ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਸਾਊਦੀ ਜੇਲ੍ਹ ’ਚ ਬੰਦ ਪੰਜਾਬੀ ਨੌਜਵਾਨ: ਕਰੀਬ ਡੇਢ ਸਾਲ ਪਹਿਲਾ ਡਰਾਇਵਰੀ ਕਰਨ ਗਿਆ ਸੀ ਸਾਊਦੀ ਅਰਬ
Published : Feb 1, 2023, 12:01 pm IST
Updated : Feb 1, 2023, 12:01 pm IST
SHARE ARTICLE
photo
photo

ਰੂਪਨਗਰ ਦੇ ਮੁੰਨਾ ਪਿੰਡ ਨਾਲ ਸਬੰਧਿਤ ਹੈ ਨੌਜਵਨ

 

ਰੂਪਨਗਰ- ਪਿੰਡ ਮੁੰਨੇ ਦਾ ਨੌਜਵਾਨ ਹਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਜੋ ਕਿ ਰੋਜ਼ੀ ਰੋਟੀ ਦੀ ਤਲਾਸ਼ ਵਿਚ ਕਰਜ਼ਾ ਚੁੱਕ ਕੇ ਸਾਊਦੀ ਅਰਬ ਡਰਾਈਵਰੀ ਕਰਨ ਗਿਆ ਸੀ। ਉੱਨੀ ਮਹੀਨੇ ਤੋ ਸਾਉਦੀ ਅਰਬ ਦੀ ਜੇਲ੍ਹ ਵਿੱਚ ਬੰਦ ਹੈ। 

ਪਰਿਵਾਰ ਤੋਂ ਮਿਲੀ ਜਾਣਕਾਰੀ ਮੁਤਾਬਕ ਹਰਪ੍ਰੀਤ ਸਿੰਘ ਆਪਣੇ ਪਾਕਿਸਤਾਨੀ ਮਿੱਤਰ ਰਸ਼ੀਦ ਖਾਨ ਬਖਤ ਮਨੀਰ ਦੀ ਬੇਈਮਾਨੀ ਦਾ ਸ਼ਿਕਾਰ ਹੋਇਆ ਹੈ। ਇਸ ਪੂਰੇ ਮਾਮਲੇ ਨੂੰ ਲੈ ਕੇ ਜਾਣਕਾਰੀ ਦਿੰਦਿਆਂ ਪੀੜਤ ਹਰਪ੍ਰੀਤ ਸਿੰਘ ਦੀ ਮਾਤਾ ਸੁਨੀਤਾ ਦੇਵੀ ਤੇ ਉਸ ਦੇ ਪਿਤਾ ਜਰਨੈਲ ਸਿੰਘ ਨੇ ਦੱਸਿਆ ਕਿ ਪਰਿਵਾਰ ਵੱਲੋਂ ਆਪਣੇ ਪੁੱਤਰ ਦੀ ਰਿਹਾਈ ਨੂੰ ਲੈ ਕੇ ਸਿਆਸੀ ਆਗੂਆਂ ਤਕ ਅਣਥੱਕ ਕੋਸ਼ਿਸ਼ਾਂ ਕੀਤੀਆਂ‌। ਪਰ ਮਸਲਾ ਜਿਉਂ ਦਾ ਤਿਉਂ ਹੀ ਬਣਿਆ ਹੋਇਆ ਹੈ।

ਪੀੜਤ ਨੌਜਵਾਨ ਦੀ ਮਾਤਾ ਸੁਨੀਤਾ ਦੇਵੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਸ ਦਾ ਪੁੱਤਰ ਹਰਪ੍ਰੀਤ ਸਿੰਘ 2019 ਵਿਚ ਸਾਊਦੀ ਅਰਬ ਬਤੌਰ ਡਰਾਈਵਰ ਕੰਮ ’ਤੇ ਲੱਗਿਆ ਹੋਇਆ ਸੀ। ਉੱਥੇ ਉਸ ਦੇ ਨਾਲ ਲੇਬਰ ਦੇ ਵਿੱਚ ਕੰਮ ਕਰਦੇ ਇਕ ਪਾਕਿਸਤਾਨੀ ਬੰਦੇ ਰਸ਼ੀਦ ਖਾਨ ਬਖਤ ਮਨੀਰ ਨੇ ਉਸ ਦੀ ਗੱਡੀ ਦੇ ਵਿੱਚ ਘਰੇਲੂ ਸਾਮਾਨ ਦੱਸ ਕੇ ਇਕ ਝੋਲਾ ਰੱਖਿਆ। ਹਰਪ੍ਰੀਤ ਨੂੰ ਉਹ ਝੌਲਾ ਸਾਊਦੀ ਅਰਬ ਵਿਚ ਅਪਣਾ ਰਿਸ਼ਤੇਦਾਰ ਦੱਸ ਕੇ ਕਿਸੇ ਦੁਕਾਨ ’ਤੇ ਫੜਾਉਣ ਦੇ ਲਈ ਕਿਹਾ। ਕਾਫ਼ੀ ਸਮੇਂ ਤੋਂ ਬਾਅਦ ਉਹ ਵੀ ਦੁਕਾਨਦਾਰ ਚੋਰੀ ਕੀਤੇ ਗਏ ਤਾਂਬੇ ਦੇ ਸਮਾਨ ਨਾਲ ਫੜਿਆ ਗਿਆ। ਤਾਂ ਉਸ ਨੇ ਹਰਪ੍ਰੀਤ ਸਿੰਘ ਦਾ ਨਾਮ ਲੈ ਕੇ ਕਿਹਾ ਕਿ ਮੈਨੂੰ ਇਹ ਝੋਲ਼ਾ ਹਰਪ੍ਰੀਤ ਸਿੰਘ ਦੇ ਕੇ ਗਿਆ ਹੈ। ਜਿਸ ਤੋਂ ਬਾਅਦ ਸਾਊਦੀ ਪੁਲਿਸ ਨੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।

 ਹਰਪ੍ਰੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੂੰ ਇਹ ਝੌਲਾ ਉਸ ਦੀ ਕੰਪਨੀ ਵਿੱਚ ਕੰਮ ਕਰਦੇ ਰਸ਼ੀਦ ਖ਼ਾਨ ਵੱਲੋਂ ਆਪਣਾ ਘਰੇਲੂ ਸਮਾਨ ਦੱਸ ਕੇ ਗੱਡੀ ਵਿੱਚ ਰੱਖ ਦਿੱਤਾ ਗਿਆ ਸੀ। ਹਰਪ੍ਰੀਤ ਦੇ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਰਸ਼ੀਦ ਖਾਨ ਨੂੰ ਵੀ ਗ੍ਰਿਫ਼ਤਾਰ ਕਰ ਲਿਆ।  ਇਸ ਮਾਮਲੇ ਵਿਚ ਸਾਊਦੀ ਅਰਬ ਦੀ ਅਦਾਲਤ ਨੇ ਹਰਪ੍ਰੀਤ ਸਿੰਘ ਨੂੰ ਇੱਕ ਸਾਲ ਦੀ ਸਜ਼ਾ ਕੀਤੀ। ਉਨ੍ਹਾਂ ਨੇ ਦੱਸਿਆ ਕਿ ਸਾਊਦੀ ਅਰਬ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਰਸ਼ੀਦ ਖਾਨ ਆਪਣੀ ਜਮਾਨਤ ਕਰਵਾ ਕੇ ਉਥੋਂ ਫਰਾਰ ਹੋ ਗਿਆ ਹੈ। ਜੇਲ੍ਹ ਵਿੱਚ ਬੰਦ ਹਰਪ੍ਰੀਤ ਸਿੰਘ ਦੀ ਮਾਤਾ ਸੁਨੀਤਾ ਦੇਵੀ ਨੇ ਰੋਂਦਿਆਂ ਦੱਸਿਆ, ਕਿ ਉਸ ਦੀ ਸਜ਼ਾ ਪੂਰੀ ਹੋਇਆ ਇੱਕ ਸਾਲ ਪੂਰਾ ਹੋਣ ਤੋਂ ਬਾਅਦ ਵੀ ਉਸ ਨੂੰ ਛੱਡਿਆ ਨਹੀਂ ਜਾ ਰਿਹਾ। ਹਰਪ੍ਰੀਤ ਸਿੰਘ ਸਜ਼ਾ ਦਾ ਇੱਕ ਸਾਲ ਪੂਰਾ ਹੋਣ ਦੇ ਬਾਵਜੂਦ ਹੋਰ 7 ਮਹੀਨੇ ਕੁਲ 19 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਹੈ। ਪੀੜਤ ਪਰਿਵਾਰ ਨੇ ਭਾਰਤ ਸਰਕਾਰ ਤੋਂ ਉਨ੍ਹਾਂ ਦੇ ਪੁੱਤਰ ਨੂੰ ਵਾਪਸ ਲਿਆਉਣ ਦੀ ਮੰਗ ਕੀਤੀ ਹੈ। 

ਉਹਨਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਵਿਦੇਸ਼ ਵਿੱਚ ਸਾਡੇ ਸੂਬੇ ਦਾ ਸਾਡੇ ਦੇਸ਼ ਦਾ ਕੋਈ ਨੌਜਵਾਨ ਫਸ ਜਾਂਦਾ ਹੈ। ਉਸ ਨੂੰ ਡਿਪੋਰਟ ਕਰਨ ਸਮੇਤ ਵਾਪਸ ਲਿਆਉਣ ਦੀ ਜ਼ਿੰਮੇਦਾਰੀ ਦੋਨਾਂ ਮੁਲਕਾਂ ਦੇ ਵਿਦੇਸ਼ ਮੰਤਰਾਲਾ ਦੀ ਬਣਦੀ ਹੈ।ਉਹਨਾਂ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਨੂੰ ਲੈ ਕੇ ਹਰਪ੍ਰੀਤ ਸਿੰਘ ਦਾ ਕੇਸ ਤਿਆਰ ਕੀਤਾ ਜਾ ਰਿਹਾ ਹੈ। ਪੂਰੇ ਮਾਮਲੇ ਨੂੰ ਲੈ ਕੇ ਵਿਦੇਸ਼ ਮੰਤਰਾਲੇ ਸਮੇਤ ਅੰਤਰਰਾਸ਼ਟਰੀ ਮਾਨਵ ਅਧਿਕਾਰ ਆਯੋਗ ਰਾਹੀਂ ਹਰਪ੍ਰੀਤ ਸਿੰਘ ਨੂੰ ਇਨਸਾਫ ਦਿਵਾਉਣ ਤੇ ਉਸ ਦੀ ਰਿਹਾਈ ਕਰਾਉਣ ਦੇ ਲਈ ਪੱਤਰ ਵਿਵਹਾਰ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਭਾਰਤ ਸਰਕਾਰ ਤੋਂ ਹਰਪ੍ਰੀਤ ਸਿੰਘ ਦੀ ਰਿਹਾਈ ਕਰਵਾਓਣ ਦੀ ਮੰਗ ਕੀਤੀ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement