Punjab Weather Update: ਗੁਰਦਾਸਪੁਰ 5.2 ਡਿਗਰੀ ਸੈਲਸੀਅਸ ਨਾਲ ਰਿਹਾ ਸਭ ਤੋਂ ਠੰਢਾ
Punjab weather Update: ਨਵੇਂ ਸਾਲ ਦੇ ਪਹਿਲੇ ਦਿਨ ਯਾਨੀ ਅੱਜ ਪੰਜਾਬ ਵਿੱਚ ਲੋਕਾਂ ਨੂੰ ਕੜਾਕੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਸਵੇਰ ਤੋਂ ਕਈ ਥਾਵਾਂ 'ਤੇ ਭਾਰੀ ਮੀਂਹ ਪੈ ਰਿਹਾ ਹੈ। ਗੁਰਦਾਸਪੁਰ 5.2 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ ਰਿਹਾ।
ਇਸ ਦੌਰਾਨ, ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਦ੍ਰਿਸ਼ਟੀ ਜ਼ੀਰੋ, ਲੁਧਿਆਣਾ ਵਿਚ 10 ਮੀਟਰ, ਪਟਿਆਲਾ ਵਿੱਚ 20 ਮੀਟਰ ਅਤੇ ਹਲਵਾਰਾ, ਗੁਰਦਾਸਪੁਰ, ਪਠਾਨਕੋਟ, ਬਠਿੰਡਾ ਅਤੇ ਬੱਲੋਵਾਲ ਸੌਂਕਰੀ ਵਿੱਚ 50 ਮੀਟਰ ਤੋਂ ਘੱਟ ਰਹੀ। ਇਸ ਨਾਲ ਹਵਾਈ ਅਤੇ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ। ਮੌਸਮ ਵਿਭਾਗ ਦੇ ਅਨੁਸਾਰ, ਇਸ ਸਮੇਂ ਉੱਤਰੀ ਪਾਕਿਸਤਾਨ ਅਤੇ ਅਫਗਾਨਿਸਤਾਨ ਉੱਤੇ ਇੱਕ ਪੱਛਮੀ ਗੜਬੜੀ ਪ੍ਰਬਲ ਹੈ, ਜੋ ਕਿ ਉੱਪਰਲੇ ਵਾਯੂਮੰਡਲ ਵਿੱਚ ਸਰਗਰਮ ਹੈ।
ਇੱਕ ਲੰਮੀ ਮੱਧ-ਅਸਮਾਨ ਹਵਾ ਪੱਟੀ ਬਣ ਰਹੀ ਹੈ, ਜਿਸ ਨਾਲ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। ਦੱਖਣੀ ਪੰਜਾਬ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਉੱਚਾਈ 'ਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ।
ਉੱਤਰੀ ਹਰਿਆਣਾ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਵੀ ਉੱਪਰੀ ਹਵਾ ਦਾ ਪ੍ਰਭਾਵ ਦਿਖਾਈ ਦੇ ਰਿਹਾ ਹੈ। ਅਜਿਹੀ ਸਥਿਤੀ ਵਿਚ, ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਦੇ ਕੁਝ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਮਾਨਸਾ ਅਤੇ ਲੁਧਿਆਣਾ ਵਿੱਚ ਕੁਝ ਥਾਵਾਂ 'ਤੇ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਫਿਰੋਜ਼ਪੁਰ, ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ ਦੇ ਕੁਝ ਇਲਾਕਿਆਂ 'ਚ ਠੰਢ ਦੀ ਸੰਭਾਵਨਾ ਹੈ।
ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਰਨਾਲਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਵੀ ਸੰਘਣੀ ਧੁੰਦ ਦੇਖੀ ਜਾ ਸਕਦੀ ਹੈ। ਲੁਧਿਆਣਾ, ਫ਼ਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੁਹਾਲੀ) ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤਰਨਤਾਰਨ, ਫਰੀਦਕੋਟ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਕੁਝ ਥਾਵਾਂ 'ਤੇ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਅੱਜ ਤੋਂ ਬਾਅਦ, ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਵਧਣ ਦੀ ਉਮੀਦ ਹੈ। ਇਸ ਤੋਂ ਬਾਅਦ, ਅਗਲੇ ਤਿੰਨ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 4 ਡਿਗਰੀ ਸੈਲਸੀਅਸ ਤੱਕ ਘਟਣ ਦੀ ਉਮੀਦ ਹੈ।
