ਮਜੀਠਾ ਹਲਕੇ ਤੋਂ ਮੇਰੀ ਥਾਂ ਹੁਣ ਗਨੀਵ ਮਜੀਠੀਆ ਚੋਣ ਲੜੇਗੀ : ਬਿਕਰਮ ਸਿੰਘ ਮਜੀਠੀਆ
Published : Feb 1, 2022, 11:59 pm IST
Updated : Feb 1, 2022, 11:59 pm IST
SHARE ARTICLE
image
image

ਮਜੀਠਾ ਹਲਕੇ ਤੋਂ ਮੇਰੀ ਥਾਂ ਹੁਣ ਗਨੀਵ ਮਜੀਠੀਆ ਚੋਣ ਲੜੇਗੀ : ਬਿਕਰਮ ਸਿੰਘ ਮਜੀਠੀਆ

ਅੰਮ੍ਰਿਤਸਰ, 1 ਫ਼ਰਵਰੀ (ਸੁਖਵਿੰਦਰਜੀਤ ਸਿੰਘ ਬਹੋੜੂ): ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਫ਼ੈਸਲਾ ਕੀਤਾ ਹੈ ਕਿ ਉਹ ਅਪਣਾ ਫ਼ਰਜ਼ ਨਿਭਾਉਣਗੇ ਤੇ ਮੌਜੂਦਾ ਵਿਧਾਨ ਸਭਾ ਚੋਣਾਂ ਸਿਰਫ਼ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਲੜਨਗੇ ਅਤੇ ਮਜੀਠਾ ਹਲਕੇ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਸੰਭਾਲਣਗੇ । ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੇ ਅੰਮ੍ਰਿਤਸਰ ਪੂਰਬੀ ਹਲਕੇ ਦੇ ਲੋਕਾਂ ਦੇ ਮਨਾਂ ਵਿਚ ਪੈਦਾ ਹੋਈ ਦੁਬਿਧਾ ਵੇਖ ਲਈ ਹੈ ਜੋ ਇਹ ਸੋਚ ਰਹੇ ਹਨ ਕਿ ਦੋ ਹਲਕਿਆਂ ਤੋਂ ਜਿੱਤਣ ਮਗਰੋਂ ਮੈਂ ਸ਼ਾਇਦ ਇਹ ਸੀਟ ਛੱਡ ਦਿਆਂ। ਉਨ੍ਹਾਂ ਕਿਹਾ ਕਿ ਇਸ ਚਿੰਤਾ ਨੂੰ ਦੂਰ ਕਰਦਿਆਂ ਮੈਂ ਫ਼ੈਸਲਾ ਕੀਤਾ ਹੈ ਕਿ ਮੈਂ ਸਿਰਫ਼ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਲੜਾਂਗਾ। ਇਹ ਚੋਣ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਹੰਕਾਰ ਨੂੰ ਤੋੜਨ ਲਈ ਹੈ। ਉਨ੍ਹਾਂ ਕਿਹਾ ਕਿ ਉਹ ਉਸ ਨੂੰ ਹਲਕੇ ਦੇ ਲੋਕਾਂ ਦਾ ਸਤਿਕਾਰ ਕਰਨਾ ਸਿਖਾ ਦੇਣਗ। ਉਸ ਨੂੰ ਹਵਾ ਵਿਚ ਬਿਆਨਬਾਜ਼ੀ ਬੰਦ ਕਰਨੀ ਪਵੇਗੀ ਤੇ ਉਹ ਆਮ ਆਦਮੀ ਵਾਂਗ ਜ਼ਮੀਨੀ ਪੱਧਰ ’ਤੇ ਗੱਲ ਕਰੇਗਾ। ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਨਵਜੋਤ ਸਿੱਧੂ ਦੇ ਰਵਈਏ ਨਾਲ ਅੰਮ੍ਰਿਤਸਰ ਪੂਰਬੀ ਹਲਕੇ ਦੇ ਲੋਕਾਂ ਨੇ ਜ਼ਲਾਲਤ ਮਹਿਸੂਸ ਕੀਤੀ ਹੈ ਸਿੱਧੂ ਨੇ ਕਦੇ ਵੀ ਹਲਕੇ ਵਿਚ ਕਿਸੇ ਸਮਾਜਕ ਪ੍ਰੋਗਰਾਮ ਵਿਚ ਸ਼ਮੂਲੀਅਤ ਨਹੀਂ ਕੀਤੀ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement