ਦਿੱਲੀ ਦੀ ਤਿਹਾੜ ਜੇਲ ਵਿਚ ਬੰਦ ਰਣਜੀਤ ਸਿੰਘ ਕਾਜਮਪੁਰ ਦੇ ਮਾਪੇ ਡਾਢੇ ਪ੍ਰੇਸ਼ਾਨ
Published : Feb 1, 2021, 12:22 am IST
Updated : Feb 1, 2021, 12:22 am IST
SHARE ARTICLE
image
image

ਦਿੱਲੀ ਦੀ ਤਿਹਾੜ ਜੇਲ ਵਿਚ ਬੰਦ ਰਣਜੀਤ ਸਿੰਘ ਕਾਜਮਪੁਰ ਦੇ ਮਾਪੇ ਡਾਢੇ ਪ੍ਰੇਸ਼ਾਨ

ਕਿਰਤੀ ਕਿਸਾਨ ਯੂਨੀਅਨ ਨੇ ਉਸ ਦੇ ਮਾਪਿਆਂ ਨਾਲ ਕੀਤੀ ਮੁਲਾਕਾਤ

ਨਵਾਂਸ਼ਹਿਰ, 31 ਜਨਵਰੀ (ਦੀਦਾਰ ਸਿੰਘ ਸ਼ੇਤਰਾ, ਸੁਖਜਿੰਦਰ ਭੰਗਲ): ਦਿੱਲੀ ਪੁਲਿਸ ਵਲੋਂ ਕਈ ਸੰਗੀਨ ਧਰਾਵਾਂ ਤਹਿਤ ਗ੍ਰਿਫ਼ਤਾਰ ਕੀਤੇ ਪਿੰਡ ਕਾਜਮਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 22 ਸਾਲਾ ਨੌਜਵਾਨ ਰਣਜੀਤ ਸਿੰਘ ਦੇ ਮਾਪੇ ਭਾਰੀ ਪ੍ਰੇਸ਼ਾਨੀ ਵਿਚ ਹਨ। ਅੱਜ ਜਦੋਂ ਇਸ ਪੱਤਰਕਾਰ ਨੇ ਇਸ ਨੌਜਵਾਨ ਦੇ ਮਾਪਿਆਂ ਦੀ ਮਨੋਦਸ਼ਾ ਦਾ ਪਤਾ ਲਾਉਣ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ ਤਾਂ ਉਸ ਦੀ ਮਾਤਾ ਸਰਬਜੀਤ ਕੌਰ ਗੱਲ ਕਰਦਿਆਂ ਰੋ ਪਈ। ਉਸ ਦੀ ਵੱਡੀ ਭੈਣ ਸੰਦੀਪ ਕੌਰ ਵੀ ਭਾਰੀ ਚਿੰਤਤ ਨਜ਼ਰ ਆਈ। 
ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਦੇ ਸਿੰਘੂ ਬਾਰਡਰ ਉੱਤੇ ਪੁਲਿਸ ਦੀ ਸ਼ਹਿ ਉੱਤੇ 500-600 ਸ਼ਰਾਰਤੀ ਅਨਸਰਾਂ ਨੇ  ਧਰਨੇ ਉੱਤੇ ਬੈਠੇ ਕਿਸਾਨਾਂ ਉਪਰ ਪਥਰਾਅ ਕੀਤਾ। ਉਸ ਸਮੇਂ ਪੁਲਿਸ ਉਨ੍ਹਾਂ ਨੂੰ ਰੋਕਣ ਦੀ ਥਾਂ ਮੂਕ ਦਰਸ਼ਕ ਬਣ ਕੇ ਖੜੀ ਰਹੀ। ਜਦੋਂ ਕਿਸਾਨਾਂ ਨੇ ਪਥਰਾਅ ਕਰਨ ਵਾਲੇ ਵਿਅਕਤੀਆਂ ਦਾ ਵਿਰੋਧ ਕੀਤਾ ਤਾਂ ਪੁਲਿਸ ਨੇ ਕਿਸਾਨਾਂ ਨੂੰ ਬੇਰਹਿਮੀ ਨਾਲ ਕੁੱਟਿਆ ਅਤੇ ਉਲਟਾ ਕਿਸਾਨਾਂ ’ਤੇ ਹੀ ਸੰਗੀਨ ਅਪਰਾਧਕ ਧਰਾਵਾਂ ਤਹਿਤ ਕੇਸ ਦਰਜ ਕਰ ਲਏ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਪੁਲਿਸ ਨੇ ਉਨ੍ਹਾਂ ਦੇ ਮੁੰਡੇ ਨਾਲ ਧੱਕਾ ਅਤੇ ਨਾਇਨਸਾਫ਼ੀ ਕੀਤੀ ਹੈ। ਉਹ ਰਣਜੀਤ ਸਿੰਘ ਦੇ ਇਨਸਾਫ਼ ਲਈ ਲੜਨਗੇ।
   ਅੱਜ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਪਿੰਡ ਕਾਜਮਪੁਰ ਦੇ ਵਾਸੀਆਂ ਨੂੰ ਇਕੱਠੇ ਕਰ ਕੇ ਦਿੱਲੀ ਧਰਨੇ ਦੇ ਤਾਜ਼ਾ ਹਾਲਾਤ ਤੋਂ ਜਾਣੂੰ ਕਰਵਾਇਆ । ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਕੁਲਵਿੰਦਰ ਸਿੰਘ ਵੜੈਚ ਪਾਖਰ ਸਿੰਘ, ਬੀਬੀ ਗੁਰਬਖ਼ਸ਼ ਕੌਰ ਸੰਘਾ, ਪਰਮਜੀਤ ਸਿੰਘ ਸ਼ਹਾਬਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਉਸਦੇ ਏਜੰਟ ਦੀਪ ਸਿੱਧੂ, ਆਰ.ਐਸ. ਐਸ ਦੇ ਵਰਕਰ, ਭਾਰਤੀ ਜਨਤਾ ਪਾਰਟੀ, ਸਰਕਾਰ ਦਾ ਖ਼ੁਫ਼ੀਆਤੰਤਰ ਅਤੇ ਦਿੱਲੀ ਪੁਲਿਸ ਹੋਛੇ ਹੱਥਕੰਡੇ ਵਰਤ ਕੇ ਕਿਸਾਨੀ ਘੋਲ ਨੂੰ ਬਦਨਾਮ ਕਰਨ ਦੇ ਯਤਨ ਕਰ ਰਹੀਆਂ ਹਨ ਪਰ ਇਸ ਵਿਚ ਸਰਕਾਰ ਕਾਮਯਾਬ ਨਹੀਂ ਹੋਵੇਗੀ। ਉਨ੍ਹਾਂ ਨੇ ਰਣਜੀਤ ਸਿੰਘ ਦੇ ਪ੍ਰਵਾਰ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ।
ਦਿੱਲੀ ਪੁਲਿਸ ਨੇ ਅਲੀਪੁਰ ਥਾਣੇ ਵਿਚ ਰਣਜੀਤ ਸਿੰਘ ਅਤੇ ਹੋਰ 43 ਜਣਿਆਂ ’ਤੇ ਕੇਸ ਦਰਜ ਕੀਤਾ ਹੈ। ਪੁਲਿਸ ਇਨ੍ਹਾਂ ਸਾਰਿਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰ ਚੁੱਕੀ ਹੈ। ਇਸ ਮੌਕੇ ਅਜੈਬ ਸਿੰਘ ਅਸਮਾਨ ਪੁਰ, ਗੁਰਬਾਜ ਸਿੰਘ ਆਸਮਾਨ ਪੁਰ, ਹਰਜੀਤ ਸਿੰਘ, ਕਰਨੈਲ ਸਿੰਘ, ਪ੍ਰਦੀਪ ਸਿੰਘ, ਸਤਨਾਮ ਸਿੰਘ ਆਦਿ ਪਿੰਡ ਵਾਸੀ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement