ਅਸੀਂ ਪੰਜਾਬ ਨੂੰ ਫਿਰ ਤੋਂ ਬਣਾਵਾਂਗੇ ਰੰਗਲਾ ਪੰਜਾਬ -ਭਗਵੰਤ ਮਾਨ
Published : Feb 1, 2022, 5:45 pm IST
Updated : Feb 1, 2022, 5:59 pm IST
SHARE ARTICLE
Bhagwant Mann
Bhagwant Mann

ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ, 'ਆਪ' ਸਰਕਾਰ ਵੀ ਆਮ ਲੋਕਾਂ ਦੀ ਸਰਕਾਰ ਹੋਵੇਗੀ- ਭਗਵੰਤ ਮਾਨ

 

ਸੰਗਰੂਰ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਆਪਣੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ। ਮਾਨ ਨੇ ਚੋਣ ਕਮਿਸ਼ਨ ਦੇ ਦਿਸਾ-ਨਿਰਦੇਸਾਂ ਦੀ ਪਾਲਣਾ ਕਰਦਿਆਂ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਸਮੱਸਿਆਵਾਂ ਸੁਣੀਆਂ। ਧੂਰੀ ਦੇ ਲੋਕਾਂ ਵਿੱਚ ਮਾਨ ਨੂੰ ਮਿਲਣ ਅਤੇ ਦੇਖਣ ਲਈ ਵਿੱਚ ਗ਼ਜ਼ਬ ਦਾ ਉਤਸ਼ਾਹ ਸੀ। ਲੋਕਾਂ ਨੇ ਥਾਂ-ਥਾਂ 'ਤੇ ਮਾਨ ਦਾ ਸਵਾਗਤ ਕੀਤਾ ਅਤੇ ਸਮਰਥਕ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਜ਼ਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ।

Bhagwant MannBhagwant Mann

ਮੰਗਲਵਾਰ ਨੂੰ ਭਗਵੰਤ ਮਾਨ ਨੇ ਆਪਣੇ ਤੈਅ ਪ੍ਰੋਗਰਾਮ ਅਨੁਸਾਰ ਧੂਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਭਲਵਾਨ, ਪਲਾਸੌਰ, ਭੋਜੋਵਾਲੀ, ਭੱਦਲਵੜ, ਭੁੱਲਰਹੇੜੀ, ਕੌਲਸੇੜੀ, ਸਮੁੰਦਗੜ, ਕੰਧਾਰਗੜ, ਮੀਮਸਾ, ਸੇਰਪੁਰ ਸੋਢੀਆਂ, ਧਾਂਦਰਾ, ਬੰਗਾਂਵਾਲੀ, ਇਸੀ, ਰੁਲਦੂ ਸਿੰਘ ਵਾਲਾ, ਬਰੜਵਾਲ ਅਤੇ ਧੂਰੀ ਸ਼ਹਿਰ ਦਾ ਦੌਰਾ ਕਰਕੇ ਇਲਾਕੇ ਵਿੱਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ।  ਸਾਡੇ ਨੇਤਾ ਆਮ ਘਰਾਂ ਤੋਂ ਨਿਕਲੇ ਹਨ। ਇਸੇ ਲਈ ਉਹ ਆਮ ਲੋਕਾਂ ਦੀ ਦੁੱਖ-ਦਰਦ ਨੂੰ ਚੰਗੀ ਤਰਾਂ ਸਮਝਦੇ ਹਨ।

Bhagwant MannBhagwant Mann

ਅਸੀਂ ਪੰਜਾਬ ਨੂੰ ਅੱਗੇ ਲਿਜਾਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਦਿਨ-ਰਾਤ ਇੱਕ ਕਰਕੇ ਮਿਹਨਤ ਕਰ ਰਹੇ ਹਾਂ ਅਤੇ ਯੋਜਨਾਵਾਂ ਬਣਾ ਰਹੇ ਹਾਂ। ਸਾਡੇ ਕੋਲ ਪੰਜਾਬ ਲਈ ਪੂਰਾ ਰੋਡਮੈਪ ਤਿਆਰ ਹੈ। ਅਸੀਂ ਪੰਜਾਬ ਦੀ ਖੇਤੀ ਅਤੇ ਜਵਾਨੀ ਦੋਵਾਂ ਨੂੰ ਬਚਾਵਾਂਗੇ।  ਰੁਜਗਾਰ ਅਤੇ ਉਚੇਰੀ ਸਿੱਖਿਆ ਦੀ ਘਾਟ ਕਾਰਨ ਵਿਦੇਸ ਜਾਣ ਲਈ ਮਜਬੂਰ ਹੋ ਰਹੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਸਿੱਖਿਆ ਅਤੇ ਰੁਜਗਾਰ ਦੇ ਢੁਕਵੇਂ ਮੌਕੇ ਪ੍ਰਦਾਨ ਕਰਕੇ ਪੰਜਾਬ ਦੇ ਪੈਸੇ ਅਤੇ ਹੁਨਰ, ਦੋਵਾਂ ਦੇ ਨਿਕਾਸ ਨੂੰ ਰੋਕਾਂਗੇ। ਸਾਡਾ ਮਕਸਦ ਪੰਜਾਬ ਦੇ ਬੇਰੋਜਗਾਰ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਰੁਜਗਾਰਦਾਤਾ ਬਣਾਉਣਾ ਵੀ ਹੈ।

 

Bhagwant MannBhagwant Mann

ਮਾਨ ਨੇ ਕਿਹਾ ਕਿ 'ਆਪ' ਸਰਕਾਰ ਵਪਾਰੀਆਂ ਅਤੇ ਕਾਰੋਬਾਰੀਆਂ ਦੀ ਸੁਰੱਖਿਆ ਕਰੇਗੀ ਅਤੇ ਪੰਜਾਬ 'ਚ ਉਦਯੋਗ-ਵਪਾਰ ਨੂੰ ਪ੍ਰਫੁੱਲਤ ਕਰਨ ਲਈ ਵਪਾਰ ਦਾ ਸੁਰੱਖਿਅਤ ਮਾਹੌਲ ਬਣਾਏਗੀ। 'ਆਪ' ਸਰਕਾਰ ਪੰਜਾਬ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਤੋਂ ਮਿਲੇ ਸੁਝਾਵਾਂ ਨੂੰ ਆਪਣੀਆਂ ਯੋਜਨਾਵਾਂ 'ਚ ਸਾਮਲ ਕਰੇਗੀ ਅਤੇ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰੇਗੀ। ਨਵੇਂ ਉਦਯੋਗ ਲਗਾਉਣ ਲਈ ਅਸੀਂ ਇੰਸੈਂਟਿਵ ਦੀ ਵਿਵਸਥਾ ਕਰਾਂਗੇ ਅਤੇ 'ਰੇਡ ਰਾਜ' ਅਤੇ 'ਇੰਸਪੈਕਟਰ ਰਾਜ' ਨੂੰ ਜੜ ਤੋਂ ਖਤਮ ਕਰਾਂਗੇ। ਉਦਯੋਗ-ਵਪਾਰ ਦੇ ਵਧਣ ਨਾਲ ਸਰਕਾਰ ਦਾ ਮਾਲੀਆ ਵੀ ਵਧੇਗਾ ਅਤੇ ਰੁਜਗਾਰ ਵੀ ਵਧਣਗੇ।

Bhagwant MannBhagwant Mann

ਮਾਨ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ, ਭਾਵੇਂ ਉਹ ਨੌਜਵਾਨ ਹੋਵੇ ਜਾਂ ਕਿਸਾਨ, ਵਪਾਰੀ-ਕਾਰੋਬਾਰੀ ਹੋਵੇ ਜਾਂ ਕਰਮਚਾਰੀ, ਆਮ ਆਦਮੀ ਪਾਰਟੀ ਦੇ ਨਾਲ ਖੜਾ ਹੈ।  'ਆਪ' ਦੀ ਸਰਕਾਰ ਸਾਰੇ ਵਰਗਾਂ ਦੇ ਲੋਕਾਂ ਦੀ ਸਰਕਾਰ ਹੋਵੇਗੀ। ਅੱਜ ਪੰਜਾਬ ਦੀ ਸੱਤਾ ਕੁਝ ਗਿਣੇ ਚੁਣੇ ਸਿਆਸੀ ਪਰਿਵਾਰਾਂ ਦੇ ਹੱਥਾਂ ਵਿੱਚ ਹੈ। ਅਸੀਂ ਸੱਤਾ ਨੂੰ ਕੁਝ ਸਿਆਸੀ ਪਰਿਵਾਰਾਂ ਤੋਂ  ਖੋਹ ਕੇ ਪੰਜਾਬ ਦੇ ਆਮ ਲੋਕਾਂ ਤੱਕ ਲੈ ਕੇ ਜਾਵਾਂਗੇ।  

Bhagwant MannBhagwant Mann

ਮਾਨ ਨੇ ਲੋਕਾਂ ਨੂੰ ਪੰਜਾਬ ਅਤੇ ਪੰਜਾਬ ਦੇ ਨੌਜਵਾਨਾਂ ਅਤੇ ਬੱਚਿਆਂ ਦੀ ਤਕਦੀਰ ਬਦਲਣ ਲਈ ਆਮ ਆਦਮੀ ਪਾਰਟੀ ਦੇ ਚੋਣ ਨਿਸਾਨ ਝਾੜੂ ਦਾ ਬਟਨ ਦਬਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਸ ਤਰਾਂ ਅਸੀਂ ਸੰਗਰੂਰ ਦੇ ਸਾਂਸਦ ਹੁੰਦਿਆਂ ਸੰਸਦ ਵਿੱਚ ਹਮੇਸਾ ਪੰਜਾਬ ਦੀ ਆਵਾਜ ਬੁਲੰਦ ਕੀਤੀ ਹੈ, ਇਸੇ ਤਰਾਂ ਮੁੱਖ ਮੰਤਰੀ ਬਣਨ 'ਤੇ ਅਸੀਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ  ਲਈ ਦਿਨ-ਰਾਤ ਮਿਹਨਤ ਕਰਾਂਗੇ ਅਤੇ ਲੋਕਾਂ ਨੂੰ ਬਣਦਾ ਹੱਕ ਦਿਲਾਵਾਂਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement