ਕਿਸਾਨਾਂ ਨੂੰ ਬਦਨਾਮ ਕਰ ਕੇ ਖਰਬਪਤੀਆਂ ਨੂੰ ਲਾਭ ਪਹੁੰਚਾ ਰਹੀ ਹੈ ਭਾਜਪਾ: ਅਖਿਲੇਸ਼
Published : Feb 1, 2021, 12:37 am IST
Updated : Feb 1, 2021, 12:37 am IST
SHARE ARTICLE
image
image

ਕਿਸਾਨਾਂ ਨੂੰ ਬਦਨਾਮ ਕਰ ਕੇ ਖਰਬਪਤੀਆਂ ਨੂੰ ਲਾਭ ਪਹੁੰਚਾ ਰਹੀ ਹੈ ਭਾਜਪਾ: ਅਖਿਲੇਸ਼

ਲਖਨਊ, 31 ਜਨਵਰੀ: ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਭਾਜਪਾ ਪਾਰਟੀ ’ਤੇ ਕਿਸਾਨਾਂ ਨੂੰ ਬਦਨਾਮ ਕਰਨ ਅਤੇ ਖਰਬਪਤੀਆਂ ਨੂੰ ਲਾਭ ਪਹੁੰਚਾਉਣ ਦਾ ਦੋਸ਼ ਲਾਇਆ ਹੈ। ਐਤਵਾਰ ਨੂੰ ਸਾਬਕਾ ਮੁੱਖ ਮੰਤਰੀ ਯਾਦਵ ਨੇ ਇਕ ਟਵੀਟ ਰਾਹੀਂੇ ਭਾਜਪਾ ਦੀ ਸਰਕਾਰ ’ਤੇ ਸ਼ਬਦੀ ਹਮਲੇ ਕੀਤੇ। 
ਯਾਦਵ ਨੇ ਇਕ ਟਵੀਟ ਕਰ ਕੇ ਲਿਖਿਆ ਕਿ ਭਾਜਪਾ ਵਲੋਂ ਕਿਸਾਨਾਂ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਤੋਂ ਕਿਸਾਨ ਬਹੁਤ ਦੁਖੀ ਹਨ। ਭਾਜਪਾ ਨੇ ਨੋਟਬੰਦੀ, ਜੀ. ਐੱਸ. ਟੀ, ਮਜ਼ਦੂਰ ਕਾਨੂੰਨ ਅਤੇ ਖੇਤੀ ਕਾਨੂੰਨ ਲਿਆ ਕੇ ਖ਼ਰਬਪਤੀਆਂ ਨੂੰ ਹੀ ਫਾਇਦਾ ਪਹੁੰਚਾਉਣ ਵਾਲੇ ਨਿਯਮ ਬਣਾਏ ਹਨ। ਭਾਜਪਾ ਨੇ ਆਮ ਜਨਤਾ ਨੂੰ ਬਹੁਤ ਸਤਾਇਆ ਹੈ। ਇਸੇ ਟਵੀਟ ਵਿਚ ਅਖਿਲੇਸ਼ ਯਾਦਵ ਨੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦਾ ਨਾਂ ਲਏ ਬਿਨਾਂ ਸ਼ਾਇਰਾਨਾ ਅੰਦਾਜ਼ ਵਿਚ ਲਿਖਿਆ, ਉਹ ਹੰਝੂ ਟਪਕੇ ਦੋ ਅੱਖਾਂ ’ਚੋਂ ਹਨ ਪਰ ਦੁੱਖ-ਦਰਦ ਉਹ ਲੱਖਾਂ ਦੇ ਹਨ। (ਪੀਟੀਆਈ)

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement