ਇਹ ਜੁਮਲੇ ਵਰਗਾ ਬਜਟ: ਵੜਿੰਗ
Published : Feb 1, 2023, 7:53 pm IST
Updated : Feb 1, 2023, 7:54 pm IST
SHARE ARTICLE
photo
photo

ਇਹ ਭਾਜਪਾ ਸਰਕਾਰ ਦੇ ਨਾ ਸਿਰਫ ਮੌਜੂਦਾ ਕਾਰਜਕਾਲ, ਸਗੋਂ ਆਉਣ ਵਾਲੇ ਲੰਮੇ ਸਮੇਂ ਦਾ ਆਖਰੀ ਬਜਟ ਹੋਣ ਜਾ ਰਿਹਾ ਸੀ

 

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਲੋਕਾਂ ਦੀਆਂ ਉਮੀਦਾਂ ਦੇ ਉਲਟ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਅੱਜ ਪੇਸ਼ ਕੀਤੇ ਗਏ ਕੇਂਦਰੀ ਬਜਟ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਨਿਰਾਸ਼ ਕੀਤਾ ਹੈ ਅਤੇ ਅਸਲ ਵਿੱਚ ਇਹ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਇਕ ਜੁਮਲਾ ਸਾਬਤ ਹੋਇਆ ਹੈ।

ਵੜਿੰਗ ਨੇ ਬਜਟ 'ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਭਾਜਪਾ ਸਰਕਾਰ ਦੇ ਨਾ ਸਿਰਫ ਮੌਜੂਦਾ ਕਾਰਜਕਾਲ, ਸਗੋਂ ਆਉਣ ਵਾਲੇ ਲੰਮੇ ਸਮੇਂ ਦਾ ਆਖਰੀ ਬਜਟ ਹੋਣ ਜਾ ਰਿਹਾ ਸੀ, ਇਸ ਲਈ ਸਾਨੂੰ ਉਮੀਦ ਸੀ ਕਿ ਵਿੱਤ ਮੰਤਰੀ ਦੇਸ਼ ਦੇ ਲੋਕਾਂ ਨੂੰ ਕੁਝ ਚੰਗਾ ਵਿਦਾਈ ਦਾ ਤੋਹਫ਼ਾ ਦੇਣਗੇ, ਪਰ ਉਹ ਕਾਫੀ ਨਿਰਾਸ਼ ਸਾਬਤ ਹੋਏ।

ਸੂਬਾ ਕਾਂਗਰਸ ਪ੍ਰਧਾਨ ਨੇ ਕੇਂਦਰੀ ਵਿੱਤ ਮੰਤਰੀ ਅਤੇ ਭਾਜਪਾ ਸਰਕਾਰ ਨੂੰ ਕਿਹਾ ਕਿ ਉਹ ਦੱਸਣ ਕਿ ਇਹ ਆਮ ਆਦਮੀ ਦੀ ਕਿਵੇਂ ਮਦਦ ਕਰਦਾ ਹੈ। ਵੜਿੰਗ ਨੇ ਕਿਹਾ ਕਿ ਮਹੱਤਵਪੂਰਨ ਇਹ ਹੈ ਕਿ ਇਹ ਆਮ ਆਦਮੀ ਦੇ ਦੁੱਖਾਂ ਨੂੰ ਦੂਰ ਕਰਨ ਵਿੱਚ ਕਿਵੇਂ ਮਦਦ ਕਰਦਾ ਹੈ, ਜੋ ਕਿ ਪੂਰੀ ਤਰ੍ਹਾਂ ਅਸਫਲ ਰਿਹਾ ਹੈ। ਬਜਟ ਵਿੱਚ ਕੋਈ ਢੁਕਵੀਂ ਵਿਵਸਥਾ ਨਹੀਂ ਹੈ, ਜੋ ਖਾਸ ਕਰਕੇ ਕੋਵਿਡ ਮਹਾਂਮਾਰੀ ਤੋਂ ਬਾਅਦ ਰੁਜ਼ਗਾਰ ਅਤੇ ਆਮਦਨੀ ਵਿੱਚ ਵਾਧੇ ਲਈ ਕੁਝ ਉਮੀਦ ਦੇ ਸਕਦੀ ਹੈ।
ਵੜਿੰਗ ਨੇ ਬਜਟ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਪੰਜਾਬ ਖਾਸ ਕਰਕੇ ਖੇਤੀਬਾੜੀ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਿੱਚ ਅਸਫਲ ਰਿਹਾ ਹੈ।  ਬਜਟ 'ਤੇ ਝਾਤੀ ਮਾਰਨ ਤੋਂ ਪਤਾ ਲੱਗਦਾ ਹੈ ਕਿ ਇਸ ਸਰਕਾਰ ਲਈ ਖੇਤੀ ਸਭ ਤੋਂ ਘੱਟ ਅਤੇ ਆਖਰੀ ਤਰਜੀਹ ਹੈ।

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement