328 ਪਾਵਨ ਸਰੂਪਾਂ ਵਾਲੇ ਮਾਮਲੇ 'ਚ ਕੀਤੀ ਕਾਰਵਾਈ
ਚੰਡੀਗੜ੍ਹ: 328 ਸਰੂਪਾਂ ਦੇ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਦੇ ਨਜ਼ਦੀਕੀ ਮੰਨੇ ਜਾਂਦੇ ਚਾਰਟਡ ਅਕਾਊਂਟੈਂਟ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਮੋਹਾਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਸਤਿੰਦਰ ਸਿੰਘ ਕੋਹਲੀ ਐਸ.ਜੀ.ਪੀ.ਸੀ. ਦੇ ਆਡਿਟ ਦਾ ਕੰਮ ਦੇਖਦੇ ਸਨ ਤੇ 328 ਸਰੂਪਾਂ ਦੇ ਮਾਮਲੇ ਵਿਚ ਨਾਮਜ਼ਦ ਸਨ।
ਅੰਮ੍ਰਿਤਸਰ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ FIR ਵਿੱਚ IPC ਦੀਆਂ ਧਾਰਾਵਾਂ 295, 295-A, 409, 465 ਅਤੇ 120-B ਲਗਾਈਆਂ ਗਈਆਂ।ਜਾਂਚ ਦੌਰਾਨ 16 ਲੋਕਾਂ ਦੇ ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਸਾਬਕਾ ਅਤੇ ਮੌਜੂਦਾ ਅਹੁਦੇਦਾਰ ਤੇ ਕਰਮਚਾਰੀ ਸ਼ਾਮਲ ਦੱਸੇ ਗਏ ਹਨ। SGPC ਦੇ ਖਾਤਿਆਂ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਨੂੰ ਲੈ ਕੇ ਕੋਹਲੀ ਪਹਿਲਾਂ ਵੀ ਚਰਚਾ ਵਿੱਚ ਰਹੇ ਹਨ
