
ਬੀਤੇ ਦਿਨੀਂ ਭਦੌੜ ਸੀਟ ਤੋਂ ਭਰੀ ਸੀ ਨਾਮਜ਼ਦਗੀ
ਚਮਕੌਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਚਮਕੌਰ ਸਾਹਿਬ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਸ ਤੋਂ ਪਹਿਲਾਂ ਸੀ.ਐਮ ਚੰਨੀ ਨੇ ਭਦੌੜ ਸੀਟ ਤੋਂ ਨਾਮਜ਼ਦਗੀ ਦਾਖ਼ਲ ਕੀਤੀ ਸੀ। ਦੱਸ ਦੇਈਏ ਕਿ ਚੰਨੀ ਪੰਜਾਬ ਦੇ ਇਕਲੌਤੇ ਅਜਿਹੇ ਨੇਤਾ ਹਨ, ਜਿਨ੍ਹਾਂ ਨੂੰ ਕਾਂਗਰਸ ਪਾਰਟੀ ਨੇ ਦੋ ਸੀਟਾਂ ਤੋਂ ਚੋਣ ਮੈਦਾਨ ਵਿਚ ਉਤਾਰਿਆ ਹੈ।
CM Channi
CM Channi
ਅੰਮ੍ਰਿਤਸਰ ਦੇ ਹਲਕਾ ਉੱਤਰੀ ਤੋਂ ਕਾਂਗਰਸੀ ਉਮੀਦਵਾਰ ਸੁਨੀਲ ਦੱਤੀ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ | ਇਹ ਨਾਮਜ਼ਦਗੀ ਪੱਤਰ ਉਨ੍ਹਾਂ ਵਲੋਂ ਨਿਗਮ ਕਮਿਸ਼ਨਰ ਕਮ ਰਿਟਰਨਿੰਗ ਅਫ਼ਸਰ ਸੰਦੀਪ ਰਿਸ਼ੀ ਨੂੰ ਜਮ੍ਹਾਂ ਕਰਵਾਏ | ਇਸ ਮੌਕੇ ਉਨ੍ਹਾਂ ਦੇ ਨਾਲ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਮੌਜੂਦ ਸਨ |
ਹਲਕਾ ਗੜ੍ਹਸ਼ੰਕਰ ਤੋਂ ਕਾਂਗਰਸੀ ਉਮੀਦਵਾਰ ਅਮਰਪ੍ਰੀਤ ਸਿੰਘ ਲਾਲੀ ਨੇ ਐੱਸ.ਡੀ.ਐੱਮ. ਗੜ੍ਹਸ਼ੰਕਰ ਸਾਹਮਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਵੱਡੀ ਗਿਣਤੀ 'ਚ ਉਨ੍ਹਾਂ ਦੇ ਸਮਰਥਕ ਹਾਜ਼ਰ ਸਨ।
ਜਲਾਲਾਬਾਦ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਦੋ ਵਾਰ ਐੱਮ.ਪੀ. ਫ਼ਿਰੋਜ਼ਪੁਰ ਰਹੇ ਮੋਹਨ ਸਿੰਘ ਫਲੀਆਂਵਾਲਾ ਨੇ ਅੱਜ ਐੱਸ.ਡੀ.ਐੱਮ. ਕਮ ਰਿਟਰਨਿੰਗ ਅਫ਼ਸਰ ਦੇਵਦਰਸ਼ਦੀਪ ਸਿੰਘ ਕੋਲ ਆਪਣੇ ਕਾਗ਼ਜ਼ ਦਾਖ਼ਲ ਕੀਤੇ ਹਨ।
ਜਸਬੀਰ ਸਿੰਘ ਡਿੰਪਾ ਗਿੱਲ ਮੈਂਬਰ ਪਾਰਲੀਮੈਂਟ ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਨੇ ਵਿਧਾਨ ਸਭਾ ਚੋਣ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਦੀਪਕ ਭਾਟੀਆ ਕੋਲ ਸਬ ਡਵੀਜ਼ਨ ਦਫ਼ਤਰ ਖਡੂਰ ਸਾਹਿਬ ਵਿਖੇ ਦਾਖ਼ਲ ਕਰਵਾ ਦਿੱਤੇ ਹਨ।
PHOTO
ਸ਼੍ਰੋਮਣੀ ਅਕਾਲੀ ਦਲ
ਬਾਬਾ ਬਕਾਲਾ ਸਾਹਿਬ ਵਿਖੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਹੋਣ ਵਾਲੀਆਂ ਨਾਮਜ਼ਦਗੀਆਂ ਲਈ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਸਾਂਝੇ ਉਮੀਦਵਾਰ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਨੇ ਆਪਣੇ ਨਾਮਜ਼ਦਗੀ ਪੱਤਰ ਸਬ-ਡਵੀਜਨਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਕਮ ਚੋਣ ਅਧਿਕਾਰੀ ਹਲਕਾ ਬਾਬਾ ਬਕਾਲਾ ਸਾਹਿਬ, ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ (ਆਈ.ਏ.ਐੱਸ.) ਪਾਸ ਦਾਖ਼ਲ ਕਰਵਾਏ।
ਵਿਧਾਨ ਸਭਾ ਚੋਣਾਂ 2022 ਲਈ ਹਲਕਾ ਭੁਲੱਥ ਤੋਂ ਪੰਜਾਬ ਲੋਕ ਕਾਂਗਰਸ ਪਾਰਟੀ ਗੱਠਜੋੜ ਬੀ.ਜੇ.ਪੀ. ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਅਮਨਦੀਪ ਸਿੰਘ ਗੋਰਾ ਗਿੱਲ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਐੱਸ.ਡੀ. ਐੱਮ. ਕਮ ਚੋਣ ਰਿਟਰਨਿੰਗ ਅਫ਼ਸਰ ਭੁਲੱਥ ਸ਼ਾਇਰੀ ਮਲਹੋਤਰਾ ਕੋਲ ਦਾਖ਼ਲ ਕਰਵਾਏ।