ਤਿੰਨ ਮੋਟਰਸਾਈਕਲ ਸਵਾਰਾਂ ਦੀ ਹੋਈ ਮੌਤ, ਇਕ ਹੋਇਆ ਗੰਭੀਰ ਜ਼ਖ਼ਮੀ
ਗੜ੍ਹਸ਼ੰਕਰ : ਹੁਸ਼ਿਆਰਪੁਰ ਜ਼ਿਲ੍ਹੇ ਅਧੀਨ ਪੈਂਦੇ ਗੜ੍ਹਸ਼ੰਕਰ ਨੇੜੇ ਨਵੇਂ ਸਾਲ ਦੇ ਪਹਿਲੇ ਦਿਨ ਵੱਡਾ ਹਾਦਸਾ ਵਾਪਰਿਆ ਹੈ। ਇਹ ਹਾਦਸਾ ਸ੍ਰੀ ਅਨੰਦਪੁਰ ਸਾਹਿਬ ਰੋਡ ’ਤੇ ਪਿੰਡ ਬੋੜਾ ਵਿਖੇ ਉਸ ਸਮੇਂ ਵਾਪਰਿਆ ਜਦੋਂ ਇਕ ਮੋਟਰਸਾਈਕਲ ’ਤੇ ਜਾ ਰਹੇ ਚਾਰ ਪਰਵਾਸੀ ਮਜ਼ਦੂਰਾਂ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਮੋਟਰਸਾਈਕਲ ਸਵਾਰ ਚਾਰ ਪਰਵਾਸੀ ਮਜ਼ਦੂਰਾਂ ’ਚੋ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ ਜਦਕਿ ਚੌਥੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਰਾਹਗੀਰਾਂ ਵਲੋਂ ਦੱਸਣ ਅਨੁਸਾਰ ਮੌਕੇ ’ਤੇ ਪਹੁੰਚੀ ਪੁਲਿਸ ਵਲੋਂ ਜ਼ਖ਼ਮੀ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਦਾਖ਼ਲ ਕਰਵਾਇਆ ਗਿਆ ਜਦਿਕ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾਇਆ । ਪੁਲਿਸ ਵਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਲੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ।
