ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਗਿ੍ਫ਼ਤਾਰੀ 'ਤੇ 23 ਫ਼ਰਵਰੀ ਤਕ ਲਗਾਈ ਰੋਕ
Published : Feb 1, 2022, 12:17 am IST
Updated : Feb 1, 2022, 12:17 am IST
SHARE ARTICLE
image
image

ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਗਿ੍ਫ਼ਤਾਰੀ 'ਤੇ 23 ਫ਼ਰਵਰੀ ਤਕ ਲਗਾਈ ਰੋਕ


ਮਜੀਠੀਆ ਨੂੰ  ਚੋਣਾਂ ਤੋਂ ਬਾਅਦ ਹੇਠਲੀ ਅਦਾਲਤ ਵਿਚ ਆਤਮ-ਸਮਰਪਣ ਕਰਨ ਦੇ ਹੁਕਮ

ਨਵੀਂ ਦਿੱਲੀ, 31 ਜਨਵਰੀ : ਸੁਪਰੀਮ ਕੋਰਟ ਨੇ ਸੋਮਵਾਰ ਨੂੰ  ਪੰਜਾਬ ਪੁਲਿਸ ਨੂੰ  ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ  ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ 23 ਫ਼ਰਵਰੀ ਤਕ ਗਿ੍ਫ਼ਤਾਰ ਨਾ ਕਰਨ ਦਾ ਹੁਕਮ ਦਿਤਾ, ਤਾਕਿ ਉਹ ਸੂਬੇ ਵਿਚ ਚੋਣ ਸਰਗਰਮੀਆਂ ਵਿਚ ਹਿੱਸਾ ਲੈ ਸਕਣ |
ਪ੍ਰਧਾਨ ਜੱਜ ਐਨ.ਵੀ. ਰਮੰਨਾ ਅਤੇ ਜੱਜ ਏ.ਐਸ. ਬੋਪੰਨਾ ਤੇ ਜੱਜ ਹਿਮਾ ਕੋਹਲੀ ਦੀ ਬੈਂਚ ਨੇ ਇਸ ਦੇ ਨਾਲ ਹੀ ਮਜੀਠੀਆ ਨੂੰ  20 ਫ਼ਰਵਰੀ ਨੂੰ  ਪੰਜਾਬ ਵਿਧਾਨ ਸਭਾ ਚੋਣਾਂ ਹੋਣ ਤੋਂ ਬਾਅਦ ਇਕ ਹੇਠਲੀ ਅਦਾਲਤ ਵਿਚ ਆਤਮ-ਸਮਰਪਣ ਕਰਨ ਦਾ ਹੁਕਮ ਦਿਤਾ |
ਬੈਂਚ ਨੇ ਹੇਠਲੀ ਅਦਾਲਤ ਨੂੰ  ਵੀ ਮਜੀਠੀਆ ਦੇ ਆਤਮ-ਸਮਰਪਣ ਕਰਨ ਤੋਂ ਬਾਅਦ ਉਨ੍ਹਾਂ ਦੀ ਪੱਕੀ ਜ਼ਮਾਨਤ 'ਤੇ ਸੁਣਵਾਈ ਕਰਨ ਅਤੇ ਜਲਦੀ ਫ਼ੈਸਲਾ ਕਰਨ ਦਾ ਹੁਕਮ ਦਿਤਾ | ਮਜੀਠੀਆ 'ਤੇ ਪਿਛਲੇ ਸਾਲ 20 ਦਸੰਬਰ ਨੂੰ   ਨਾਰਕੋਟਿਕ ਡਰਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ | ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 24 ਜਨਵਰੀ ਨੂੰ  ਮਜੀਠੀਆ ਦੀ ਗਿ੍ਫ਼ਤਾਰੀ ਤੋਂ ਪਹਿਲਾਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿਤੀ ਸੀ | ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਸੀ |
ਦਸਿਆ ਗਿਆ ਹੈ ਕਿ ਸੁਪ੍ਰੀਮ ਕੋਰਟ ਨੇ ਪੰਜਾਬ ਸਰਕਾਰ ਵਿਰੁਧ ਵੀ ਟਿਪਣੀ ਕੀਤੀ ਕਿ ਚੋਣਾਂ ਨੇੜੇ ਆ ਕੇ ਵਿਰੋਧੀਆਂ ਵਿਰੁਧ ਜਾਂਚ ਤੇਜ਼ ਕਰਨੀ ਅਤੇ ਉਨ੍ਹਾਂ ਨੂੰ  ਚੋਣ ਪ੍ਰਕਿਰਿਆ ਵਿਚ ਸ਼ਾਮਲ ਹੋਣ ਤੋਂ ਰੋਕਣਾ ਬਿਲਕੁਲ ਵੀ ਜਾਇਜ਼ ਨਹੀਂ |                (ਪੀਟੀਆਈ)

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement