ਚ ਮਤਾ ਪਾਵੇ

Shambhu Morche News in Punjbai : ਅੱਜ ਸ਼ੰਭੂ ਮੋਰਚੇ ਤੋਂ KMM ਦੀ ਮੀਟਿੰਗ ਹੋਈ। ਇਸ ਮੀਟਿੰਗ ’ਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ KMM ਦੀ ਪੂਰੀ ਲੀਡਰਸ਼ਿਪ ਨੇ ਦਿੱਲੀ 2 ਚੱਲ ਰਹੇ ਅੰਦੋਲਨ ਦੀ ਮੁਕੰਮਲ ਸਰਗਰਮੀਆਂ ’ਤੇ ਚਰਚਾ ਕੀਤੀ ਹੈ। ਸਰਵਣ ਪੰਧੇਰ ਨੇ ਕਿਹਾ ਕਿ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਦੋ ਵੱਡੇ ਐਲਾਨ ਹੋਏ ਕਿ ਦਿੱਲੀ ਕੂਚ ਪੈਦਲ ਅਤੇ ਡੱਲੇਵਾਲ ਜੀ ਨੇ ਮਰਨ ਵਰਤ ਦਾ ਐਲਾਨ ਕੀਤਾ ਸੀ। ਦੋਨੋਂ ਲਗਾਤਾਰ ਚੱਲਦੇ ਰੱਖਾਂਗੇ। 

ਸਰਵਣ ਪੰਧੇਰ ਨੇ ਅੱਗੇ ਕਿਹਾ ਕਿ 6 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ੰਭੂ ਬਾਰਡਰ ’ਤੇ ਮਨਾਇਆ ਜਾਵੇਗਾ। ਪਟਿਆਲੇ ਦੇ ਨੇੜੇਲੇ ਪਿੰਡਾਂ ਨੂੰ ਬੇਨਤੀ ਹੈ ਕਿ ਪ੍ਰਕਾਸ਼ ਪੁਰਬ ਦਿਹਾੜੇ ਮੌਕੇ ਸੰਗਤਾਂ ਵੱਧ ਤੋਂ ਵੱਧ ਗਿਣਤੀ ’ਚ ਸ਼ਮੂਲੀਅਤ ਕਰਨ। ਇਸ ਮੌਕੇ ਜਥੇਬੰਦੀਆਂ ਵੀ ਆਪਣਾ ਕੈਡਰ ਲੈ ਕੇ ਆਉਣਗੀਆਂ। 

ਮੀਟਿੰਗ ’ਚ ਫੈਸਲਾ ਲਿਆ ਗਿਆ ਕਿ ਪੰਜਾਬ ਸਰਕਾਰ ਵਿਧਾਨ ਵਾਲਾ ਸੈਸ਼ਨ ਬੁਲਾ ਕੇ ਨਵੀਂ ਖੇਤੀ ਨੀਤੀ ਦੇ ਖਰੜੇ ਨੂੰ ਰੱਦ ਕਰੇ ਅਤੇ ਨਾਲ ਹੀ ਕਿਸਾਨਾਂ ਦੀਆ 12 ਮੰਗਾਂ ਦੇ ਹੱਕ ਵਿਚ ਮਤਾ ਪਾਸ ਕਰੇ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ੰਭੂ ਮੋਰਚੇ ’ਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। 

(For more news apart from KMM meeting Shambhu Morche, organizations asked Punjab government reject draft new agriculture policy in assembly News in Punjabi, stay tuned to Rozana Spokesman)

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement