
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਮੱਦੇਨਜ਼ਰ ਲਿਆ ਫ਼ੈਸਲਾ
ਜਲੰਧਰ: ਚਾਰ ਫਰਵਰੀ ਨੂੰ ਜਲੰਧਰ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਲੋਂ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜਾਰੀ ਕੀਤੇ ਗਏ ਇੱਕ ਨੋਟੀਫਿਕੇਸ਼ਨ ਜ਼ਰੀਏ ਪ੍ਰਾਪਤ ਹੋਈ ਹੈ।
ਇਹ ਵੀ ਪੜ੍ਹੋ: 19 ਮਹੀਨਿਆਂ ਤੋਂ ਸਾਊਦੀ ਦੀ ਜੇਲ੍ਹ ਵਿੱਚ ਬੰਦ ਹੈ ਪੰਜਾਬੀ ਨੌਜਵਾਨ, ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ
ਦੱਸ ਦੇਈਏ ਕਿ 4 ਫਰਵਰੀ ਨੂੰ ਜਲੰਧਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਸ ਨੂੰ ਦੇਖਦੇ ਹੋਏ ਸਰਕਾਰੀ ਅਤੇ ਪ੍ਰਾਈਵੇਟ ਸਾਰੇ ਸਿੱਖਿਆ ਅਦਾਰਿਆਂ ਸਮੇਤ ਪੰਜਾਬ ਸਰਕਾਰ ਦੇ ਸਾਰੇ ਅਦਾਰਿਆਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।