ਕੋਵਿਡ-19 ਦੇ ਚੱਲਦਿਆਂ ਪੰਜਾਬ ਸਰਕਾਰ ਨੇ 8 ਫਰਵਰੀ ਤੱਕ ਵਧਾਈਆਂ ਕੋਰੋਨਾ ਪਾਬੰਦੀਆਂ
Published : Feb 1, 2022, 2:31 pm IST
Updated : Feb 1, 2022, 2:31 pm IST
SHARE ARTICLE
CM Channi
CM Channi

ਸਕੂਲ, ਕਾਲਜ ਰਹਿਣਗੇ ਬੰਦ

 

ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ਅਨੁਸਾਰ ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਸਮਾਗਮਾਂ ਦੀ ਲਿਮਟ ਇਨਡੋਰ 'ਚ 500 ਲੋਕ ਤੇ ਆਉਟਡੋਰ 'ਚ 1000 ਲੋਕ ਮੌਜੂਦ ਹੋ ਸਕਦੇ ਹਨ। ਇਸ ਦੇ ਨਾਲ ਹੀ ਸਾਰੇ ਸਕੂਲ, ਕਾਲਜ, ਯੂਨੀਵਰਸਿਟੀ, ਕੋਚਿੰਗ ਇੰਸਟੀਚਿਊਟ ਆਦਿ ਬੰਦ ਰਹਿਣਗੇ। ਇਹ ਦਿਸ਼ਾ-ਨਿਰਦੇਸ਼ 8 ਫਰਵਰੀ ਤੱਕ ਜਾਰੀ ਰਹਿਣਗੇ। 

 

 

 

PHOTO
PHOTO

 ਜਨਤਕ ਥਾਵਾਂ, ਮੰਡੀਆਂ, ਬਾਜ਼ਾਰਾਂ, ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ ਵਿਚ ਜਾਣ ਵਾਲੇ ਲੋਕਾਂ ਲਈ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਮਾਸਕ ਨਾ ਪਾਉਣ ਵਾਲਿਆਂ ਨੂੰ ਦਫ਼ਤਰ ਵਿਚ ਕੋਈ ਸਹੂਲਤ ਨਹੀਂ ਮਿਲੇਗੀ। ਦੋਵੇਂ ਡੋਜ਼ ਲੈਣ ਵਾਲੇ ਮੁਲਾਜ਼ਮ ਹੀ ਸਰਕਾਰੀ ਤੇ ਨਿੱਜੀ ਦਫ਼ਤਰਾਂ, ਫ਼ੈਕਟਰੀਆਂ ਅਤੇ ਉਦਯੋਗਾਂ ਵਿਚ ਕੰਮ ਕਰ ਸਕਣਗੇ।

PHOTO

PHOTO

ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਅਜਾਇਬ ਘਰ, ਚਿੜੀਆਘਰ 50 ਪ੍ਰਤੀਸ਼ਤ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਇੱਥੇ ਆਉਣ ਵਾਲੇ ਅਤੇ ਇੱਥੇ ਕੰਮ ਕਰਨ ਵਾਲਿਆਂ ਨੂੰ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਫਲਾਈਟ ਰਾਹੀਂ ਆਉਣ ਵਾਲੇ ਯਾਤਰੀਆਂ ਲਈ ਫੁੱਲ ਵੈਕਸੀਨੇਸ਼ਨ ਤੇ 72 ਘੰਟੇ ਪੁਰਾਣੀ ਨੈਗੇਟਿਵ ਕੋਵਿਡ ਰਿਪੋਰਟ ਲਾਜ਼ਮੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement