Punjab Weather Update: ਪੰਜਾਬ ਵਿਚ ਵਧੀ ਠੰਢ, ਰਾਤ ਤੋਂ ਹੀ ਪੈ ਰਿਹਾ ਭਾਰੀ ਮੀਂਹ, ਕਈ ​​ਉਡਾਣਾਂ ਰੱਦ

By : GAGANDEEP

Published : Feb 1, 2024, 9:08 am IST
Updated : Feb 1, 2024, 9:08 am IST
SHARE ARTICLE
Punjab Weather Update news in punjabi
Punjab Weather Update news in punjabi

Punjab Weather Update: ਪਹਾੜੀ ਇਲਾਕਿਆਂ ਵਿਚ ਹੋ ਰਹੀ ਬਰਫ਼ਬਾਰੀ

Punjab Weather Update News in Punjabi : ਉੱਤਰੀ ਭਾਰਤ ਵਿਚ ਪੱਛਮੀ ਗੜਬੜੀ (ਡਬਲਯੂਡੀ) ਦੇ ਸਰਗਰਮ ਹੋਣ ਕਾਰਨ ਪਿਛਲੇ 36 ਘੰਟਿਆਂ ਤੋਂ ਪਹਾੜੀ ਖੇਤਰਾਂ ਵਿਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿਚ ਮੀਂਹ ਪੈ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਵਿਚ ਬੀਤੀ ਰਾਤ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਜਿਸ ਨਾਲ ਸੂਬੇ ਵਿਚ ਠੰਢ ਵਧ ਗਈ ਹੈ।

ਇਹ ਵੀ ਪੜ੍ਹੋ: Britain News: ਬ੍ਰਿਟੇਨ 'ਚ ਭਾਰਤੀ ਪੁਜਾਰੀਆਂ ਨੂੰ ਨਹੀਂ ਮਿਲ ਰਿਹਾ ਵੀਜ਼ਾ, ਬਰਤਾਨੀਆ ਦੇ 50 ਮੰਦਰ ਕੀਤੇ ਬੰਦ  

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਲੇਰਕੋਟਲਾ 'ਚ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਥੇ ਹਵਾ ਚੱਲਣ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ।

ਇਹ ਵੀ ਪੜ੍ਹੋ: Bullet Proof Tractor News: ਅਤਿਵਾਦ ਦੇ 40 ਸਾਲ ਬਾਅਦ ਹੁਣ ਗੈਂਗਸਟਰਾਂ ਨਾਲ ਲੜਨ ਲਈ ਬੁਲੇਟ ਪਰੂਫ ਟਰੈਕਟਰ ਤਿਆਰ

ਦੂਜੇ ਪਾਸੇ ਹਰਿਆਣਾ ਦੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਸੋਨੀਪਤ, ਜੀਂਦ ਅਤੇ ਪਾਣੀਪਤ 'ਚ ਬਾਰਿਸ਼ ਦਾ ਔਰੇਂਜ ਅਲਰਟ ਹੈ। ਸਿਰਸਾ ਅਤੇ ਫਤਿਹਾਬਾਦ 'ਚ ਸੰਘਣੀ ਧੁੰਦ ਦਾ ਆਰੇਂਜ ਅਲਰਟ ਦਿੱਤਾ ਗਿਆ ਹੈ। ਜਦੋਂ ਕਿ ਬਾਕੀ ਰਾਜ ਯੈਲੋ ਅਲਰਟ 'ਤੇ ਹੈ। ਖ਼ਰਾਬ ਮੌਸਮ ਕਾਰਨ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸੱਤ ਉਡਾਣਾਂ ਰੱਦ ਕਰਨੀਆਂ ਪਈਆਂ। ਜਦੋਂ ਕਿ 31 ਉਡਾਣਾਂ ਨਿਰਧਾਰਿਤ ਸਮੇਂ ਤੋਂ ਲੇਟ ਸਨ। ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸੀਈਓ ਰਾਕੇਸ਼ ਸਹਾਏ ਨੇ ਦੱਸਿਆ ਕਿ ਘੱਟ ਵਿਜ਼ੀਬਿਲਟੀ ਕਾਰਨ ਉਡਾਣਾਂ ਸਵੇਰੇ ਰੱਦ ਰਹੀਆਂ। ਦਿਨ ਦੀਆਂ ਕੁਝ ਉਡਾਣਾਂ ਦੇਰੀ ਨਾਲ ਉੱਡੀਆਂ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਰੱਦ ਕੀਤੀਆਂ ਗਈਆਂ ਉਡਾਣਾਂ ਵਿੱਚ ਦਿੱਲੀ, ਮੁੰਬਈ, ਜੈਪੁਰ ਅਤੇ ਲਖਨਊ ਤੋਂ ਉਡਾਣਾਂ ਸ਼ਾਮਲ ਸਨ ਅਤੇ ਦੇਰੀ ਵਾਲੀਆਂ ਉਡਾਣਾਂ ਵਿੱਚ ਹੈਦਰਾਬਾਦ, ਦਿੱਲੀ, ਲਖਨਊ, ਚੇਨਈ, ਬੈਂਗਲੁਰੂ, ਮੁੰਬਈ, ਗੋਆ, ਜੈਪੁਰ, ਸ਼੍ਰੀਨਗਰ, ਅਹਿਮਦਾਬਾਦ ਅਤੇ ਕੋਲਕਾਤਾ ਦੀਆਂ ਉਡਾਣਾਂ ਸ਼ਾਮਲ ਸਨ। ਵਿਜ਼ੀਬਿਲਟੀ ਘੱਟ ਹੋਣ ਕਾਰਨ ਅੱਜ ਵੀ ਸਵੇਰੇ 7 ਵਜੇ ਤੱਕ ਕੋਈ ਫਲਾਈਟ ਨਹੀਂ ਉਡਾਈ ਗਈ।

ਬਰਫਬਾਰੀ ਤੋਂ ਬਾਅਦ ਸੈਲਾਨੀਆਂ ਨੇ ਵੀ ਹਿਮਾਚਲ ਵੱਲ ਮੁੜਨਾ ਸ਼ੁਰੂ ਕਰ ਦਿੱਤਾ ਹੈ। ਮਨਾਲੀ, ਸ਼ਿਮਲਾ ਅਤੇ ਡਲਹੌਜ਼ੀ ਵਿੱਚ ਇੱਕ ਵਾਰ ਫਿਰ ਤੋਂ ਹੋਟਲ ਬੁਕਿੰਗ ਸ਼ੁਰੂ ਹੋ ਗਈ ਹੈ। ਹਿਮਾਚਲ ਟ੍ਰੈਫਿਕ ਪੁਲਸ ਨੇ ਬਰਫੀਲੇ ਇਲਾਕਿਆਂ 'ਚ ਸਾਵਧਾਨੀ ਨਾਲ ਗੱਡੀ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ।

 (For more Punjabi news apart from Punjab Weather Update news in punjabi , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement