
ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਇੰਤਕਾਲ ਦੀ ਕਾਪੀ ਦੇਣ ਲਈ ਉਸ ਤੋਂ 500 ਰੁਪਏ ਰਿਸ਼ਵਤ ਮੰਗ ਰਿਹਾ ਹੈ।
Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਫਾਜ਼ਿਲਕਾ ਦੇ ਵਸਨੀਕ ਜਗਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਇੰਤਕਾਲ ਦੀ ਕਾਪੀ ਦੇਣ ਲਈ ਉਸ ਤੋਂ 500 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਇਸ ਕੇਸ ਵਿੱਚ ਫਰਦ ਦੀਆਂ ਕਾਪੀਆਂ ਦੇਣ ਬਦਲੇ ਉਸ ਤੋਂ 1500 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਉਕਤ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਸੌਂਪੀ ਹੈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਰੇਂਜ ਫਿਰੋਜ਼ਪੁਰ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ 'ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
(For more Punjabi news apart from Punjab Vigilance Bureau registers case against revenue Patwari for taking Rs 1,500 bribe, stay tuned to Rozana Spokesman)