ਮੁੱਖ ਮੰਤਰੀ ਨੇ ਦਿੱਲੀ-ਹਰਿਆਣਾ ਵਿੱਚ ਲਾਪਤਾ ਵਿਅਕਤੀਆਂ ਨੂੰ ਲੱਭਣ ਲਈ 'ਹੈਲਪਲਾਈਨ ਨੰਬਰ 112 ਦਾ ਐਲਾਨ
Published : Feb 1, 2021, 9:35 pm IST
Updated : Feb 1, 2021, 9:39 pm IST
SHARE ARTICLE
CM Punjab
CM Punjab

ਕੇਂਦਰੀ ਗ੍ਰਹਿ ਮੰਤਰਾਲੇ ਕੋਲ ਉਠਾਵਾਂਗਾ ਮਾਮਲਾ, ਲਾਪਤਾ ਵਿਅਕਤੀਆਂ ਦੀ ਘਰ ਵਾਪਸੀ ਨੂੰ ਯਕੀਨੀ ਬਣਾਵਾਂਗਾ

ਚੰਡੀਗੜ੍ਹ :ਗਣਤੰਤਰ ਦਿਵਸ ਮੌਕੇ ਕੱਢੀ ਗਈ ਟਰੈਕਟਰ ਰੈਲੀ ਦੇ ਸਮੇਂ ਤੋਂ ਦਿੱਲੀ-ਹਰਿਆਣਾ ਖੇਤਰ ਵਿੱਚ ਪੰਜਾਬ ਦੇ 100 ਤੋਂ ਵੱਧ ਵਿਅਕਤੀਆਂ ਦੇ ਲਾਪਤਾ ਹੋਣ ਕਰਕੇ ਪੈਦਾ ਹੋਈ ਚਿੰਤਾ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਸਬੰਧੀ ਸੂਚਨਾ ਦੇਣ ਲਈ 'ਹੈਲਪਲਾਈਨ ਨੰਬਰ 112' ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਸੂਬੇ ਦੇ ਐਡਵੋਕੇਟ ਜਨਰਲ ਵੱਲੋਂ 70 ਵਕੀਲ ਨਿਯੁਕਤ ਕੀਤੇ ਗਏ ਹਨ ਤਾਂ ਕਿ ਕੌਮੀ ਰਾਜਧਾਨੀ ਵਿੱਚ ਕੇਸਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।

Farmer protest PM Modiਲਾਪਤਾ ਵਿਅਕਤੀਆਂ ਨੂੰ ਲੱਭਣ ਲਈ ਆਪਣੀ ਸਰਕਾਰ ਵੱਲੋਂ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁੱਦੇ 'ਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੇ ਕੇਂਦਰ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਹੈ ਅਤੇ ਉਹ ਨਿੱਜੀ ਤੌਰ 'ਤੇ ਵੀ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਅਜਿਹੇ ਲਾਪਤਾ ਕਿਸਾਨਾਂ/ਵਿਅਕਤੀਆਂ ਦਾ ਮਾਮਲਾ ਉਠਾਉਣਗੇ।ਮੁੱਖ ਮੰਤਰੀ ਨੇ ਕਿਹਾ,''ਸਾਡੇ ਦਿਲ ਦਿੱਲੀ ਦੀਆਂ ਸਰਹੱਦਾਂ 'ਤੇ ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ਨਾਲ ਹਨ।'' ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਟਰੈਕਟਰ ਰੈਲੀ ਦੌਰਾਨ ਲਾਪਤਾ ਹੋਏ ਕਿਸੇ ਵੀ ਵਿਅਕਤੀ, ਇੱਥੋਂ ਤੱਕ ਕਿ ਅਜਿਹੇ ਵਿਅਕਤੀਆਂ ਦੇ ਸੰਦਰਭ ਵਿੱਚ ਅਜੇ ਤੱਕ ਕੇਸ ਦਰਜ ਵੀ ਨਹੀਂ ਹਨ, ਨੂੰ ਤੁਰੰਤ 112 ਨੰਬਰ 'ਤੇ ਡਾਇਲ ਕਰਨ ਦੀ ਅਪੀਲ ਕੀਤੀ।

Farmer Protest Farmer Protestਅੱਜ ਵਰਚੁਅਲ ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਇਸ ਮਸਲੇ 'ਤੇ ਚਿੰਤਾ ਜ਼ਾਹਰ ਕੀਤੀ ਸੀ ਜਿਸ ਦੌਰਾਨ ਮੁੱਖ ਮੰਤਰੀ ਨੇ ਕਿਹਾ,''ਅਸੀਂ ਲਾਪਤਾ ਹੋਏ ਵਿਅਕਤੀਆਂ ਨੂੰ ਲੱਭਣ ਲਈ ਜੋ ਵੀ ਸੰਭਵ ਹੋਇਆ, ਕਰਾਂਗੇ। ਅਸੀਂ ਇਨ੍ਹਾਂ ਦੀ ਸੂਚਨਾ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ ਅਤੇ ਇਨ੍ਹਾਂ ਵਿਅਕਤੀਆਂ ਦੀ ਘਰ ਵਾਪਸੀ ਨੂੰ ਯਕੀਨੀ ਬਣਾਵਾਂਗੇ।'' ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਕੌਮੀ ਰਾਜਧਾਨੀ ਵਿੱਚ ਕਾਨੂੰਨੀ ਕੇਸਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਸੀ ਜਿਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨੀ ਮਦਦ ਦੇਣ ਲਈ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਪਹਿਲਾਂ ਹੀ ਆਦੇਸ਼ ਦੇ ਦਿੱਤੇ ਹਨ।

Farmer protestFarmer protestਬਾਅਦ ਵਿੱਚ ਸ੍ਰੀ ਨੰਦਾ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੇ ਕਿਸਾਨਾਂ, ਜਿਨ੍ਹਾਂ ਖਿਲਾਫ ਗਣਤੰਤਰ ਦਿਵਸ ਦੀ ਹਿੰਸਾ ਦੇ ਮੱਦੇਨਜ਼ਰ ਦਿੱਲੀ ਪੁਲੀਸ ਵੱਲੋਂ ਕੇਸ ਦਰਜ ਕੀਤੇ ਗਏ ਹਨ, ਨੂੰ ਕਾਨੂੰਨੀ ਸਹਾਇਤਾ ਦੇਣ ਲਈ 70 ਵਕੀਲਾਂ ਦੀ ਟੀਮ ਤਿਆਰ ਕੀਤੀ ਹੈ। ਇਹ ਜਾਣਕਾਰੀ ਮਿਲੀ ਹੈ ਕਿ ਦਿੱਲੀ ਪੁਲੀਸ ਵੱਲੋਂ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਦੇ ਲਗਪਗ 89 ਵਿਅਕਤੀ ਹਿਰਾਸਤ ਵਿੱਚ ਲਏ ਹਨ ਅਤੇ ਹਿੰਸਾ ਦੇ ਸਬੰਧ ਵਿੱਚ 38 ਐਫ.ਆਈ.ਆਰਜ਼ ਦਰਜ ਹਨ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਅਤੇ ਅਪੀਲ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਬਿਆਨ ਵਿੱਚ ਸੰਦਰਭ ਵਿੱਚ ਕੀਤੀ ਗਈ ਹੈ ਜਿਸ ਵਿੱਚ ਮੋਰਚਾ ਨੇ ਕਿਹਾ ਸੀ ਕਿ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਟਰੈਕਟਰ ਪਰੇਡ ਹਿੰਸਾ ਦੇ ਸਮੇਂ ਤੋਂ ਲੈ ਕੇ 100 ਤੋਂ ਵੱਧ ਵਿਅਕਤੀ ਲਾਪਤਾ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement