'ਆਪ'ਦੀ ਸਰਕਾਰਅਧੂਰੀ ਪਈ ਭਰਤੀ ਪ੍ਰਕਿਰਿਆਅਤੇਖ਼ਾਲੀ ਅਸਾਮੀਆਂ ਪਹਿਲ ਦੇ ਆਧਾਰ ਤੇਭਰੇਗੀਹਰਪਾਲ ਸਿੰਘਚੀਮਾ
Published : Feb 1, 2022, 12:30 am IST
Updated : Feb 1, 2022, 12:30 am IST
SHARE ARTICLE
image
image

'ਆਪ' ਦੀ ਸਰਕਾਰ ਅਧੂਰੀ ਪਈ ਭਰਤੀ ਪ੍ਰਕਿਰਿਆ ਅਤੇ ਖ਼ਾਲੀ ਅਸਾਮੀਆਂ ਪਹਿਲ ਦੇ ਆਧਾਰ 'ਤੇ ਭਰੇਗੀ: ਹਰਪਾਲ ਸਿੰਘ ਚੀਮਾ


ਚੰਡੀਗੜ੍ਹ, 31 ਜਨਵਰੀ (ਸਸਸ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਪੰਜਾਬ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕਰੀਬ ਇਕ ਲੱਖ ਅਸਾਮੀਆਂ ਖ਼ਾਲੀ ਹੋਣ ਦੇ ਬਾਵਜੂਦ ਕਾਂਗਰਸ ਸਰਕਾਰ ਅਤੇ ਅਕਾਲੀ ਦਲ ਬਾਦਲ- ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ  ਨੌਕਰੀਆਂ ਨਹੀਂ ਦਿਤੀਆਂ, ਸਗੋਂ ਕੁੱਝ ਕੁ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਦੇ ਨਾਂਅ 'ਤੇ ਬੇਰੁਜ਼ਗਾਰ ਨੌਜਵਾਨਾਂ ਕੋਲੋਂ ਕਰੋੜਾਂ ਰੁਪਏ ਫ਼ੀਸ ਵਜੋਂ ਵਸੂਲ ਕੇ ਉਨ੍ਹਾਂ ਦਾ ਆਰਥਕ ਸ਼ੋਸ਼ਣ ਕੀਤਾ ਹੈ | ਚੀਮਾ ਨੇ ਵਾਅਦਾ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਅਧੂਰੀ ਪਈ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ ਅਤੇ ਹੋਰ ਖ਼ਾਲੀ ਅਸਾਮੀਆਂ 'ਤੇ ਪਹਿਲ ਦੇ ਆਧਾਰ 'ਤੇ ਭਰਤੀ ਕੀਤੀ ਜਾਵੇਗੀ |
ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਪੰਜਾਬ ਸਰਕਾਰ ਦੇ ਵਿਭਾਗਾਂ ਵਿਚ ਇਕ ਲੱਖ ਅਸਾਮੀਆਂ ਖ਼ਾਲੀ ਪਈਆਂ ਹਨ | ਵੇਰਵੇ ਨਸ਼ਰ ਕਰਦਿਆਂ ਚੀਮਾ ਨੇ ਦਸਿਆ ਕਿ ਸਿਖਿਆ ਵਿਭਾਗ ਵਿਚ ਈਟੀਟੀ ਦੀਆਂ 8900 ਅਸਾਮੀਆਂ, ਬੀਐਡ ਦੀਆਂ 800, ਲਾਇਬ੍ਰੇਰੀਅਨ ਦੀਆਂ 200, ਕਾਲਜ ਲੈਕਚਰਾਰ ਦੀਆਂ 1100, ਐਨ.ਟੀ.ਟੀ ਦੀਆਂ 8300 ਅਸਾਮੀਆਂ ਖ਼ਾਲੀ ਪਈਆਂ ਹਨ | ਇਸੇ ਤਰ੍ਹਾਂ ਪੰਜਾਬ ਪੁਲਿਸ ਵਿਚ 10,000, ਹੋਮਗਾਰਡਜ਼ ਦੀਆਂ 5000, ਜੇਲ ਵਿਭਾਗ ਵਿਚ ਵਾਰਡਨ ਦੀਆਂ 800, ਪਟਵਾਰੀ ਦੀਆਂ 1100, ਪੰਚਾਇਤ ਸਕੱਤਰ ਦੀਆਂ 800, ਐਫ਼.ਸੀ.ਆਈ 'ਚ ਵਾਚਮੈਨ ਦੀਆਂ 800, ਇੰਸਪੈਕਟਰ ਦੀਆਂ 148, ਪੀਐਸਟੀਸੀਐਲ ਦੀਆਂ 600, ਪੀਐਸਪੀਸੀਐਲ ਦੀਆਂ 1000, ਲਾਇਨਮੈਨ 1700, ਸਿਹਤ ਵਿਭਾਗ ਵਿਚ ਵਾਰਡ ਅਟੈਡੈਂਟ ਦੀਆਂ 800, ਡਰਾਫ਼ਟਸਮੈਨ ਦੀਆਂ 1000, ਇੰਜੀਨੀਅਰ ਦੀਆਂ 1000 ਅਤੇ ਸਹਿਕਾਰੀ ਬੈਕਾਂ ਵਿਚ 200 ਅਸਾਮੀਆਂ ਸਮੇਤ ਹੋਰਨਾਂ ਅਦਾਰਿਆਂ ਵਿਚ ਕਰੀਬ ਇਕ ਲੱਖ ਅਸਾਮੀਆਂ ਖ਼ਾਲੀ ਪਈਆਂ ਹਨ | ਉਨ੍ਹਾਂ ਕਿਹਾ ਕਿ ਪੜੇ੍ਹ ਲਿਖੇ ਲੱਖਾਂ ਨੌਜਵਾਨ ਸਰਕਾਰੀ ਨੌਕਰੀਆਂ ਮਿਲਣ ਦਾ ਇੰਤਜ਼ਾਰ ਕਰ ਰਹੇ ਹਨ, ਪਰ ਸੱਤਾ 'ਤੇ ਕਾਬਜ਼ ਰਹੀਆਂ ਅਕਾਲੀ- ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਬੇਰੁਜ਼ਗਾਰਾਂ ਨੂੰ  ਸਰਕਾਰੀ ਨੌਕਰੀਆਂ ਨਹੀਂ ਦਿਤੀਆਂ |
ਚੀਮਾ ਨੇ ਕਾਂਗਰਸ ਪਾਰਟੀ 'ਤੇ ਪੰਜਾਬ ਦੇ ਨੌਜਵਾਨਾਂ ਨਾਲ ਧੋਖਾਧੜੀ ਅਤੇ ਵਾਅਦਾ ਖ਼ਿਲਾਫ਼ੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ 2017 ਦੀਆਂ ਚੋਣਾਂ ਵੇਲੇ ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਨੌਜਵਾਨਾਂ ਨਾਲ ਵਾਅਦਾ ਕੀਤਾ ਕਿ ਸੂਬੇ ਵਿਚ ਘਰ- ਘਰ ਸਰਕਾਰੀ ਨੌਕਰੀ ਦਿਤੀ ਜਾਵੇਗੀ, ਪਰ ਸੱਤਾ 'ਤੇ ਕਾਬਜ਼ ਹੋ ਕੇ ਕੈਪਟਨ ਅਤੇ ਕਾਂਗਰਸ ਆਮ ਲੋਕਾਂ ਨੂੰ  ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਤੋਂ ਹੀ ਮੁਕਰ ਗਈ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਧੀਆਂ- ਪੁੱਤਾਂ ਨੂੰ  ਧੋਖਾ ਦਿੰਦਿਆਂ ਕਾਂਗਰਸ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਸਮੇਤ ਕਾਂਗਰਸ ਦੇ ਵਿਧਾਇਕਾਂ ਅਤੇ ਆਗੂਆਂ ਦੇ ਧੀਆਂ- ਪੁੱਤਾਂ ਨੂੰ  ਹੀ ਉਚ ਪੱਧਰ ਦੀਆਂ ਨੌਕਰੀਆਂ ਦੇ ਦਿਤੀਆਂ | ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਅਲੋਚਨਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਲਗਾਤਾਰ 10 ਸਾਲ ਰਾਜ ਕਰਨ ਵਾਲੀ ਅਕਾਲੀ -ਭਾਜਪਾ ਸਰਕਾਰ ਨੇ ਵੀ ਖ਼ਾਲੀ ਅਸਾਮੀਆਂ ਭਰਨ ਦਾ ਯਤਨ ਨਹੀਂ ਕੀਤਾ, ਜਿਸ ਕਾਰਨ ਸੂਬੇ ਦੇ ਲੱਖਾਂ ਨੌਜਵਾਨ ਨੌਕਰੀ ਪ੍ਰਾਪਤ ਕਰਨ ਦੀ ਉਮਰ ਲੰਘਾ ਚੁੱਕੇ ਹਨ |
ਚੀਮਾ ਨੇ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਕੀਤਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਖ਼ਾਲੀ ਪਈਆਂ ਸਰਕਾਰੀ ਅਸਾਮੀਆਂ ਤੁਰਤ ਭਰੀਆਂ ਜਾਣਗੀਆਂ ਅਤੇ ਵੱਖ- ਵੱਖ ਵਿਭਾਗਾਂ ਵਿਚ ਅਧੂਰੀ ਪਈ ਭਰਤੀ ਪ੍ਰਕਿਰਿਆ ਨੂੰ  ਮੁਕੰਮਲ ਕੀਤਾ ਜਾਵੇਗਾ |     

 

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement