ਦੇਸ਼ ਦੇ ਸਰਕਾਰੀ ਅਦਾਰਿਆਂ ਨੂੰ ਵੇਚ ਕੇ ਮੋਦੀ ਸਰਕਾਰ ਕਿਵੇਂ ਦੇਵੇਗੀ 60 ਲੱਖ ਨੌਕਰੀਆਂ?- ਭਗਵੰਤ ਮਾਨ
Published : Feb 1, 2022, 7:53 pm IST
Updated : Feb 1, 2022, 7:53 pm IST
SHARE ARTICLE
Bhagwant Mann
Bhagwant Mann

ਮੋਦੀ ਸਰਕਾਰ ਦਾ ਬਜਟ ਕਾਰਪੋਰੇਟ ਮਿੱਤਰਾਂ ਨੂੰ ਲਾਭ ਪਹੁੰਚਾਉਣ ਲਈ, ਇਲਾਜ ਅਤੇ ਸਿੱਖਿਆ ਦੇ ਖੇਤਰ ਕੀਤੇ ਅਣਗੌਲੇ

 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ 2022- 23 ਦੇ ਕੇਂਦਰੀ ਬਜਟ ਨੂੰ 'ਕਾਰਪੋਰੇਟ ਦੋਸਤਾਂ ਦਾ ਬਜਟ' ਕਰਾਰ ਦਿੱਤਾ ਹੈ। ਉਨਾਂ ਕਿਹਾ ਕਿ ਕੇਂਦਰੀ ਬਜਟ ਵਿੱਚ ਦੇਸ਼ ਦੇ ਆਮ ਲੋਕਾਂ ਨੂੰ ਪੂਰੀ ਤਰਾਂ ਨਜ਼ਰਅੰਦਾਜ਼ ਕੀਤਾ ਗਿਆ ਹੈ ਅਤੇ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦੇ 'ਕਾਰਪੋਰੇਟ ਦੋਸਤਾਂ' 'ਨੂੰ ਖੁਸ਼ ਕੀਤਾ ਹੈ, ਕਿਉਂਕਿ ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ ਲਈ ਇਸ ਬਜਟ ਵਿੱਚ ਕੋਈ ਰਾਹਤ ਪੇਸ਼ ਨਹੀਂ ਹੈ, ਜੋ ਭਾਜਪਾ ਸਰਕਾਰ ਦੀ ਪੰਜਾਬ ਅਤੇ ਕਿਸਾਨਾਂ ਪ੍ਰਤੀ ਨਫ਼ਰਤ ਦਾ ਪ੍ਰਗਟਾਵਾ ਹੈ।

 

Bhagwant MannBhagwant Mann

 

ਕੇਂਦਰੀ ਬਜਟ ਵਿੱਚ ਸਰਕਾਰੀ ਨੌਕਰੀਆਂ ਦੇ ਐਲਾਨ ਦੀ ਅਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕਰਨ ਵਾਲੀ ਭਾਰਤੀ ਜਨਤਾ ਪਾਰਟੀ ਹੁਣ ਕੇਵਲ 60 ਲੱਖ ਨੌਕਰੀਆਂ ਦੇ ਐਲਾਨ ਤੱਕ ਸਿਮਟ ਗਈ ਹੈ। ਉਨਾਂ ਸਵਾਲ ਕੀਤਾ ਕਿ ਭਾਜਪਾ ਦੀ ਕੇਂਦਰ ਸਰਕਾਰ ਸਰਕਾਰੀ ਅਦਾਰਿਆਂ ਨੂੰ ਆਪਣੇ ਕਾਰਪੋਰੇਟ ਦੋਸਤਾਂ ਕੋਲ ਵੇਚ 60 ਲੱਖ ਨੌਕਰੀਆਂ ਵੀ ਕਿਵੇਂ ਦੇਵੇਗੀ? ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਕੋਲ ਰੋਜ਼ਗਾਰ ਪ੍ਰਦਾਨ ਕਰਨ ਦੀ ਕੋਈ ਯੋਜਨਾ ਨਹੀਂ ਹੈ, ਇਸ ਲਈ ਨੌਕਰੀਆਂ ਦੀ ਗਿਣਤੀ 2 ਕਰੋੜ ਤੋਂ ਘਟਾ ਕੇ 60 ਲੱਖ ਕੀਤੀ ਗਈ ਹੈ।

 

Bhagwant MannBhagwant Mann

 

ਭਗਵੰਤ ਮਾਨ ਨੇ ਕੇਂਦਰ ਸਰਕਾਰ 'ਤੇ ਆਪਣੇ ਕਾਰਪੋਰੇਟਰ ਦੋਸਤਾਂ ਨੂੰ ਲਾਭ ਪਹੁੰਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪੀਪੀਪੀ ਮਾਡਲ ਤਹਿਤ ਰੇਲਵੇ ਦੇ ਵਿਕਾਸ ਦੀ ਯੋਜਨਾ ਪੇਸ਼ਕਸ਼ ਕੀਤੀ ਹੈ, ਜਿਸ ਤੋਂ ਭਾਵ ਹੈ ਕਿ ਮੋਦੀ ਸਰਕਾਰ ਰੇਲਵੇ ਜੇਹੇ ਵੱਡੇ ਸਰਕਾਰੀ ਅਦਾਰੇ ਦੀ ਵਾਂਗਡੋਰ ਕਾਰਪੋਰੇਟ ਦੋਸਤਾਂ ਨੂੰ ਦੇਣਾ ਚਾਹੁੰਦੀ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਰਾਜਪੁਰਾ- ਮੋਹਾਲੀ ਵਿਚਕਾਰ ਰੇਲ ਮਾਰਗ ਬਣਾਉਣ ਦੀ ਲੰਮੇਂ ਸਮੇਂ ਤੋਂ ਮੰਗ ਕਰਦੇ ਆ ਰਹੇ ਹਨ, ਜਿਸ ਨੂੰ ਕੇਂਦਰ ਦੀ ਮੋਦੀ ਸਰਕਾਰ ਨੇ ਮੁੜ ਨਕਾਰ ਦਿੱਤਾ ਹੈ। ਉਨਾਂ ਕਿਹਾ ਕਿ ਇਹ ਰੇਲ ਮਾਰਗ ਬਣਨ ਨਾਲ ਪੰਜਾਬ ਵਿਚਲਾ ਟਰਾਂਸਪੋਰਟ ਮਾਫੀਆ ਕਮਜ਼ੋਰ ਹੋ ਜਾਵੇਗਾ, ਜੋ ਭਾਜਪਾ ਨਹੀਂ ਹੋਣ ਦੇਣਾ ਚਾਹੁੰਦੀ।

 

 

PM Modi
PM Modi

ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੁੱਦਰਾ ਸਫ਼ੀਤੀ, ਮਹਾਂਮਾਰੀ, ਕਿਸਾਨਾਂ, ਮੱਧ ਵਰਗੀ ਪਰਿਵਾਰਾਂ, ਬੇਰੁਜ਼ਗਾਰ ਨੌਜਵਾਨਾਂ ਸਮੇਤ ਸਿੱਖਿਆ ਅਤੇ ਇਲਾਜ ਦੇ ਖੇਤਰਾਂ ਨੂੰ ਝਟਕਾ ਦਿੱਤਾ ਹੈ। ਉਨਾਂ ਸਵਾਲ ਕੀਤਾ ਕਿ ਵਿੱਤ ਮੰਤਰੀ ਨੇ ਪੀ.ਐਮ ਗਤੀ ਸ਼ਕਤੀ ਪ੍ਰੋਗਰਾਮ ਪੇਸ਼ ਕੀਤਾ ਹੈ ਅਤੇ ਇਸ ਵਿੱਚ 7 ਇੰਜਨ ਸ਼ਾਮਲ ਕੀਤੇ ਹਨ, ਪਰ ਵਿੱਤ ਮੰਤਰੀ ਨੇ ਇਹ ਨਹੀਂ ਦੱਸਿਆ ਕਿ ਕੇਂਦਰ ਸਰਕਾਰ ਨੇ ਇਨਾਂ ਇੰਜਣਾਂ ਨੂੰ ਨਿੱਜੀ ਹੱਥਾਂ ਵਿੱਚ ਕਿਉਂ ਦਿੱਤਾ ਹੈ? ਕੁੱਲ ਮਿਲਾ ਕੇ ਇਹ ਨਤੀਜਾ ਨਿਕਲਦਾ ਹੈ ਕਿ ਕੇਂਦਰੀ ਬਜਟ ੇ ਆਮ ਲੋਕਾਂ ਲਈ ਵੱਡੀ ਨਿਰਾਸ਼ਾ ਲੈ ਕੇ ਆਇਆ ਹੈ ਅਤੇ ਮੱਧ ਵਰਗ ਠੱਗਿਆ ਹੋਇਆ ਮਹਿਸੂਸ ਕਰਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਧ 'ਤੇ ਲਿਖਿਆ ਜਾ ਚੁੱਕਾ ਹੈ ਮੋਦੀ ਤੀਜੀ ਵਾਰ PM ਬਣ ਰਹੇ ਨੇ, ਅਸੀਂ 400 ਪਾਰ ਜਾਵਾਂਗੇ : ਵਿਜੇ ਰੁਪਾਣੀ

12 May 2024 10:50 AM

ਚਿੱਟੇ ਨੂੰ ਲੈ ਕੇ Akali ਅਤੇ Congress ਨੇ ਪਾ ਦਿੱਤਾ ਖਲਾਰਾ, AAP ਤੇ ਭਾਜਪਾ ਕੱਢੀਆਂ ਰੜਕਾਂ, 22 ਲੱਖ ਰੁਪਏ ਦੇ.....

12 May 2024 10:06 AM

Surjit Patar's House LIVE - ਹਰ ਅੱਖ ਨਮ, ਫੁੱਟ ਫੁੱਟ ਰੋ ਰਹੇ ਪਰਿਵਾਰ ਤੇ ਦੋਸਤ | ਵੇਖੋ LIVE ਤਸਵੀਰਾਂ

12 May 2024 9:30 AM

Kejriwal ਦੇ ਬਾਹਰ ਆਉਣ ਮਗਰੋਂ ਗਰਜੇ CM Bhagwant Mann, ਦੇਖੋ ਵਿਰੋਧੀਆਂ ਨੂੰ ਕੀ ਬੋਲੇ, ਕੇਜਰੀਵਾਲ ਵੀ ਮੌਕੇ ਤੇ...

11 May 2024 5:08 PM

ਨਿੱਕੇ Moosewale ਨੂੰ ਲੈਕੇ Sri Darbar Sahib ਪਹੁੰਚਿਆ ਪਰਿਵਾਰ, ਦੇਖੋ Live ਤਸਵੀਰਾਂ ਤੇ ਕੀਤੀਆਂ ਦਿਲ ਦੀਆਂ ਗੱਲਾਂ

11 May 2024 5:20 PM
Advertisement