ਮੁੱਖ ਮੰਤਰੀ ਨੇ ਕਿਸਾਨ ਅੰਦੋਲਨ ਦੇ ਮੁੱਦੇ ਉਤੇ ਆਮ ਸਹਿਮਤੀ ਬਣਾਉਣ ਲਈ ਭਲਕੇ ਸਰਬ ਪਾਰਟੀ ਮੀਟਿੰਗ ਸੱਦੀ
Published : Feb 1, 2021, 12:14 am IST
Updated : Feb 1, 2021, 12:14 am IST
SHARE ARTICLE
image
image

ਮੁੱਖ ਮੰਤਰੀ ਨੇ ਕਿਸਾਨ ਅੰਦੋਲਨ ਦੇ ਮੁੱਦੇ ਉਤੇ ਆਮ ਸਹਿਮਤੀ ਬਣਾਉਣ ਲਈ ਭਲਕੇ ਸਰਬ ਪਾਰਟੀ ਮੀਟਿੰਗ ਸੱਦੀ

ਚੰਡੀਗੜ੍ਹ, 31 ਜਨਵਰੀ (ਸੱਤੀ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ, 2 ਫ਼ਰਵਰੀ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ ਤਾਂ ਕਿ ਖੇਤੀ ਕਾਨੂੰਨਾਂ ਦੇ ਮੁੱਦੇ ਅਤੇ ਦਿੱਲੀ ਵਿਚ ਤਾਜ਼ਾ ਘਟਨਾਵਾਂ ਦੇ ਮੱਦੇਨਜ਼ਰ ਕਿਸਾਨ ਅੰਦੋਲਨ ਬਾਰੇ ਅਖ਼ਤਿਆਰ ਕੀਤੇ ਜਾਣ ਵਾਲੇ ਅਗਲੇ ਰਾਹ ਲਈ ਆਮ ਸਹਿਮਤੀ ਬਣਾਈ ਜਾ ਸਕੇ | ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਭਵਨ ਵਿਖੇ ਹੋਵੇਗੀ ਅਤੇ ਇਸ ਵਿਚ ਦਿੱਲੀ ਵਿਖੇ ਚੱਲ ਰਹੇ ਮੌਜੂਦਾ ਕਿਸਾਨ ਅੰਦੋਲਨ ਤੋਂ ਪੈਦਾ ਹੋਣ ਵਾਲੇ ਘਟਨਾਕ੍ਰਮ, ਖ਼ਾਸ ਕਰ ਕੇ ਗਣਤੰਤਰ ਦਿਵਸ ਮੌਕੇ ਵਾਪਰੀ ਹਿੰਸਾ, ਸਿੰਘੂ ਸਰਹੱਦ ਉਪਰ ਕਿਸਾਨਾਂ ਉਪਰ ਹਮਲਾ ਅਤੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਵਰਗੇ ਅਹਿਮ ਮਸਲਿਆਂ ਉਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ |
ਮੁੱਖ ਮੰਤਰੀ ਨੇ ਸਮੂਹ ਪਾਰਟੀਆਂ ਨੂੰ ਕਿਸਾਨਾਂ ਦੀ ਹਮਾਇਤ ਅਤੇ ਪੰਜਾਬ ਦੇ ਹਿਤਾਂ ਨੂੰ ਮੁੱਖ ਰਖਦੇ ਹੋਏ ਇਕਜੁਟ ਹੋ ਕੇ ਇਸ ਮੀਟਿੰਗ ਵਿਚ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਨਾਲ ਪੈਦਾ ਹੋਇਆ ਸੰਕਟ ਸਮੁੱਚੇ ਸੂਬੇ ਅਤੇ ਇਸ ਦੇ ਲੋਕਾਂ 
ਲਈ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸਮੂਹ ਪੰਜਾਬੀਆਂ ਦੇ ਸਾਂਝੇ ਯਤਨਾਂ ਅਤੇ ਸੂਬੇ ਦੀਆਂ ਸਾਰੀਆਂ ਸਿਆਸੀ ਧਿਰਾਂ ਦੇ ਏਕੇ ਨਾਲ ਹੀ ਇਸ ਸਮੱਸਿਆ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਦੇ ਨਾਲ-ਨਾਲ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕਦੀ ਹੈ |
ਮੁੱਖ ਮੰਤਰੀ ਨੇ ਕਿਹਾ, Tਸਾਡੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਉਤੇ ਦੋ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਅਪਣੀਆਂ ਜਾਨਾਂ ਵਾਰ ਰਹੇ ਹਨ | ਪੁਲਿਸ ਵਲੋਂ ਉਨ੍ਹਾਂ ਦੀ ਕੁੱਟਮਾਰ ਅਤੇ ਗੁੰਡਿਆਂ ਵਲੋਂ ਹimageimageਮਲੇ ਕੀਤੇ ਜਾ ਰਹੇ ਹਨ | ਉਨ੍ਹਾਂ ਨੂੰ ਮੁਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਰੱਖ ਕੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ |'' ਮੁੱਖ ਮੰਤਰੀ ਨੇ ਇਹ ਵੀ ਦਸਿਆ ਕਿ ਇਸ ਵਿਚ ਵੱਡੀ ਗਿਣਤੀ ਵਿਚ ਨੁਕਸਾਨ ਪੰਜਾਬ ਦੇ ਕਿਸਾਨਾਂ ਨੂੰ ਝੱਲਣਾ ਪੈ ਰਿਹਾ ਹੈ, ਇਸ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਸਾਰੀਆਂ ਪਾਰਟੀਆਂ ਇਕ ਮੰਚ ਉਤੇ ਆ ਕੇ ਇਸ ਮਸਲੇ ਉਤੇ ਸਾਂਝੀ ਰਣਨੀਤੀ ਉਲੀਕਣ |

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement