Amrud Bag Scam News: ਅਮਰੂਦ ਬਾਗ ਘੁਟਾਲੇ 'ਚ ਮੁਲਜ਼ਮ ਜਸਪ੍ਰੀਤ ਸਿੰਘ ਸਿੱਧੂ ਨੂੰ ਤਿੰਨ ਦਿਨ ਦੇ ਰਿਮਾਂਡ 'ਤੇ ਭੇਜਿਆ
Published : Feb 1, 2024, 10:24 am IST
Updated : Feb 1, 2024, 10:33 am IST
SHARE ARTICLE
Jaspreet Singh Sidhu was sent on three-day remand the accused in Amrud Bag scam news in punjabi
Jaspreet Singh Sidhu was sent on three-day remand the accused in Amrud Bag scam news in punjabi

Amrud Bag Scam News: ਮੁਲਜ਼ਮ ਨੇ ਰਿਕਾਰਡ ਨਾਲ ਛੇੜਛਾੜ ਕਰਕੇ ਬਣਾਈ ਗਲਤ ਸਰਵੇਖਣ ਰਿਪੋਰਟ

Jaspreet Singh Sidhu was sent on three-day remand the accused in Amrud Bag scam news in punjabi : ਅਮਰੂਦ ਮੁਆਵਜ਼ਾ ਘੁਟਾਲੇ ਵਿਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਬਾਗਬਾਨੀ ਵਿਕਾਸ ਅਫ਼ਸਰ ਜਸਪ੍ਰੀਤ ਸਿੰਘ ਸਿੱਧੂ ਨੂੰ ਬੁੱਧਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਵਿਜੀਲੈਂਸ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਮੁਲਜ਼ਮ ਨੇ ਰਿਕਾਰਡ ਨਾਲ ਬਹੁਤ ਛੇੜਛਾੜ ਕੀਤੀ ਹੈ। ਉਸ ਨੇ ਗਲਤ ਸਰਵੇਖਣ ਰਿਪੋਰਟ ਤਿਆਰ ਕੀਤੀ ਸੀ ਅਤੇ ਸਾਨੂੰ ਇਸ ਬਾਰੇ ਪੁੱਛ-ਪੜਤਾਲ ਕਰਨ ਦੀ ਲੋੜ ਹੈ। ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਸਿੱਧੂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ: Cylinder Price Hike: ਬਜਟ ਵਾਲੇ ਦਿਨ ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਸਿਲੰਡਰ ਦੀਆਂ ਵਧੀਆਂ ਕੀਮਤਾਂ  

ਦੱਸ ਦੇਈਏ ਕਿ ਅਮਰੂਦ ਬਾਗ ਮੁਆਵਜ਼ਾ ਘੁਟਾਲੇ ਦੇ ਮਾਮਲੇ ਵਿੱਚ ਵਿਜੀਲੈਂਸ ਨੇ ਮੰਗਲਵਾਰ ਨੂੰ ਮੁਹਾਲੀ ਜ਼ਿਲ੍ਹੇ ਦੇ ਖਰੜ ਅਤੇ ਡੇਰਾਬੱਸੀ ਵਿੱਚ ਤਾਇਨਾਤ ਬਾਗਬਾਨੀ ਵਿਕਾਸ ਅਫ਼ਸਰ (ਐਚਡੀਓ) ਜਸਪ੍ਰੀਤ ਸਿੰਘ ਸਿੱਧੂ ਨੂੰ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਮੁਲਜ਼ਮ ਜਸਪ੍ਰੀਤ ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਨਾਲ ਸਬੰਧਤ ਕਰੋੜਾਂ ਰੁਪਏ ਦੇ ਘਪਲੇ ਦਾ ਮੁਲਜ਼ਮ ਹੈ।

ਇਹ ਵੀ ਪੜ੍ਹੋ: New Zealand News: ਗੰਭੀਰ ਬੀਮਾਰੀ ਤੋਂ ਠੀਕ ਨਾ ਹੋਣ 'ਤੇ ਲੜਕੀ ਨੇ ਚੁਣੀ ਸਵੈ-ਇੱਛਾ ਮੌਤ, ਦੋਸਤਾਂ ਨੂੰ ਆਖਰੀ ਸੰਦੇਸ਼ ਵਿਚ ਕਹੀ ਇਹ ਗੱਲ

ਵਿਜੀਲੈਂਸ ਨੇ ਇਸ ਮਾਮਲੇ ਵਿੱਚ ਹੁਣ ਤੱਕ 21 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਅਨੁਸਾਰ ਜਸਪ੍ਰੀਤ ਸਿੰਘ ਸਿੱਧੂ ਨੇ 1 ਸਤੰਬਰ 2023 ਨੂੰ ਹਾਈ ਕੋਰਟ ਤੋਂ ਅੰਤ੍ਰਿਮ ਜ਼ਮਾਨਤ ਹਾਸਲ ਕੀਤੀ ਸੀ। ਬਿਊਰੋ ਨੇ ਉਸ ਦੀ ਆਉਣ ਵਾਲੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ ਸੀ। ਉਸ ਦੀ ਹਿਰਾਸਤੀ ਪੁੱਛਗਿੱਛ ਲਈ ਲੰਮੀ ਅਤੇ ਵਿਸਤ੍ਰਿਤ ਦਲੀਲਾਂ ਦੌਰਾਨ ਜਵਾਬ ਵਿੱਚ ਤਿੰਨ ਜਵਾਬੀ ਹਲਫ਼ਨਾਮੇ ਦਾਇਰ ਕੀਤੇ ਗਏ ਸਨ। ਹਾਈਕੋਰਟ ਨੇ 23 ਜਨਵਰੀ ਨੂੰ ਦੋਸ਼ੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਪਟੀਸ਼ਨ ਖਾਰਜ ਹੁੰਦੇ ਹੀ ਦੋਸ਼ੀ ਫਰਾਰ ਹੋ ਗਿਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Jaspreet Singh Sidhu was sent on three-day remand the accused in Amrud Bag scam news in punjabi , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement