
ਦਿੱਲੀ ਵਿਚ ਹਿਰਾਸਤ 'ਚ ਨੌਜਵਾਨ ਕਿਸਾਨਾਂ ਦੇ ਕੇਸ ਪੰਜਾਬ ਸਰਕਾਰ ਲੜੇਗੀ, ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਐਲਾਨ
ਦਿੱਲੀ ਹਿੰਸਾ 'ਚ ਲਾਪਤਾ ਹੋਏ ਨੌਜਵਾਨਾਂ ਦਾ ਪਤਾ ਵੀ ਪੰਜਾਬ ਸਰਕਾਰ ਲਾਵੇਗੀ
ਚੰਡੀਗੜ੍ਹ, 31 ਜਨਵਰੀ (ਭੁੱਲਰ) : ਪੰਜਾਬ ਸਰਕਾਰ ਨੇ 26 ਜਨਵਰੀ ਨੂੰ ਦਿੱਲੀ 'ਚ ਹੋਈ ਹਿੰਸਾ ਦੇ ਮਾਮਲੇ 'ਚ ਦਿੱਲੀ ਦੀਆਂ ਜੇਲਾਂ 'ਚ ਬੰਦ ਕਿਸਾਨਾਂ ਦੇ ਕੇਸ ਲੜਨ ਦਾ ਐਲਾਨ ਕੀਤਾ ਹੈ | ਇਸ ਦਾ ਐਲਾਨ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ਹੈ | ਇਸ ਤੋਂ ਇਲਾਵਾ ਰੰਧਾਵਾ ਨੇ ਕਿਹਾ ਕਿ 26 ਜਨਵਰੀ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਪਿਛੋਂ ਲਾਪਤਾ ਹੋਏ ਨੌਜਵਾਨਾਂ ਦਾ ਪਤਾ ਲਾਉਣ ਲਈ ਵੀ ਸਰਕਾਰ ਯਤਨ ਕਰੇਗੀ | ਉਨ੍ਹਾਂ ਕਿਹਾ ਕਿ ਇਸ ਬਾਬਤ ਸਰਕਾਰ ਬਕਾਇਦਾ ਹੈਲਪ ਲਾਈਨ ਨੰਬਰ ਵੀ ਜਾਰੀ ਕਰਨ ਜਾ ਰਹੀ ਹੈ |
ਸੁਖਜਿੰਦਰ ਰੰਧਾਵਾ ਨੇ ਇਹ ਵੀ ਦਸਿਆ ਕਿ ਉਨ੍ਹਾਂ ਨੇ ਕਿਸਾਨਾਂ ਦੀ ਸੁਰੱਖਿਆ ਸਬੰਧੀ ਗੱਲਬਾਤ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸਮਾਂ ਮੰਗਿਆ ਹੈ | ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਹੁਣ ਤਕ ਜਾਣਕਾਰੀ ਮਿਲੀ ਹੈ ਕਿ ਦਿੱਲੀ ਦੀਆਂ ਜੇਲਾਂ 'ਚ ਕਰੀਬ 65 ਤੋਂ 70 ਕਿਸਾਨ ਬੰਦ ਹਨ | ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ ਤੇ ਲਗਾਤਾਰ ਉਪਰਾਲੇ ਕਰ ਰਹੇ ਹਨ ਕਿ ਕਿਸਾਨਾਂ ਦਾ ਜਾਨੀ-ਮਾਲੀ ਨੁਕਸਾਨ ਨਾ ਹੋਵੇ | ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਤੇ ਆਰ.ਐਸ.ਐਸ ਕਿਸਾਨੀ ਅੰਦੋਲਨ ਨੂੰ ਡਰਾ-ਧਮਕਾ ਕੇ ਸਮਾਪਤ ਕਰਵਾਉਣਾ ਚਾਹੰੁਦੀ ਹੈ, ਇਸ ਲਈ ਦਿੱਲੀ ਦੇ ਬਾਰਡਰਾਂ 'ਤੇ ਕਿਰਾਏ ਦੇ ਗੁੰਡੇ ਭੇਜੇ ਜਾ ਰਹੇ ਹਨ ਜੋ ਕਿ ਬਰਦਾਸ਼ਤ ਤੋਂ ਬਾਹਰ ਹੈ | ਉਨ੍ਹਾਂ ਫਿਰ ਦੁਹਰਾਇਆ ਕਿ ਪੰਜਾਬ ਸਰਕਾਰ ਪੀੜਤ ਪਰਵਾਰਾਂ ਨਾਲ ਖੜੀ ਹੈ ਤੇ ਲਾਪਤਾ ਨੌਜਵਾਨਾਂ ਨੂੰ ਲੱਭ ਕੇ ਹਰ ਸੰਭimageਵ ਮਦਦ ਕੀਤੀ ਜਾਵੇਗੀ | ਉਨ੍ਹਾਂ ਦਸਿਆ ਕਿ ਇਕ ਹੈਲਪਨਾਈਨ ਨੰਬਰ ਜਾਰੀ ਕੀਤਾ ਜਾਵੇਗਾ ਤੇ ਹਰ ਇਕ ਦੀ ਮੁਸ਼ਕਲ ਉਸ ਨੰਬਰ 'ਤੇ ਸੁਣੀ ਜਾਵੇਗੀ |