Rupnagar Accident News: ਰੂਪਨਗਰ 'ਚ ਖੱਡ ਵਿਚ ਡਿੱਗੀ ਕਾਰ, ਸਾਬਕਾ ਫੌਜੀ ਦੀ ਹੋਈ ਮੌਤ, ਪਤਨੀ ਗੰਭੀਰ ਜ਼ਖ਼ਮੀ

By : GAGANDEEP

Published : Feb 1, 2024, 1:05 pm IST
Updated : Feb 1, 2024, 3:38 pm IST
SHARE ARTICLE
A car fell into a ravine in Rupnagar Accident News in punjabi
A car fell into a ravine in Rupnagar Accident News in punjabi

Rupnagar Accident News: ਮ੍ਰਿਤਕ ਰਸ਼ਪਾਲ ਸਿੰਘ ਤੇ ਜ਼ਖ਼ਮੀ ਸੁਖਵਿੰਦਰ ਕੌਰ ਵਜੋਂ ਹੋਈ ਪਹਿਚਾਣ

A car fell into a ravine in Rupnagar Accident News in punjabi:  ਰੂਪਨਗਰ ਦੇ ਪਹਾੜੀ ਇਲਾਕੇ ਵਿਚ ਇੱਕ ਕਾਰ ਖੱਡ ਵਿਚ ਡਿੱਗ ਗਈ। ਹਾਦਸੇ ਵਿਚ ਕਾਰ ਸਵਾਰ ਡਰਾਈਵਰ ਦੀ ਮੌਤ ਹੋ ਗਈ। ਜਦਕਿ ਕਾਰ 'ਚ ਸਵਾਰ ਔਰਤ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਉਸ ਨੂੰ ਇਲਾਜ ਲਈ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਾਰ ਸਵਾਰ ਦੋਵੇਂ ਪਤੀ-ਪਤਨੀ ਸਨ। ਮ੍ਰਿਤਕ ਡਰਾਈਵਰ ਸਾਬਕਾ ਫੌਜੀ ਦੱਸਿਆ ਜਾ ਰਿਹਾ ਹੈ।

 ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੀਂਹ ਦੇ ਨਾਲ ਹੋਈ ਭਾਰੀ ਗੜ੍ਹੇਮਾਰੀ, ਦਿਨ ਵਿਚ ਛਾਇਆ ਹਨੇਰਾ

ਥਾਣਾ ਨੂਰਪੁਰ ਬੇਦੀ ਅਧੀਨ ਪੈਂਦੀ ਪੁਲਿਸ ਚੌਕੀ ਹਰੀਪੁਰ ਦੇ ਇੰਚਾਰਜ ਏਐਸਆਈ ਸੋਹਣ ਸਿੰਘ ਨੇ ਦੱਸਿਆ ਕਿ ਕਾਰ ਵਿੱਚ ਦੋ ਵਿਅਕਤੀ ਸਵਾਰ ਸਨ। ਇਹ ਹਾਦਸਾ ਰੂਪਨਗਰ-ਨੂਰਪੁਰ ਬੇਦੀ ਸੜਕ ਵੱਲ ਜਾਣ ਵਾਲੇ ਪਹਾੜੀ ਖੇਤਰ ਦੇ ਪਹਿਲੇ ਚੜ੍ਹਾਈ ਪੁਆਇੰਟ 'ਤੇ ਵਾਪਰਿਆ। ਚਸ਼ਮਦੀਦਾਂ ਮੁਤਾਬਕ ਅਚਾਨਕ ਇੱਕ ਕਾਰ ਖੱਡ ਵਿੱਚ ਪਲਟ ਗਈ। ਜ਼ਖ਼ਮੀਆਂ ਨੂੰ ਰਾਹਗੀਰਾਂ ਦੀ ਮਦਦ ਨਾਲ ਕਾਰ 'ਚੋਂ ਬਾਹਰ ਕੱਢਿਆ ਗਿਆ।

 ਇਹ ਵੀ ਪੜ੍ਹੋ: Delhi Court News: ਬੱਚੇ ਨੇ ਅਦਾਲਤ 'ਚ ਮਾਪਿਆਂ ਤੋਂ ਮੰਗਿਆ ਤਲਾਕ, ਕਿਹਾ- ''ਜੇ ਇਹ ਸਾਥ ਨਹੀਂ ਰਹਿਣਾ ਚਾਹੁੰਦੇ ਤਾਂ ਮੈਂ ਵੀ ਨਹੀਂ'' 

ਇਸ ਦੌਰਾਨ ਡਰਾਈਵਰ ਰਸ਼ਪਾਲ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਮੀਆਂਪੁਰ ਜ਼ਿਲ੍ਹਾ ਰੂਪਨਗਰ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ ਹੈ। ਇਸ ਦੇ ਨਾਲ ਹੀ ਉਸ ਦੀ ਪਤਨੀ ਸੁਖਵਿੰਦਰ ਕੌਰ ਨੂੰ ਹਸਪਤਾਲ ਭੇਜ ਦਿਤਾ ਗਿਆ, ਜਿੱਥੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from A car fell into a ravine in Rupnagar Accident News in punjabi  , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement