'ਆਪ' ਵਲੋਂ ਕਿਸਾਨਾਂ ਲਈ ਪੁਲਿਸ ਸੁਰੱਖਿਆ ਦੀ ਮੰਗ 'ਤਰਕਹੀਣ, ਬੇਤੁਕੀ ਤੇ ਕਾਨੂੰਨ ਵਿਰੋਧੀ : ਕੈਪਟਨ 
Published : Feb 1, 2021, 12:30 am IST
Updated : Feb 1, 2021, 12:30 am IST
SHARE ARTICLE
image
image

'ਆਪ' ਵਲੋਂ ਕਿਸਾਨਾਂ ਲਈ ਪੁਲਿਸ ਸੁਰੱਖਿਆ ਦੀ ਮੰਗ 'ਤਰਕਹੀਣ, ਬੇਤੁਕੀ ਤੇ ਕਾਨੂੰਨ ਵਿਰੋਧੀ : ਕੈਪਟਨ 


ਚੰਡੀਗੜ੍ਹ, 31 ਜਨਵਰੀ (ਸੱਤੀ): ਆਮ ਆਦਮੀ ਪਾਰਟੀ ਵਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਪੰਜਾਬ ਕਿਸਾਨਾਂ ਦੀ ਸੁਰੱਖਿਆ ਲਈ ਸੂਬੇ ਦੀ ਪੁਲਿਸ ਫ਼ੋਰਸ ਨੂੰ ਤਾਇਨਾਤ ਕਰਨ ਦੀ ਮੰਗ ਨੂੰ ਆਪਹੁਦਰੀ, ਬੇਤੁਕੀ ਤੇ ਤਰਕਹੀਣ ਕਰਾਰ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਸਪੱਸ਼ਟ ਤੌਰ 'ਤੇ ਸੰਵਿਧਾਨਕ ਅਤੇ ਕਾਨੂੰਨੀ ਪ੍ਰਕਿਰਿਆ ਦੇ ਸਾਰੇ ਅਰਥ ਭੁੱਲ ਚੁੱਕੀ ਹੈ | ਇਥੋਂ ਤਕ ਕਿ ਆਪ ਸਰਵਉੱਚ ਅਦਾਲਤ ਵਲੋਂ ਨਿਰਧਾਰਤ ਕੀਤੇ ਕਾਨੂੰਨਾਂ ਤੋਂ ਪੂਰੀ ਤਰ੍ਹਾਂ ਅਣਜਾਨ ਹੈ |
'ਆਪ' ਵਲੋਂ ਉਨ੍ਹਾਂ ਦੇ ਦਫ਼ਤਰ ਨੂੰ ਲਿਖੇ ਪੱਤਰ ਜਿਸ ਵਿਚ ਪੰਜਾਬ ਦੇ ਅੰਦੋਲਨਕਾਰੀ ਕਿਸਾਨਾਂ ਲਈ ਸੁਰੱਖਿਆ ਦੀ ਮੰਗ ਕੀਤੀ ਹੈ, ਉਤੇ ਪ੍ਰਤੀਕਿਰਿਆ ਦਿੰਦਿਆਂ ਮੱੁਖ ਮੰਤਰੀ ਨੇ ਕਿਹਾ ਕਿ ਇਹ ਮੰਗ ਨਾ ਸਿਰਫ਼ ਪੂਰੀ ਤਰ੍ਹਾਂ ਗ਼ੈਰ-ਕਾਨੂੰਨੀ ਅਤੇ ਤਰਕਹੀਣ ਹੈ, ਸਗੋਂ ਕਾਨੂੰਨ ਦੇ ਸਾਰੇ ਸਿਧਾਤਾਂ ਅਤੇ ਨਿਯਮਾਂ ਦੇ ਵਿਰੁਧ ਹੈ | ਆਪ ਦੀ ਅਰਥਹੀਣ ਮੰਗ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ ਅਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਕਿਸੇ ਵੀ ਦੂਜੇ ਸੂਬੇ ਵਿਚ ਕਿਸੇ ਦੀ ਰਖਿਆ ਲਈ 72 ਘੰਟੇ ਤੋਂ ਵੱਧ ਨਹੀਂ ਠਹਿਰ ਸਕਦੀ | ਉਨ੍ਹਾਂ ਕਿਹਾ, ''ਤਾਂ ਇਸ ਦਾ ਅਰਥ ਇਹ ਹੋਵੇਗਾ ਜੇ ਮੈਂ ਅੱਜ ਅਜਿਹੇ ਕਿਸੇ ਵੀ ਹੁਕਮ ਉਤੇ ਦਸਤਖ਼ਤ ਕਰ ਵੀ ਦੇਵਾ ਤਾਂ ਜਿਸ ਅਨੁਸਾਰ ਸਿਰਫ਼ ਕੱੁਝ ਕੁ ਹੀ, ਜੇਕਰ ਸਾਰੇ ਨਹੀਂ, ਕਿਸਾਨਾਂ ਨੂੰ ਸੁਰੱਖਿਅਕ (ਸੁਰੱਖਿਆ ਦੀ ਲੋੜ ਵਾਲੇ) ਐਲਾਨਿਆ ਜਾ ਸਕੇ ਤਾਂ ਵੀ ਇਸ ਦਾ ਅਰਥ ਇਹ ਹੋਵੇਗਾ ਕਿ ਪੰਜਾਬ ਪੁਲਿਸ ਉਥੇ ਉਨ੍ਹਾਂ ਦੇ ਨਾਲ 72 ਘੰਟਿਆਂ ਦੀ ਮਿਆਦ ਤੋਂ ਵੱਧ ਨਹੀਂ ਰੁਕ ਸਕਦੀ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਇਸ ਦਾ ਅਰਥ ਇਹ ਹੋਵੇਗਾ ਕਿ ਬਤੌਰ ਮੁੱਖ ਮੰਤਰੀ ਪੰਜਾਬ ਜੋ ਕਿ ਮੈਂ ਹਾਂ ਭਾਵੇਂ ਆਮ ਆਦਮੀ ਪਾਰਟੀ ਕੁੱਝ ਵੀ ਸੋਚੇ, ਮੇਰੇ ਹੱਥ ਕਾਨੂੰਨ ਨਾਲ ਬੱਝੇ ਹੋਏ ਹਨ ਜਿਸ ਕਾਨੂੰਨ ਦੀ ਤੁਹਾਡੀ ਪਾਰਟੀ ਕੋਈ ਸਤਿਕਾਰ ਨਹੀਂ ਕਰਦੀ |'' ਆਪ ਦੇ ਅਫ਼ਸੋਸਨਾਕ ਪੱਤਰ ਜਿਸ ਨੇ ਸਿਰਫ਼ ਪੰਜਾਬ ਨੂੰ ਹਾਸਲ ਕਰਨ ਲਈ ਕਿਸੇ ਵੀ ਹੱਦ ਤਕ ਜਾਣ ਵਾਸਤੇ ਆਪ ਦੇ ਉਤਾਵਲੇਪਣ ਨੂੰ ਉਜਾਗਰ ਕੀਤਾ ਹੈ, 'ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਪਾਰਟੀ ਮੁਹੱਲਾ ਪੱਧਰ ਦੀ ਰਾਜਨੀਤੀ 'ਤੇ ਉਤਰ ਆਈ ਹੈ ਅਤੇ ਸਾਰੇ ਕਾਨੂੰਨੀ ਪੱਖਾਂ ਨੂੰ ਹਵਾ ਵਿਚ ਉਡਾ ਦਿਤਾ ਹੈ |
ਇਸ ਮੁੱਦੇ 'ਤੇ ਸੁਨੀਲ ਜਾਖੜ ਦੇ ਬਿਆਨ ਦੀ ਆਲੋਚਨਾ ਕੀਤੇ ਜਾਣ ਲਈ ਆਪ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਕਾਂਗਰਸ ਦੇ ਪ੍ਰਧਾਨ ਨਹੀਂ ਸਗੋਂ ਆਪ ਸੀ ਜੋ ਬੇਤੁਕੀਆਂ ਗੱਲਾਂ ਵਿਚ ਉਲਝੀ ਹੋਈ ਸੀ ਜਿਸ ਨੂੰ ਸਪੱਸ਼ਟ ਤੌਰ 'ਤੇ ਇਕ ਸੁਰੱਖਿਅਤ ਅਤੇ ਇਕ ਗ਼ੈਰ-ਸੁਰੱਖਿਅਤ ਨਾਗਰਿਕ ਵਿਚ ਫ਼ਰਕ ਨਹੀਂ ਪਤਾ | ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਸ਼ਾਇਦ ਤੁਹਾਨੂੰ ਇਸ ਬਾਰੇ ਦਿੱਲੀ ਵਿਚ ਅਪਣੇ ਮੁੱਖ ਮੰਤਰੀ ਤੋਂ ਪੁੱਛਣਾ ਚਾਹੀਦਾ ਹੈ, ਹਾਲਾਂਕਿ ਕੇਜਰੀਵਾਲ ਦੇ ਮਾੜੇ ਸਾਸ਼ਨ ਅਤੇ ਅਣਦੇਖੀ ਦੇ ਟਰੈਕ ਰਿਕਾਰਡ ਨੂੰ ਵੇਖਦਿਆਂ ਇਸ ਗੱਲ ਦੀ ਕੋਈ ਗਾਰੰਟੀ ਨਹੀਂ ਕਿ ਉਹ ਇਸ ਬਾਰੇ ਜ਼ਿਆਦਾ ਜਾਣਦੇ ਹੋਣਗੇ |'' ਕਿਸਾਨਾਂ ਦੇ ਅੰਦੋਲਨ ਨੂੰ ਸਾimageimageਬੋਤਾਜ ਕਰਨ ਲਈ ਭਾਜਪਾ ਨਾਲ ਮਿਲ ਕੇ ਸਾਜਿਸ਼ ਘੜਨ ਲਈ ਆਪ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੋਵੇਂ ਪਾਰਟੀਆਂ ਵਲੋਂ ਹਿੰਸਾ ਭੜਕਾਏ ਜਾਣ ਤਕ ਸਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਪੁਲਿਸ ਸੁਰੱਖਿਆ ਦੀ ਮੰਗ ਕਰਨਾ, ਇਸ ਡਰਾਮੇਬਾਜ਼ਾਂ ਦੀ ਪਾਰਟੀ ਵਲੋਂ ਕੀਤੀ ਜਾ ਰਹੀ ਡਰਾਮੇਬਾਜ਼ੀ ਤੋਂ ਸਿਵਾਏ ਹੋਰ ਕੁੱਝ ਨਹੀਂ |

SHARE ARTICLE

ਏਜੰਸੀ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement