
'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ 'ਆਪ' ਆਗੂ ਰਾਘਵ ਚੱਢਾ ਨੇ ਕੀਤਾ ਸਵਾਗਤ
ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਦਿਨ ਹੀ ਬਾਕੀ ਹਨ ਤੇ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਝਟਕੇ ‘ਤੇ ਝਟਕੇ ਲੱਗ ਰਹੇ ਹਨ। ਅੱਜ ਖਰੜ ਤੋਂ ਟਿਕਟ ਕੱਟੇ ਜਾਣ ਤੋਂ ਨਾਰਾਜ਼ ਜਗਮੋਹਨ ਕੰਗ ਕਾਂਗਰਸ ਪਾਰਟੀ ਛੱਡ ਆਪਣੇ ਦੋਵੇਂ ਪੁੱਤਰਾਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
Jagmohan Singh Kang left Congress and joined AAP along with his sons
ਤਿੰਨ ਵਾਰ ਕੈਬਨਿਟ ਮੰਤਰੀ ਰਹਿ ਚੁੱਕੇ ਜਗਮੋਹਨ ਸਿੰਘ ਕੰਗ ਆਪਣੇ ਪੁੱਤਰਾਂ ਯੂਥ ਕਾਂਗਰਸੀ ਲੀਡਰ ਯਾਦਵਿੰਦਰ ਸਿੰਘ ਤੇ ਅਮਰਿੰਦਰ ਸਿੰਘ ਸਮੇਤ ‘ਆਪ’ ਵਿਚ ਸ਼ਾਮਲ ਹੋ ਗਏ ਹਨ। 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਤੇ 'ਆਪ' ਆਗੂ ਰਾਘਵ ਚੱਢਾ ਨੇ ਉਹਨਾਂ ਦਾ ਪਾਰਟੀ ਵਿਚ ਸਵਾਗਤ ਕੀਤਾ।
Jagmohan Singh Kang left Congress and joined AAP along with his sons
ਜਗਮੋਹਨ ਸਿੰਘ ਕੰਗ ਨੇ ਬੀਤੇ ਦਿਨੀਂ ਕਿਹਾ ਸੀ ਕਿ ਉਨ੍ਹਾਂ ਨੇ ਆਪਣੇ ਬੇਟੇ ਯਾਦਵਿੰਦਰ ਸਿੰਘ ਕੰਗ ਲਈ ਟਿਕਟ ਦੀ ਮੰਗ ਕੀਤੀ ਸੀ ਪਰ ਹਾਈਕਮਾਨ ਨੇ ਉਨ੍ਹਾਂ ਦੇ ਬੇਟੇ ਨੂੰ ਟਿਕਟ ਨਹੀਂ ਦਿੱਤੀ, ਜਿਸ ਤੋਂ ਬਾਅਦ ਹੁਣ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਹਨ।