ਸਰਕਾਰ ਬਣਨ 'ਤੇ ਕਿਸਾਨਾਂ ਨੂੰ ਦੇਵਾਂਗੇ ਖ਼ਰਾਬ ਫ਼ਸਲਾਂ ਦਾ ਮੁਆਵਜ਼ਾ : ਭਗਵੰਤ ਮਾਨ
Published : Feb 1, 2022, 12:14 am IST
Updated : Feb 1, 2022, 12:14 am IST
SHARE ARTICLE
image
image

ਸਰਕਾਰ ਬਣਨ 'ਤੇ ਕਿਸਾਨਾਂ ਨੂੰ ਦੇਵਾਂਗੇ ਖ਼ਰਾਬ ਫ਼ਸਲਾਂ ਦਾ ਮੁਆਵਜ਼ਾ : ਭਗਵੰਤ ਮਾਨ


ਕਿਹਾ, ਹਾਰ ਦੇ ਡਰ ਤੋਂ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ ਮੁੱਖ ਮੰਤਰੀ ਚੰਨੀ

ਚੰਡੀਗੜ੍ਹ, 31 ਜਨਵਰੀ (ਸਸਸ): ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਪੰਜਾਬ ਦੇ ਲੋਕਾਂ ਨੂੰ  'ਆਪ' ਦੀ ਸਰਕਾਰ ਆਉਣ 'ਤੇ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਗੱਲ ਕਹੀ ਹੈ | ਭਗਵੰਤ ਮਾਨ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬੇ-ਮੌਸਮੀ ਬਰਸਾਤ ਹੋਣ 'ਤੇ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਸਨ, ਨੂੰ  ਅੱਜ ਮੁਆਵਜ਼ਾ ਦਿਤਾ ਹੈ |
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਦਿੱਲੀ ਵਾਂਗ ਪੰਜਾਬ ਦੇ ਕਿਸਾਨਾਂ ਨੂੰ  ਵੀ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿਤਾ ਜਾਵੇਗਾ | ਕਾਂਗਰਸ ਵਲੋਂ ਮੁੱਖ ਮੰਤਰੀ ਦੇ ਚਿਹਰਾ ਦਾ ਫ਼ੈਸਲਾ ਕਰਨ ਲਈ ਇਕ ਐਪ ਬਣਾਈ ਗਈ ਹੈ ਜਿਸ 'ਤੇ ਭਗਵੰਤ ਮਾਨ ਵਲੋਂ ਵਿਅੰਗ ਕਸਿਆ ਗਿਆ ਹੈ | ਭਗਵੰਤ ਮਾਨ ਨੇ ਕਾਂਗਰਸ ਨੂੰ  ਵਧਾਈ ਦਿੰਦੇ ਹੋਏ ਕਿਹਾ ਕਿ ਉਹ ਸਾਡੀ ਨਕਲ ਕਰ ਰਹੇ ਹਨ ਅਤੇ ਮੁੱਖ ਮੰਤਰੀ ਦੇ ਚਿਹਰੇ ਲਈ ਵੋਟਿੰਗ ਕਰਵਾ ਰਹੇ ਨੇ | ਭਗਵੰਤ ਮਾਨ ਨੇ ਕਿਹਾ ਕਿ ਇਹ ਉਹ ਲੋਕ ਹਨ, ਜੋ ਬੀਤੇ ਕੁੱਝ ਦਿਨ ਪਹਿਲਾਂ ਸਾਡੇ ਵਲੋਂ ਕਰਵਾਈ ਗਈ ਵੋਟਿੰਗ ਦੀ ਜਾਂਚ ਕਰਵਾਉਣਾ ਚਾਹੁੰਦੇ ਸਨ | ਪੰਜਾਬ ਦਾ ਮੁੱਖ ਮੰਤਰੀ ਬਣਨ ਦੀ ਇੱਛਾ ਰੱਖਣ ਵਾਲੇ ਨਵਜੋਤ ਸਿੰਘ ਸਿੱਧੂ 'ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਸੇਵਾ ਕਰਨ ਲਈ ਮੁੱਖ ਮੰਤਰੀ ਬਣਨਾ ਜ਼ਰੂਰੀ ਨਹੀਂ ਹੁੰਦਾ | ਪੰਜਾਬ ਦੀ ਸੇਵਾ ਬਿਨਾਂ ਕਿਸੇ ਅਹੁਦੇ ਤੋਂ ਵੀ ਕੀਤੀ ਜਾ ਸਕਦੀ ਹੈ | ਕਿਸਾਨ ਅੰਦੋਲਨ 'ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਤਿਹਾਸ ਦਾ ਸੱਭ ਤੋਂ ਵੱਡਾ ਅੰਦੋਲਨ ਸੀ | ਸੁਪਰੀਮ ਕੋਰਟ ਵਲੋਂ ਬਿਕਰਮ ਮਜੀਠੀਆ ਨੂੰ  ਰਾਹਤ

ਦੇਣ ਵਾਲੇ ਮਾਮਲੇ 'ਤੇ ਪੁੱਛੇ ਗਏ ਸਵਾਲ 'ਤੇ ਬੋਲਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਫ਼ੈਸਲੇ 'ਤੇ ਕੁੱਝ ਨਹੀਂ ਬੋਲਣਗੇ |
ਭਗਵੰਤ ਮਾਨ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ 2 ਸੀਟਾਂ 'ਤੇ ਚੋਣ ਲੜਨ 'ਤੇ ਨਿਸ਼ਾਨਾ ਸਾਧਿਆ ਹੈ | ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ  ਇਹ ਨਹੀਂ ਪਤਾ ਕਿ ਉਹ ਪਹਿਲੀ ਸੀਟ ਤੋਂ ਜਿੱਤ ਹਾਸਲ ਕਰਨਗੇ ਜਾਂ ਨਹੀਂ ਜਿਸ ਕਰ ਕੇ ਉਹ ਦੋ ਹਲਕਿਆਂ ਤੋਂ ਚੋਣ ਲੜ ਰਹੇ ਹਨ | ਭਗਵੰਤ ਮਾਨ ਕਿਹਾ ਕਿ 10-10 ਕਰੋੜ ਵਾਲਿਆਂ ਤੋਂ ਭਦੌੜ ਵਾਲੇ ਹਿਸਾਬ ਲੈਣਗੇ | ਉਨ੍ਹਾਂ ਇਹ ਵੀ ਕਿਹਾ ਕਿ ਭਦੌੜ ਦੇ ਲੋਕ ਚੰਨੀ ਨੂੰ  ਜਿੱਤਣ ਨਹੀਂ ਦੇਣਗੇ | ਭਦੌੜ ਆਉਣ 'ਤੇ ਉਨ੍ਹਾਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ |

 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement