ਕਿਹਾ : ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਭਰਿਆ ਹੋਵੇ
ਚੰਡੀਗੜ੍ਹ : ਨਵੇਂ ਸਾਲ 2026 ਦਾ ਆਗਾਜ਼ ਹੋ ਗਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆ ਹਨ। ਨਵੇਂ ਸਾਲ ਮੌਕੇ ਸੋਸ਼ਲ ਮੀਡੀਆ ’ਤੇ 'ਤੇ ਪੋਸਟ ਸਾਂਝੀ ਕਰਦੇ ਹੋਏ ਉਨ੍ਹਾਂ ਕਿਹਾ, “ਨਵੇਂ ਸਾਲ 2026 ਦੀਆਂ ਆਪ ਸਭ ਨੂੰ ਮੁਬਾਰਕਾਂ। ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਤੁਹਾਡਾ ਆਉਣ ਵਾਲਾ ਸਾਲ ਖੁਸ਼ੀਆਂ ਅਤੇ ਕਾਮਯਾਬੀ ਭਰਿਆ ਹੋਵੇ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਆਪਣੇ ਫ਼ਰਜ਼ ਵਜੋਂ ਬੀਤੇ ਸਾਲ 2025 ਵਿੱਚ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਬੱਚਿਆਂ ਨੂੰ ਚੰਗੀ ਸਿੱਖਿਆ, ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ। ਪੰਜਾਬ ਦੇ ਮੱਥੇ ਤੋਂ ਨਸ਼ੇ ਅਤੇ ਭ੍ਰਿਸ਼ਟਾਚਾਰ ਵਰਗੇ ਕਲੰਕ ਸਾਫ਼ ਕਰਨ ਲਈ ਸਖ਼ਤ ਐਕਸ਼ਨ ਕੀਤੇ। ਇਸੇ ਲੜੀ ਤਹਿਤ ਆਉਣ ਵਾਲੇ ਨਵੇਂ ਸਾਲ ਵਿੱਚ ਵੀ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।
