6 ਲੋਕਾਂ ਖ਼ਿਲਾਫ਼ ਐਫਆਈਆਰ ਦਰਜ
ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 328 ਸਰੂਪਾਂ ਦੇ ਮਾਮਲੇ ’ਤੇ ਗੱਲ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਅਤੇ ਗੰਭੀਰ ਮਾਮਲਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਹੁਣ ਤੱਕ ਇਕ ਗ੍ਰਿਫ਼ਤਾਰੀ ਹੋ ਚੁੱਕੀ ਹੈ, ਜਦਕਿ 16 ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਹੈ। ਸੰਧਵਾਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਦਾ ਕੰਮ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਹੈ ਅਤੇ ਕਿਸੇ ਨਾਲ ਵੀ ਨਾਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਦੇ ਆਧਾਰ ’ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜੇ ਲੋੜ ਪਈ ਤਾਂ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ। ਸਪੀਕਰ ਨੇ ਕਿਹਾ ਕਿ ਜਿਹੜੇ ਲੋਕ ਸੱਚ ਅਤੇ ਇਨਸਾਫ਼ ਦੀ ਮੰਗ ਕਰ ਰਹੇ ਹਨ, ਉਨ੍ਹਾਂ ਦੀ ਆਵਾਜ਼ ਨੂੰ ਅਣਡਿੱਠਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲੇਗੀ।
