ਅਲਵਿਦਾ ਕਹਿ ਗਏ ਸਿਰਮੌਰ ਨਾਵਲਕਾਰ ਸ: ਜਸਵੰਤ ਸਿੰਘ ਕੰਵਲ
Published : Feb 1, 2020, 7:57 pm IST
Updated : Feb 1, 2020, 7:57 pm IST
SHARE ARTICLE
Jaswant Singh Kanwal
Jaswant Singh Kanwal

ਭੋਗ ਤੇ ਅੰਤਿਮ ਅਰਦਾਸ 10 ਫਰਵਰੀ ਨੂੰ ਹੋਣ  ਦੀ ਸੰਭਾਵਨਾ...

ਲੁਧਿਆਣਾ: ਢੁਡੀਕੇ(ਮੋਗਾ) ਚ ਅੱਜ ਸਵੇਰੇ 7.40 ਵਜੇ ਘਰ ਚ ਹੀ ਸਵੇਰ ਦਾ ਇਸ਼ਨਾਨ ਕਰਨ ਉਪਰੰਤ ਉੱਚ ਦੁਮਾਲੜੇ ਨਾਵਲਕਾਰ ਲਗਪਗ 101 ਸਾਲ ਤੋਂ ਕੁਝ ਮਹੀਨੇ ਘੱਟ ਉਮਰ ਭੋਗ ਕੇ ਸਦੀਵੀ ਅਲਵਿਦਾ ਕਹਿ ਗਏ ਹਨ। ਪ੍ਰਿੰਸੀਪਲ ਸਰਵਣ ਸਿੰਘ ਦੇ ਦੱਸਣ ਮੁਤਾਬਕ 28 ਜਨਵਰੀ ਨੂੰ ਉਨ੍ਹਾਂ ਮੁਲਾਕਾਤ ਦੌਰਾਨ ਆਪਣੇ ਸਨੇਹੀ ਮਿੱਤਰ ਅਮਰਜੀਤ ਗੁਰਦਾਸਪੁਰੀ ਦੀ ਗਾਈ ਹੀਰ ਸੁਣਨ ਦੀ ਇੱਛਾ ਜ਼ਾਹਰ ਕੀਤੀ ਸੀ।

Jaswant Singh KanwalJaswant Singh Kanwal

ਅੱਜ ਦੁਪਹਿਰ ਤਿੰਨ ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਖ਼ੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ, ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ , ਵਿਧਾਇਕ ਦਰੰਸ਼ਨ ਸਿੰਘ ਬਰਾੜ, ਡਾ: ਹਰਜੋਤ ਕਮਲ, ਸੁਖਜੀਤ ਸਿੰਘ ਕਾਕਾ ਲੋਹਗੜ੍ਹ ਤੇ ਸੰਜੇ ਤਲਵਾਰ ਤੋਂ ਇਲਾਵਾ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ: ਗੁਰਭਜਨ ਸਿੰਘ ਗਿੱਲ,ਪ੍ਰਿੰਸੀਪਲ ਸਰਵਣ ਸਿੰਘ ਢੁੱਡੀਕੇ,

ਨਾਵਲਕਾਰ ਬਲਦੇਵ ਸਿੰਘ ਸੜਕਨਾਮਾ, ਪੰਜਾਬੀ ਸਾਹਿੱਤ ਅਕਾਡਮੀ ਦੇ ਪ੍ਰਧਾਨ ਪ੍ਰੋ: ਰਵਿੰਦਰ ਭੱਠਲ, ਸਕੱਤਰ ਡਾ: ਗੁਰਇਕਬਾਲ ਸਿੰਘ, ਜਤਿੰਦਰ ਪੰਨੂ ਸੰਪਾਦਕ ਨਵਾਂ ਜ਼ਮਾਨਾ,ਸਿਮਰਨਜੋਤ ਸਿੰਘ ਮੱਕੜ ਰੀਪੋਰਟਰ ਡੇਲੀ ਪੋਸਟ, ਨਵਦੀਪ ਸਿੰਘ ਗਿੱਲ, ਹਰਬੰਸ ਮਾਲਵਾ, ਡਾ: ਸੁਮੇਲ ਸਿੰਘ ਸਿੱਧੂ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ  ਡਾ: ਤੇਜਵੰਤ ਮਾਨ,ਜਨਰਲ ਸਕੱਤਰ ਪਵਨ ਹਰਚੰਦਪੁਰੀ, ਰਣਜੀਤ ਸਿੰਘ ਗਿੱਲ ਫਰਿਜਨੋ(ਅਮਰੀਕਾ)ਗੁਲਜ਼ਾਰ ਸਿੰਘ ਸ਼ੌਂਕੀ, ਹਰੀ ਸਿੰਘ ਢੁੱਡੀਕੇ, ਸੁਰਜੀਤ ਸਿੰਘ ਕੌਂਕੇ ਸ਼ਾਮਿਲ ਹੋਏ।

27 ਜੂਨ 1919 ਨੂੰ ਪੈਦਾ ਹੋਏ ਪੰਜਾਬੀ ਨਾਵਲਕਾਰ, ਕਹਾਣੀਕਾਰ ਅਤੇ ਲੇਖਕ ਜਸਵੰਤ ਸਿੰਘ ਕੰਵਲ ਦਾ ਜਨਮ ਪਿੰਡ ਢੁੱਡੀਕੇ (ਜ਼ਿਲਾ ਮੋਗਾ) ਵਿਖੇ ਸ੍ਰੀ ਮੁਹੱਲਾ ਸਿੰਘ ਦੇ ਘਰ ਹੋਇਆ। 1943 ਵਿੱਚ ਜਸਵੰਤ ਸਿੰਘ ਕੰਵਲ ਦਾ ਵਿਆਹ ਮੁਖਤਿਆਰ ਕੌਰ ਨਾਲ ਹੋਇਆ। ਉਨ੍ਹਾਂ ਦੇ ਘਰ ਚਾਰ ਧੀਆਂ ਤੇ ਇੱਕ ਪੁੱਤਰ ਨੇ ਜਨਮ ਲਿਆ। ਹੁਣ ਤਿੰਨ ਧੀਆਂ ਰੱਬ ਨੂੰ ਪਿਆਰੀਆਂ ਹੋ ਚੁੱਕੀਆਂ ਹਨ। ਪੁੱਤਰ ਸਰਬਜੀਤ ਸਿੰਘ ਗਿੱਲ,ਆਗਿਆਕਾਰ ਸੇਵਾ ਮੂਰਤ ਨੂੰਹ,ਦੋ ਖੂਬਸੂਰਤ ਪੋਤਰਿਆਂ ਹਰਮੀਤ ਤੇ ਸੁਮੀਤ ਦਾ ਪਰਿਵਾਰ ਛੱਡ ਗਏ ਹਨ।

ਜਸਵੰਤ ਸਿੰਘ ਕੰਵਲ ਹੁਰਾਂ ਨੇ ਆਪਣੀ ਮੁਢਲੀ ਵਿਦਿਆ ਆਪਣੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਪਤ ਕੀਤੀ। ਉਨ੍ਹਾਂ ਨੇ ਦਸਵੀਂ ਦੀ ਜਮਾਤ ਪਾਸ ਨਹੀਂ ਕੀਤੀ ਪਰ ਗਿਆਨੀ ਜ਼ਰੂਰ ਕੀਤੀ ਹੋਈ। ਉਨ੍ਹਾਂ ਦੇ ਕਹਿਣ ਮੁਤਾਬਕ ਉਨ੍ਹਾਂ ਨੂੰ ਲਿਖਣ ਦੀ ਚੇਟਕ ਮਲਾਇਆ ਦੇ ਜੰਗਲਾਂ ਵਿੱਚ ਘੁੰਮਦਿਆਂ ਲੱਗੀ। ਉਹ ਆਪਣੀ ਲਿਖਣ ਕਲਾ ਨੂੰ ਮਲਾਇਆ ਦੀ ਸੌਗਾਤ ਆਖਦੇ ਹਨ। ਹਰ ਇਨਸਾਨ ਦੇ ਪਹਿਲੇ ਪਿਆਰ ਵਾਂਗ ਉਨ੍ਹਾਂ ਦਾ ਪਹਿਲਾ ਪਿਆਰ ਇੱਕ ਚੀਨੀ ਮੁਟਿਆਰ ਹੀ ਸੀ, ਜੋ ਉਨ੍ਹਾਂ ਨਾਲ ਵਿਆਹ ਤਾਂ ਕਰਵਾਉਣਾ ਚਾਹੁੰਦੀ ਸੀ ਪਰ ਆਪਣਾ ਦੇਸ਼ ਨਹੀਂ ਸੀ ਛੱਡਣਾ ਚਾਹੁੰਦੀ।

ਇਸੇ ਤਰ੍ਹਾਂ ਕੰਵਲ ਹੁਰੀਂ ਵੀ ਉਥੇ ਪੱਕੇ ਤੌਰ 'ਤੇ ਰਹਿਣਾ ਨਹੀਂ ਸੀ ਚਾਹੁੰਦੇ। ਉਨ੍ਹਾਂ ਦੇ ਰਿਸ਼ਤੇ ਦਾ ਅੰਤ ਇਥੇ ਹੀ ਹੋ ਗਿਆ। ਉਨ੍ਹਾਂ ਨੇ ਵੀ ਰੋਜ਼ੀ ਰੋਟੀ ਦੀ ਖਾਤਰ ਮਲਾਇਆ ਵਿੱਚ ਚੌਕੀਦਾਰੀ ਵੀ ਕੀਤੀ ਤੇ ਆਪਣੇ ਪਿੰਡ ਦਿਆਂ ਖੇਤਾਂ ਵਿੱਚ ਆਪਣੇ ਛੋਟੇ ਭਰਾ ਨਾਲ ਹਲ ਵੀ ਵਾਹਿਆ। ਇਹ ਉਨ੍ਹਾਂ ਦਾ ਸੁਭਾਗ ਸੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਹੀ ਉਨ੍ਹਾਂ ਨੂੰ ਗੁਰੂ ਰਾਮਦਾਸ ਦੀ ਨਗਰੀ ਵਿੱਚ ਕਲਰਕੀ ਦੀ ਨੌਕਰੀ ਮਿਲ ਗਈ। ਉਥੇ ਹੀ ਰਹਿਣਾ, ਖਾਣਾ ਪੀਣਾ ਤੇ ਸਾਹਿਤਕ ਭੁੱਖ ਪੂਰੀ ਕਰਨ ਲਈ ਉਹ ਬਾਕੀ ਬਚਦਾ ਸਮਾਂ ਸ਼੍ਰੋਮਣੀ ਕਮੇਟੀ ਦੀ ਲਾਇਬਰੇਰੀ ਵਿੱਚ ਬਿਤਾਉਂਦੇ।

ਇਥੇ ਹੀ ਉਨ੍ਹਾਂ ਨੂੰ ਦੁਨੀਆਂ ਦੀਆਂ ਸਭ ਤੋਂ ਵਧੀਆ ਕਿਤਾਬਾਂ, ਨਾਵਲ ਤੇ ਕਹਾਣੀਆਂ ਪੜ੍ਹੀਆਂ। ‘‘ਜੀਵਨ ਕਣੀਆਂ ਦੇ ਪਬਲਿਸ਼ਰ ਨੇ ਹੀ ਉਨ੍ਹਾਂ ਨੂੰ ਨਾਵਲ ਲਿਖਣ ਵੱਲ ਪ੍ਰੇਰਿਤ ਕੀਤਾ। ਭਾਵੁਕ, ਕਾਵਿਕ, ਦਾਰਸ਼ਨਿਕ ਤੇ ਸੂਖਮ ਭਾਵੀ ਜਸਵੰਤ ਸਿੰਘ ਕੰਵਲ ਦਾ ਸਭ ਤੋਂ ਪਹਿਲਾ ਨਾਵਲ ‘ਸੱਚ ਨੂੰ ਫਾਂਸੀ' 1944 ਵਿੱਚ ਪਾਠਕਾਂ ਦੇ ਹੱਥਾਂ ਵਿੱਚ ਆਇਆ। ਤੇ ਉਸ ਤੋਂ ਬਾਅਦ ਵਿੱਚ ਉਹ ਦਿਨ ਵੀ ਆਏ ਜਦ ਪਾਠਕ ਕੰਵਲ ਦੇ ਨਾਵਲ ਦੀ ਇੰਤਜ਼ਾਰ ਕਰਿਆ ਕਰਦੇ ਸਨ। ਕਹਿ ਨਾਵਲ ਬਾਜ਼ਾਰ ਵਿੱਚ ਆਇਆ ਤੇ ਕਹਿ ਹੱਥੋਂ ਹੱਥ ਵਿਕ ਗਿਆ।

ਕੰਵਲ ਦਾ ਸਾਹਿਤਕ ਸਫਰ ਮਲਾਇਆ ਵਿੱਚ ਸ਼ੁਰੂ ਹੋਇਆ ਤੇ ਪੰਜਾਬ ਵਿੱਚ ਪ੍ਰਵਾਨ ਚੜ੍ਹਿਆ। ਸਭ ਤੋਂ ਪਹਿਲਾਂ ਉਨ੍ਹਾਂ ਨੇ ਕਿਸੇ ਗੈਰ-ਪੰਜਾਬੀ ਲੇਖਕ ਤੋਂ ਪ੍ਰਭਾਵਤ ਹੋ ਕੇ 1941-42 ਵਿੱਚ ਵਾਰਤਕ ਦੀ ਪਹਿਲੀ ਪੁਸਤਕ ‘ਜੀਵਨ ਕਣੀਆਂ' ਲਿਖੀ ਜਿਸ ਨੇ ਉਨ੍ਹਾਂ ਦੀ ਸਾਹਿਤ ਦੇ ਖੇਤਰ ਵਿੱਚ ਚਰਚਾ ਛੇੜ ਦਿੱਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement