MP Simranjit Mann Detained : ਸਾਂਸਦ ਸਿਮਰਨਜੀਤ ਸਿੰਘ ਮਾਨ ਘਰ 'ਚ ਨਜ਼ਰਬੰਦ, ਭਾਨਾ ਸਿੱਧੂ ਦੇ ਸਮਰਥਨ ਵਿਚ ਕਰਨਾ ਸੀ ਰੇਲ ਰੋਕੋ ਅੰਦੋਲਨ
Published : Feb 1, 2024, 1:30 pm IST
Updated : Feb 1, 2024, 1:30 pm IST
SHARE ARTICLE
MP Simranjit Singh Mann detained News in punjabi
MP Simranjit Singh Mann detained News in punjabi

MP Simranjit Mann Detained : ਰਿਹਾਇਸ਼ ਦੇ ਆਲੇ-ਦੁਆਲੇ ਪੁਲਿਸ ਬਲ ਤਾਇਨਾਤ

MP Simranjit Singh Mann detained News in punjabi : ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਵੀਰਵਾਰ ਤੜਕੇ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿਤਾ। ਉਸ ਨੂੰ ਸਾਥੀਆਂ ਸਮੇਤ ਫਤਹਿਗੜ੍ਹ ਸਾਹਿਬ ਦੇ ਕਿਲ੍ਹਾ ਹਰਨਾਮ ਸਿੰਘ ਨਗਰ ਵਿੱਚ ਨਜ਼ਰਬੰਦ ਕਰ ਦਿਤਾ ਗਿਆ। ਉਨ੍ਹਾਂ ਦੀ ਰਿਹਾਇਸ਼ ਦੇ ਆਲੇ-ਦੁਆਲੇ ਪੁਲਿਸ ਬਲ ਤਾਇਨਾਤ ਕੀਤੀ ਗਈ ਅਤੇ ਇਲਾਕੇ ਨੂੰ ਛਾਉਣੀ ਵਿਚ ਬਦਲ ਦਿਤਾ ਗਿਆ ਸੀ। ਕਿਸੇ ਨੂੰ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ।

ਇਹ ਵੀ ਪੜ੍ਹੋ:  Rupnagar Accident News: ਰੂਪਨਗਰ 'ਚ ਖੱਡ ਵਿਚ ਡਿੱਗੀ ਕਾਰ, ਸਾਬਕਾ ਫੌਜੀ ਦੀ ਹੋਈ ਮੌਤ, ਪਤਨੀ ਗੰਭੀਰ ਜ਼ਖ਼ਮੀ

ਦਰਅਸਲ, ਬਲਾਗਰ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਸੰਸਦ ਮੈਂਬਰ ਮਾਨ ਨੇ ਅੱਜ ਧੂਰੀ ਵਿਚ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਸੀ। ਸੰਸਦ ਮੈਂਬਰ ਮਾਨ ਬੁੱਧਵਾਰ ਰਾਤ ਨੂੰ ਫਤਿਹਗੜ੍ਹ ਸਾਹਿਬ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਆਏ ਸਨ। ਇਸੇ ਦੌਰਾਨ ਅੱਜ ਉਨ੍ਹਾਂ ਨੂੰ ਆਪਣੇ ਘਰ ਵਿਚ ਨਜ਼ਰਬੰਦ ਕੀਤਾ ਗਿਆ।

ਇਹ ਵੀ ਪੜ੍ਹੋ:  Punjab News: ਪੰਜਾਬ 'ਚ ਪੀਐਚਡੀ ਲਈ ਦਾਖਲਾ ਲੈਣ ਵਾਲੀਆਂ ਔਰਤਾਂ ਦੀ ਮਰਦਾਂ ਨਾਲੋਂ ਵੱਧ ਗਿਣਤੀ

ਇਸ ਨਜ਼ਰਬੰਦੀ ਦੇ ਵਿਰੋਧ ਵਿੱਚ ਸੰਸਦ ਮੈਂਬਰ ਦੇ ਨਿੱਜੀ ਸਕੱਤਰ ਇਕਬਾਲ ਸਿੰਘ ਨੇ ਕਿਹਾ ਕਿ ਇਹ ਲੋਕਤੰਤਰ ਦਾ ਕਤਲ ਹੈ। ਪੁਲਿਸ ਨੇ ਘੇਰਾਬੰਦੀ ਕਰਕੇ ਸਾਰਿਆਂ ਨੂੰ ਅੰਦਰ ਬੰਦ ਕਰ ਦਿੱਤਾ ਹੈ। ਸਰਕਾਰ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ, ਇਹ ਕਦੋਂ ਤੱਕ ਜਾਰੀ ਰਹੇਗਾ? ਇਕਬਾਲ ਅਨੁਸਾਰ ਫਤਿਹਗੜ੍ਹ ਸਾਹਿਬ ਅਤੇ ਸੰਗਰੂਰ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਅਧਿਕਾਰੀਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from MP Simranjit Singh Mann detained News in punjabi , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement