ਸੁਪਰੀਮ ਕੋਰਟ ਦੀ ਕਮੇਟੀ ਦੀ ਬੈਠਕ ’ਚ ਸ਼ਾਮਲ ਨਹੀਂ ਹੋਵੇਗਾ SKM, 3 ਜਨਵਰੀ ਨੂੰ ਹੋਣੀ ਸੀ SC ਕਮੇਟੀ ਨਾਲ ਬੈਠਕ
Published : Jan 1, 2025, 12:38 pm IST
Updated : Jan 1, 2025, 12:38 pm IST
SHARE ARTICLE
SKM will not attend the meeting of the Supreme Court Committee
SKM will not attend the meeting of the Supreme Court Committee

ਸ਼ੰਭੂ ਤੇ ਖਨੌਰੀ ਮੋਰਚੇ 'ਚ ਕੋਈ ਭੂਮਿਕਾ ਨਾ ਹੋਣ ਦਾ ਦਿੱਤਾ ਹਵਾਲਾ

SKM will not attend the meeting of the Supreme Court Committee: ਅੱਜ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ ਅੱਗੇ ਪੇਸ਼ ਨਹੀਂ ਹੋਵੇਗਾ। ਮੋਰਚੇ ਦੇ ਆਗੂਆਂ ਹਰਿੰਦਰ ਸਿੰਘ ਲੱਖੋਵਾਲ ਅਤੇ ਡਾਕਟਰ ਦਰਸ਼ਨਪਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਖਨੌਰੀ ਅਤੇ ਸ਼ੰਭੂ ਬਾਰਡਰ ਤੇ ਚੱਲ ਰਹੇ ਅੰਦੋਲਨਾਂ ਵਿਚ ਕੋਈ ਭੂਮਿਕਾ ਨਹੀਂ ਹੈ। ਇਸ ਲਈ ਤਾਲਮੇਲ ਕਮੇਟੀ ਕਰਨ ਦਾ ਕੋਈ ਮਤਲਬ ਹੀ ਨਹੀਂ ਹੈ। 

ਦੱਸਣਯੋਗ ਹੈ ਕਿ ਬੀਤੇ ਦਿਨੀਂ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ  ਐਲਾਨ ਕੀਤਾ ਸੀ ਕਿ ਸੰਯੁਕਤ ਕਿਸਾਨ ਮੋਰਚਾ ਸੁਪਰੀਮ ਕੋਰਟ ਵੱਲੋਂ ਬਣਾਈ ਤਾਲਮੇਲ ਕਮੇਟੀ ਅੱਗੇ ਪੇਸ਼ ਹੋਵੇਗਾ ਅਤੇ ਕਮੇਟੀ ਅੱਗੇ ਫ਼ਸਲਾਂ 'ਤੇ ਲਾਗਤ ਖ਼ਰਚੇ ਦਾ ਖਰੜਾ ਪੇਸ਼ ਕਰੇਗਾ ਪਰ ਅੱਜ ਮੋਰਚੇ ਦੇ ਆਗੂ ਇਹ ਕਹਿੰਦੇ ਹੋਏ ਪਿੱਛੇ ਹਟ ਗਏ ਕਿ ਉਨ੍ਹਾਂ ਦੀ ਖਨੌਰੀ ਤੇ ਸ਼ੰਭੂ ਬਾਰਡਰ ਤੇ ਚੱਲ ਰਹੇ ਅੰਦੋਲਨਾਂ ਵਿਚ ਜਦੋਂ ਕੋਈ ਭੂਮਿਕਾ ਹੀ ਨਹੀਂ ਤਾਂ ਕਮੇਟੀ ਅੱਗੇ ਪੇਸ਼ ਹੋਣ ਦਾ ਮਤਲਬ ਹੀ ਨਹੀਂ ਬਣਦਾ। 

ਜ਼ਿਕਰਯੋਗ ਹੈ ਕਿ ਜਦੋਂ ਸੰਭੂ ਤੇ ਖਨੌਰੀ ਬਾਰਡਰ ਤੇ ਕਿਸਾਨਾਂ ਨੇ ਅੰਦੋਲਨ ਸ਼ੁਰੂ ਕੀਤਾ ਸੀ ਤਾਂ ਉਸ ਵੇਲੇ ਸੁਪਰੀਮ ਕੋਰਟ ਵਿਚ ਕੁਝ ਪਟੀਸ਼ਨਾਂ ਦਾਇਰ ਹੋਈਆਂ ਜਿਨ੍ਹਾਂ ਵਿਚ ਉਹ ਮੰਗ ਕੀਤੀ ਗਈ ਸੀ ਕਿ ਸ਼ੰਭੂ ਤੇ ਖਨੌਰੀ ਦੇ ਰਸਤੇ ਖੁਲ੍ਹਵਾਏ ਜਾਣ।

ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਇਕ ਤਾਲਮੇਲ ਕਮੇਟੀ ਦਾ ਗਠਨ ਕਰਕੇ ਇਹ ਆਦੇਸ਼ ਦਿੱਤਾ ਸੀ ਕਿ ਕਮੇਟੀ ਕਿਸਾਨਾਂ ਅਤੇ ਸਰਕਾਰਾਂ ਵਿਚਕਾਰ ਵਿਚੌਲਗੀ ਕਰੇ ਅਤੇ ਸਮੱਸਿਆ ਦਾ ਹੱਲ ਕੱਢੇ ਪਰ ਧਰਨਾਕਾਰੀ ਕਿਸਾਨਾਂ ਨੇ ਤਾਲਮੇਲ ਕਮੇਟੀ ਨਾਲ ਗੱਲਬਾਤ ਕਰਨ ਤੋਂ ਮਨ੍ਹਾਂ ਕਰ ਦਿੱਤਾ ਇਸ ਦਾ ਅਰਥ ਇਹ ਸੀ ਕਿ ਇਹ ਕਮੇਟੀ ਧਰਨਾਕਾਰੀ ਕਿਸਾਨਾਂ ਨਾਲ ਗੱਲਬਾਤ ਲਈ ਬਣਾਈ ਗਈ ਸੀ ਤੇ ਬਾਕੀ ਕਿਸਾਨਾਂ ਦਾ ਇਸ ਨਾਲ ਕੋਈ ਸਰੋਕਾਰ ਨਹੀਂ ਸੀ।    

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement