
ਕਿਹਾ - ਹੋਰ ਨਹੀਂ ਵਧ ਸਕਦੀ ਅਹੁਦੇ ਦੀ ਮਿਆਦ
ਅਹੁਦੇ ਦੀ ਮਿਆਦ ਖ਼ਤਮ ਹੋਣ 'ਤੇ ਪੰਜਾਬ ਸਰਕਾਰ ਨੇ ਭੇਜੀ ਮਨੀਸ਼ਾ ਗੁਲਾਟੀ ਨੂੰ ਚਿੱਠੀ
'ਹੋਰ ਨਹੀਂ ਵਧ ਸਕਦੀ ਤੁਹਾਡੇ ਅਹੁਦੇ ਦੀ ਮਿਆਦ'
-------
ਚੰਡੀਗੜ੍ਹ : ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਦੇ ਅਹੁਦੇ ਦੀ ਮਿਆਦ ਖਤਮ ਹੋਣ ਬਾਰੇ ਗੱਲ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਕਿਹਾ ਹੈ ਕਿ ਹੁਣ ਉਨ੍ਹਾਂ ਦੇ ਅਹੁਦੇ ਦੀ ਮਿਆਦ ਪੁੱਗ ਗਈ ਹੈ ਅਤੇ ਇਸ ਨੂੰ ਹੋਰ ਨਹੀਂ ਵਧਾਇਆ ਜਾ ਸਕਦਾ।
ਇਹ ਵੀ ਪੜ੍ਹੋ: ਚੰਡੀਗੜ੍ਹ ਵਾਸੀਆਂ ਨੂੰ ਕੁਝ ਦਿਨ ਲਈ ਮਿਲੇਗੀ ਮੁਫ਼ਤ ਪਾਰਕਿੰਗ ਦੀ ਸਹੂਲਤ, ਜਾਣੋ ਕਾਰਨ
ਮਨੀਸ਼ਾ ਗੁਲਾਟੀ ਦਾ ਕਾਰਜਕਾਲ ਪੰਜਾਬ ਸਰਕਾਰ ਨੇ 18 ਸਤੰਬਰ 2020 ਨੂੰ ਵਧਾ ਦਿੱਤਾ ਸੀ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਉਨ੍ਹਾਂ ਦੀ ਮਿਆਦ ਵਧਾਉਣ ਲਈ ਸਰਕਾਰੀ ਨਿਯਮਾਂ ਵਿੱਚ ਅਜਿਹਾ ਕੋਈ ਨਿਯਮ ਨਹੀਂ ਸੀ। ਇਸ ਕਾਰਨ ਉਨ੍ਹਾਂ ਨੂੰ ਚੇਅਰਪਰਸਨ ਬਣਾਉਣ ਦਾ ਹੁਕਮ ਵਾਪਸ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ: 19 ਮਹੀਨਿਆਂ ਤੋਂ ਸਾਊਦੀ ਦੀ ਜੇਲ੍ਹ ਵਿੱਚ ਬੰਦ ਹੈ ਪੰਜਾਬੀ ਨੌਜਵਾਨ, ਪਰਿਵਾਰ ਨੇ ਲਗਾਈ ਮਦਦ ਦੀ ਗੁਹਾਰ
ਦੱਸ ਦੇਈਏ ਕਿ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਇਸ ਤੋਂ ਪਹਿਲਾਂ ਕਾਂਗਰਸ ਵਿੱਚ ਸਨ। ਜੋ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਏ। ਕਾਂਗਰਸ ਛੱਡਦੇ ਹੀ ਉਨ੍ਹਾਂ ਨੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਸੀ ਕਿ ਕਾਂਗਰਸ ਵਿੱਚ ਰਹਿੰਦਿਆਂ ਉਨ੍ਹਾਂ ਦੀ ਇੱਜ਼ਤ ਨੂੰ ਠੇਸ ਪਹੁੰਚੀ ਹੈ। ਹਿੰਦੂ ਹੋਣ ਕਾਰਨ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਅਤੇ ਨਿੱਜੀ ਦੁਸ਼ਮਣੀ ਕੱਢੀ ਜਾ ਰਹੀ ਹੈ।
ਕੌਣ ਹਨ ਮਨੀਸ਼ਾ ਗੁਲਾਟੀ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੀ ਟੂ ਮਾਮਲੇ ਨੂੰ ਚੁੱਕੇ ਜਾਣ ਤੋਂ ਬਾਅਦ ਮਨੀਸ਼ਾ ਗੁਲਾਟੀ ਸੁਰਖੀਆਂ 'ਚ ਆਏ। ਮਨੀਸ਼ਾ ਗੁਲਾਟੀ ਅਕਸਰ ਔਰਤਾਂ ਦੇ ਹੱਕ ਵਿੱਚ ਫੈਸਲੇ ਨੂੰ ਲੈ ਕੇ ਚਰਚਾ ਵਿੱਚ ਰਹਿੰਦੇ ਹਨ। ਮਨੀਸ਼ਾ ਗੁਲਾਟੀ ਨੇ ਔਰਤਾਂ ਦੀਆਂ ਸਮੱਸਿਆਵਾਂ ਤੋਂ ਇਲਾਵਾ ਵਿਦੇਸ਼ ਭੱਜ ਚੁੱਕੀਆਂ ਔਰਤਾਂ ਦੇ ਪਤੀਆਂ ਦੀ ਵੀ ਆਵਾਜ਼ ਚੁੱਕੀ।