
ਮੋਦੀ ਸਰਕਾਰ ਦਾ ਆਖ਼ਰੀ ਬਜਟ ਉਸ ਦੇ ਭਾਈਵਾਲ ਅਕਾਲੀ ਦਲ ਬਾਦਲ ਨੂੰ ਵੀ ਪਸੰਦ ਨਹੀਂ ਆਇਆ। ਇਹ ਪਹਿਲੀ ਵਾਰ ਹੈ ਜਦੋਂ ਅਕਾਲੀ ਦਲ ਨੇ ਅਪਣੀ ਹੀ ...
ਚੰਡੀਗੜ੍ਹ : ਮੋਦੀ ਸਰਕਾਰ ਦਾ ਆਖ਼ਰੀ ਬਜਟ ਉਸ ਦੇ ਭਾਈਵਾਲ ਅਕਾਲੀ ਦਲ ਬਾਦਲ ਨੂੰ ਵੀ ਪਸੰਦ ਨਹੀਂ ਆਇਆ। ਇਹ ਪਹਿਲੀ ਵਾਰ ਹੈ ਜਦੋਂ ਅਕਾਲੀ ਦਲ ਨੇ ਅਪਣੀ ਹੀ ਭਾਈਵਾਲ ਸਰਕਾਰ ਦੇ ਬਜਟ ਉੱਤੇ ਸਵਾਲ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਹੈ ਕਿ ਭਾਵੇਂ ਸਰਕਾਰ ਨੇ ਹਰ ਵਰਗ ਨੂੰ ਰਾਹਤ ਦੇਣ ਦਾ ਦਾਅਵਾ ਕੀਤੀ ਹੈ ਪਰ ਕਿਸਾਨਾਂ ਦੀ ਅਣਦੇਖੀ ਕੀਤੀ ਗਈ ਹੈ।
Budget 2019
ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਨੇ ਜਿਹੜੀਆਂ ਗੱਲਾਂ ਕੀਤੀਆਂ ਸਨ, ਉਨ੍ਹਾਂ ਦੇ ਮੁਤਾਬਿਕ ਬਜਟ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਉਮੀਦ ਕੀਤੀ ਜਾ ਰਹੀ ਸੀ ਕਿ ਸਰਕਾਰ ਕਿਸਾਨਾਂ ਦੀ ਕਰਜ਼ ਮੁਆਫ਼ੀ ਬਾਰੇ ਵੱਡਾ ਐਲਾਨ ਕਰੇਗੀ ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਨੂੰ ਮਿਲ ਕੇ ਸਾਰੇ ਮਸਲੇ ਉਠਾਵਾਂਗੇ। ਉਨ੍ਹਾਂ ਨੇ ਕਿਹਾ ਕਿ ਕਿਸਾਨੀ ਨੂੰ ਪੈਰਾ ਸਿਰ ਕਰਨ ਲਈ ਅਜੇ ਬੜਾ ਕੁਝ ਕਰਨ ਦੀ ਲੋੜ ਹੈ।