
ਕਿਸਾਨ ਜਥੇਬੰਦੀਆਂ ਦੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਜੇ ਤੱਕ ਕੋਈ ਚੋਣ ਨਿਸ਼ਾਨ ਨਹੀਂ ਮਿਲਿਆ ਹੈ।
ਚੰਡੀਗੜ੍ਹ: ਦਿੱਲੀ ਦੀਆਂ ਬਰੂਹਾਂ ’ਤੇ ਸੰਘਰਸ਼ ਫਤਹਿ ਕਰਨ ਮਗਰੋਂ ਚੋਣ ਮੈਦਾਨ ’ਚ ਉਤਰੀਆਂ ਕਿਸਾਨ ਜਥੇਬੰਦੀਆਂ ਦੀ ਪਾਰਟੀ ਸੰਯੁਕਤ ਸਮਾਜ ਮੋਰਚਾ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਜੇ ਤੱਕ ਕੋਈ ਚੋਣ ਨਿਸ਼ਾਨ ਨਹੀਂ ਮਿਲਿਆ ਹੈ। ਅੱਜ ਨਾਮਜ਼ਦਗੀ ਦਾ ਆਖ਼ਰੀ ਦਿਨ ਹੈ, ਜਿਸ ਵਿਚ ਸੰਯੁਕਤ ਸਮਾਜ ਮੋਰਚੇ ਦੇ ਸਾਰੇ ਉਮੀਦਵਾਰ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀਆਂ ਦਾਖ਼ਲ ਕਰਨਗੇ।
ਸੰਯੁਕਤ ਸਮਾਜ ਮੋਰਚਾ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਅੱਜ 12 ਵਜੇ ਐਸਡੀਐਮ ਦਫ਼ਤਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਉਹਨਾਂ ਤੋਂ ਇਲਾਵਾ ਹੁਣ ਤੱਕ 100 ਤੋਂ ਵੱਧ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਹ ਸਾਰੇ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਹੋਣਗੇ।
ਮਿਲੀ ਜਾਣਕਾਰੀ ਮੁਤਾਬਕ ਪਹਿਲਾਂ ਇਹ ਵਿਚਾਰ ਕੀਤਾ ਜਾ ਰਿਹਾ ਸੀ ਕਿ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਆਪਣੀ ਭਾਈਵਾਲ ਸੰਯੁਕਤ ਸੰਘਰਸ਼ ਪਾਰਟੀ ਦੇ ਕੱਪ ਪਲੇਟ ਚੋਣ ਨਿਸ਼ਾਨ 'ਤੇ ਚੋਣ ਲੜ ਸਕਦੇ ਹਨ ਪਰ ਇਸ 'ਤੇ ਸਹਿਮਤੀ ਨਹੀਂ ਬਣ ਸਕੀ ਹੈ। ਹੁਣ ਇਹ ਫੈਸਲਾ ਕੀਤਾ ਗਿਆ ਹੈ ਕਿ ਸਾਰੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਨਗੇ।