ਮੋਦੀ ਸਰਕਾਰ ਨੇ ਕਿਸਾਨਾਂ ਨੂੰ ਅਪਮਾਨਤ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ : ਭੁਪੇਸ਼ ਬਘੇਲ
Published : Feb 1, 2022, 12:01 am IST
Updated : Feb 1, 2022, 12:01 am IST
SHARE ARTICLE
image
image

ਮੋਦੀ ਸਰਕਾਰ ਨੇ ਕਿਸਾਨਾਂ ਨੂੰ ਅਪਮਾਨਤ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ : ਭੁਪੇਸ਼ ਬਘੇਲ


ਮਹਿੰਗਾਈ ਦੇ ਮੁੱਦੇ 'ਤੇ ਵੀ ਮੋਦੀ ਸਰਕਾਰ ਨੂੰ  ਘੇਰਿਆ


ਚੰਡੀਗੜ੍ਹ, 31 ਜਨਵਰੀ (ਗੁਰਉਪਦੇਸ਼ ਭੁੱਲਰ) : ਪੰਜਾਬ ਦੀ ਚੋਣ ਮੁਹਿੰਮ 'ਚ ਕਾਂਗਰਸ ਦੇ ਸਮਰਥਨ ਲਈ ਇਥੇ ਪਹੁੰਚੇ ਛਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਹੈ ਕਿ ਮੋਦੀ ਸਰਕਾਰ ਨੇ ਕਿਸਾਨਾਂ ਨੂੰ  ਬਦਨਾਮ ਅਤੇ ਅਪਮਾਨਤ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਆਖਰ ਵਿਧਾਨ ਸਭਾ ਚੋਣਾਂ ਨੇੜੇ ਆਉਣ ਸਮੇਂ ਹੀ ਸਿਆਸੀ ਲਾਹਾ ਲੈਣ ਲਈ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ |
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਮੌਜੂਦਗੀ 'ਚ ਇਥੇ ਪੰਜਾਬ ਕਾਂਗਰਸ ਭਵਨ 'ਚ ਪ੍ਰੈੱਸ ਕਾਨਫ਼ਰੰਸ ਨੂੰ  ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਛਤੀਸਗੜ੍ਹ 'ਚ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ  ਝੋਨੇ ਦੀ ਫ਼ਸਲ 'ਚ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਪਰ ਕੇਂਦਰ ਸਰਕਾਰ ਨੇ ਇਸ 'ਚ ਰੁਕਾਵਟ ਪਾਈ | ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਦੀ ਹਮਦਰਦ ਨਹੀਂ ਅਤੇ ਵੱਡੇ ਪੂੰਜੀਪਤੀਆਂ ਲਈ ਹੀ ਕੰਮ ਕਰਦੀ ਹੈ |
ਮਹਿੰਗਾਈ ਦੇ ਮੱਦੇ ਉਪਰ ਮੋਦੀ ਸਰਕਾਰ ਨੂੰ  ਘੇਰਦਿਆਂ ਬਘੇਲ ਨੇ ਕਿਹਾ ਕਿ ਇਸ ਨੂੰ  ਕੰਟਰੋਲ ਕਰਨ 'ਚ ਇਹ ਬੁਰੀ ਤਰ੍ਹਾਂ ਫ਼ੇਲ ਹੋਈ ਹੈ ਅਤੇ ਚਾਹਪੱਤੀ ਤਕ ਵੀ ਆਮ ਵਿਅਕਤੀ ਦੀ ਪਹੁੰਚ ਤੋਂ ਬਾਹਰ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਬੀਤੇ ਕੁੱਝ ਹੀ ਸਾਲਾਂ 'ਚ ਭਾਜਪਾ ਦੀ ਸੰਪਤੀ 'ਚ 4800 ਕਰੋੜ ਰੁਪਏ ਦਾ ਵਾਧਾ ਹੋਇਆ ਹੈ ਅਤੇ ਇਸ ਦੇ ਮਿੱਤਰ ਅਰਬਪਤੀ ਤੇ ਖਰਬਪਤੀਆਂ ਦੀ ਪੂੰਜੀ ਵੀ ਕਈ ਗੁਣਾ ਵਧੀ ਹੈ | ਉਨ੍ਹਾਂ ਕਿਹਾ ਕਿ ਦੇਸ਼ ਨੂੰ  ਬਚਾਉਣ ਲਈ ਮੋਦੀ ਸਰਕਾਰ ਨੂੰ  ਹਟਾਉਣਾ ਜ਼ਰੂਰੀ ਹੈ ਅਤੇ ਵਿਧਾਨ ਸਭਾ ਚੋਣਾਂ 'ਚ ਇਸ ਗਠਜੋੜ ਨੂੰ  ਹਰਾ ਕੇ ਇਸ ਵਿਰੁਧ ਮੁਹਿੰਮ ਮਜ਼ਬੂਤ ਕਰਨੀ ਚਾਹੀਦੀ ਹੈ | ਉਨ੍ਹਾਂ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਮਹਿੰਗਾਈ ਦੇ ਅੰਕੜਿਆਂ ਦਾ ਯੂ.ਪੀ.ਏ. ਸਰਕਾਰ ਦੀ ਮੋਦੀ ਸਰਕਾਰ ਨਾਲ ਤੁਲਨਾ ਵਾਲਾ ਇਕ ਕਿਤਾਬਚਾ ਵੀ ਜਾਰੀ ਕੀਤਾ |
ਇਸ ਮੌਕੇ ਨਵਜੋਤ ਸਿੱਧੂ ਨੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਮੌਜੂਦਾ ਵਿਧਾਨ ਸਭਾ ਚੋਣਾਂ 'ਚ ਸੱਭ ਤੋਂ ਵੱਡਾ ਮੁੱਦਾ ਨੌਜਵਾਨਾਂ ਦੇ ਰੁਜ਼ਗਾਰ ਦਾ ਹੀ ਰਹੇਗਾ |

ਉਨ੍ਹਾਂ ਕੇਜਰੀਵਾਲ ਦੀ ਦਿੱਲੀ ਸਰਕਾਰ ਉਪਰ ਨਿਸ਼ਾਨਾ ਸਾਧਦਿਆਂ ਕਿਹਾ ਕਿ 8 ਲੱਖ ਰੁਜ਼ਗਾਰ ਦਾ ਵਾਅਦਾ ਸੀ ਪਰ 414 ਨੌਕਰੀਆਂ ਦਿਤੀਆਂ |  ਪੰਜਾਬ 'ਚ ਆ ਕੇ ਲੋਕਾਂ ਨੂੰ  ਗੁਮਰਾਹ ਕਰ ਕੇ ਵੋਟਾਂ ਬਟੋਰਨ ਦੇ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਅਪਣੇ ਪੰਜਾਬ ਮਾਡਲ ਦੀਆਂ ਖੂਬੀਆਂ ਦਾ ਵੀ ਸੰਖੇਪ 'ਚ ਜ਼ਿਕਰ ਕਰਦੇ ਹੋਏ ਵਿਸ਼ੇਸ਼ ਤੌਰ ਉਪਰ ਰੁਜ਼ਗਾਰ ਸਬੰਧੀ ਯੋਜਨਾ ਦਾ ਵਰਨਣ ਕੀਤਾ | ਉਨ੍ਹਾਂ ਕਿਹਾ ਕਿ ਮਾਡਲ ਕਾਂਗਰਸ ਦੇ ਮੈਨੀਫ਼ੈਸਟੋ ਦਾ ਅਹਿਮ ਹਿੱਸਾ ਹੋਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਬਣਨ 'ਤੇ ਆਮਦਨ ਦੇ ਸਾਧਨ ਪੈਦਾ ਕਰ ਕੇ 5 ਸਾਲਾਂ 'ਚ 5 ਲੱਖ ਨੌਜਵਾਨਾਂ ਨੂੰ  ਸਿੱਧਾ ਰੁਜ਼ਗਾਰ ਦਿਤਾ ਜਾਵੇਗਾ | ਕੁਲ 13 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ | ਹਰ ਸਾਲ 40 ਤੋਂ 50 ਹਜ਼ਾਰ ਨੌਕਰੀਆਂ ਦਿਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਰੈਗੂਲਰ ਭਰਤੀ ਹੋਵੇਗੀ ਅਤੇ ਘੱਟੋ-ਘੱਟ 40 ਹਜ਼ਾਰ ਤਨਖ਼ਾਹ ਦਿਤੀ ਜਾਵੇਗੀ |

 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement