ਕੈਪਟਨ ਅਮਰਿੰਦਰ ਨੇ ਪਟਿਆਲਾ ਸ਼ਹਿਰੀ ਸੀਟ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
Published : Feb 1, 2022, 12:33 am IST
Updated : Feb 1, 2022, 12:33 am IST
SHARE ARTICLE
image
image

ਕੈਪਟਨ ਅਮਰਿੰਦਰ ਨੇ ਪਟਿਆਲਾ ਸ਼ਹਿਰੀ ਸੀਟ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ


ਪਟਿਆਲਾ, 31 ਜਨਵਰੀ (ਪਪ) : ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ  ਅਪਣੇ ਪਾਰਟੀ ਵਰਕਰਾਂ ਨੂੰ  ਕਮਰ ਕਸਣ ਦਾ ਸੱਦਾ ਦਿੰਦਿਆਂ ਪੰਜਾਬ ਦੇ ਭਵਿਖ ਨੂੰ  ਨਾਪਾਕ ਸਵਾਰਥਾਂ ਤੋਂ ਬਚਾਉਣ ਲਈ ਅਪਣੀ ਪਾਰਟੀ ਦਾ ਚੋਣ ਬਿਗੁਲ ਵਜਾਇਆ | ਉਨ੍ਹਾਂ ਕਾਂਗਰਸ 'ਤੇ ਨਿਸ਼ਾਨਾ ਸੇਧਦਿਆਂ ਦੋਸ਼ ਲਗਾਇਆ ਕਿ ਕਾਂਗਰਸ ਉਨ੍ਹਾਂ ਦੀ ਸਰਕਾਰ ਦੀਆਂ ਸਾਢੇ ਚਾਰ ਸਾਲਾਂ ਦੀਆਂ ਪ੍ਰਾਪਤੀਆਂ 'ਤੇ ਵਿਧਾਨ ਸਭਾ ਚੋਣਾਂ ਲੜ ਰਹੀ ਹੈ |  
  ਪਟਿਆਲਾ ਸ਼ਹਿਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਪੀਐਲਸੀ ਵਰਕਰਾਂ ਨੂੰ  ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਚਰਨਜੀਤ ਚੰਨੀ ਵਲੋਂ ਕਾਂਗਰਸ ਦੇ ਵਾਅਦਿਆਂ ਨੂੰ  111 ਦਿਨਾਂ ਵਿਚ ਪੂਰਾ ਕਰਨ ਦੀ ਨਿਜੀ ਪ੍ਰਾਪਤੀ ਦੇ ਵੱਡੇ ਦਾਅਵਿਆਂ ਨੂੰ  ਰੱਦ ਕਰਦਿਆਂ ਕਿਹਾ ਕਿ ਚਾਹੇ ਉਹ ਨੌਕਰੀਆਂ ਦੀ ਭਰਤੀ ਹੋਵੇ ਜਾਂ ਸਮਾਜਕ ਭਲਾਈ ਸਕੀਮਾਂ, ਔਰਤਾਂ ਲਈ ਮੁਫ਼ਤ ਬੱਸ ਯਾਤਰਾ ਅਤੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਸਮੇਤ ਜੋ ਵੀ ਦਾਅਵਾ ਚੰਨੀ ਨੇ ਕੀਤਾ ਉਹ ਸੱਭ ਕੈਪਟਨ ਸਰਕਾਰ ਨੇ ਪੂਰਾ ਕੀਤਾ |
  ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੂੰ  ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੇ ਬਹਾਨੇ ਵਜੋਂ ਜੋ ਬੇਅਦਬੀ ਅਤੇ ਨਸ਼ਿਆਂ ਦੇ ਮਾਮਲਿਆਂ ਵਿਚ ਅਸਫ਼ਲ ਰਹਿਣ ਦੇ ਦੋਸ਼ ਲੱਗੇ ਸਨ, ਇਹ ਉਨ੍ਹਾਂ ਦੀ ਸਰਕਾਰ ਹੀ ਸੀ ਜਿਸ ਨੇ ਇਨ੍ਹਾਂ ਮਸਲਿਆਂ ਨੂੰ  ਪੂਰ ਚੜ੍ਹਾਉਣ ਲਈ ਕਰੜੇ ਕਦਮ ਚੁਕੇ ਸਨ | ਉਨ੍ਹਾਂ ਦਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਸੀਬੀਆਈ ਤੋਂ ਬੇਅਦਬੀ ਦੇ ਮਾਮਲਿਆਂ ਨੂੰ  ਵਾਪਸ ਲੈਣ ਲਈ ਸੁਪਰੀਮ ਕੋਰਟ ਤਕ ਸਖ਼ਤ ਲੜਾਈ ਲੜੀ ਸੀ, ਜਿਸ ਕਾਰਨ ਸਾਬਕਾ ਡੀਜੀਪੀ ਸੁਮੇਧ ਸੈਣੀ ਸਮੇਤ 19 ਅਧਿਕਾਰੀਆਂ ਵਿਰੁਧ ਕੇਸ ਦਰਜ ਕੀਤੇ ਗਏ ਸਨ |
  ਪੀਐਲਸੀ ਆਗੂ ਨੇ ਕਿਹਾ ਕਿ ਜਿਥੋਂ ਤਕ ਨਸ਼ਿਆਂ ਦਾ ਸਵਾਲ ਹੈ, ਇਹ ਉਨ੍ਹਾਂ ਦੀ ਸਰਕਾਰ ਹੀ ਸੀ ਜਿਸ ਨੇ ਡਰੱਗ ਮਾਫ਼ੀਆ ਦੀ ਰੀੜ੍ਹ ਦੀ ਹੱਡੀ ਤੋੜ ਦਿਤੀ ਸੀ, ਜਿਸ ਤਹਿਤ ਵੱਡੇ ਚਿਹਰੇ ਬੇਨਕਾਬ ਹੋਏ ਸਨ ਅਤੇ 40,000 ਤੋਂ ਵਧ ਗਿ੍ਫ਼ਤਾਰੀਆਂ ਕੀਤੀਆਂ ਗਈਆਂ ਸਨ | ਉਨ੍ਹਾਂ ਕਿਹਾ ਕਿ ਇਹ ਜ਼ਰੂਰ ਮੰਨਣਾ ਭੋਲਾਪਣ ਹੋਵੇਗਾ ਕਿ ਸੰਸਾਰ ਵਿਚ ਕਿਤੇ ਵੀ ਨਸ਼ਿਆਂ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ ਜਾ ਸਕਦਾ ਹੈ ਅਤੇ ਉਹ ਵੀ ਪੰਜਾਬ ਵਰਗੇ ਸਰਹੱਦੀ ਰਾਜ ਵਿਚ, ਜਿਥੇ ਪਾਕਿਸਤਾਨ ਲਗਭਗ ਹਰ ਰੋਜ਼ ਨਸ਼ਾ ਤਸਕਰੀ ਕਰ ਰਿਹਾ ਹੈ |

 

 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement