
22 ਸਾਲਾਂ ਨੌਜਵਾਨ ਦੀ ਅਚਾਨਕ ਦਿਲ ਦਾ ਦੋਰਾ ਪੈਣ ਕਾਰਨ ਮੌਤ
ਭਗਤਾ ਭਾਈ, 31 ਜਨਵਰੀ (ਰਾਜਿੰਦਰ ਸਿੰਘ ਮਰਾਹੜ) ਨੇੜਲੇ ਪਿੰਡ ਦਿਆਲਪੁਰਾ ਭਾਈਕਾ ਵਿਖੇ 22 ਸਾਲਾਂ ਨੌਜਵਾਨ ਜੋਗਾ ਸਿੰਘ ਦੀ ਅਚਾਨਕ ਦਿਲ ਦਾ ਦੋਰਾ ਪੈਣ ਕਾਰਨ ਮੌਤ ਹੋ ਗਈ | ਮਿ੍ਤਕ ਨੌਜਵਾਨ ਇਸ ਇਲਾਕੇ ਦੀ ਧਾਰਮਕ ਸ਼ਖ਼ਸੀਅਤ ਅਤੇ ਇਤਿਹਾਸਕ ਗੁਰਦੁਆਰਾ ਸ੍ਰੀ ਜ਼ਫ਼ਰਨਾਮਾ ਸਾਹਿਬ ਪਾਤਸ਼ਾਹੀ ਦਸਵੀਂ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਲਾਭ ਸਿੰਘ ਦਾ ਛੋਟਾ ਪੁੱਤਰ ਹੈ | ਭਾਈ ਜੋਗਾ ਸਿੰਘ ਦੀ ਬੇਵਕਤੀ ਮੌਤ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ | ਮਿ੍ਤਕ ਨੌਜਵਾਨ ਦਾ ਅਤਮ ਸਸਕਾਰ ਪਿੰਡ ਦੀ ਸ਼ਮਸ਼ਾਨਘਾਟ ਵਿਚ ਕਰ ਦਿਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਮ ਅੱਖਾਂ ਨਾਲ ਮਿ੍ਤਕ ਨੌਜਵਾਨ ਨੂੰ ਅੰਤਮ ਵਿਦਾਇਗੀ ਦਿਤੀ |
image