Punjab News: 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ; ਵੈੱਬਸਾਈਟ 'ਤੇ ਅਪਲੋਡ ਹੋਏ ਰੋਲ ਨੰਬਰ
Published : Feb 1, 2024, 1:19 pm IST
Updated : Feb 1, 2024, 1:20 pm IST
SHARE ARTICLE
Roll numbers for 10th and 12th exams uploaded on PSEB website
Roll numbers for 10th and 12th exams uploaded on PSEB website

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕੋਈ ਵੱਖਰੀ ਰੋਲ ਨੰਬਰ ਸਲਿੱਪ (ਐਡਮਿਟ ਕਾਰਡ) ਡਾਕ ਰਾਹੀਂ ਨਹੀਂ ਭੇਜੀ ਜਾਵੇਗੀ।

Punjab News: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਓਪਨ ਸਕੂਲ, ਕਾਰਗੁਜ਼ਾਰੀ ਸੁਧਾਰਨ ਲਈ ਵਾਧੂ ਵਿਸ਼ੇ ਅਤੇ ਰੀ-ਅਪੀਅਰ ਅਤੇ ਕੰਪਾਰਟਮੈਂਟ ਦੀਆਂ ਪ੍ਰੀਖਿਆਵਾਂ ਵੀ ਕਰਵਾਈਆਂ ਜਾਣਗੀਆਂ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਨੇ ਦਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਸਾਰੇ ਉਮੀਦਵਾਰਾਂ ਦੇ ਰੋਲ ਨੰਬਰ (ਐਡਮਿਟ ਕਾਰਡ) ਸਕੂਲਾਂ ਦੀ ਲਾਗਇਨ ਆਈ.ਡੀ. ਅਤੇ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਅਪਲੋਡ ਕਰ ਦਿਤੇ ਗਏ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਉਨ੍ਹਾਂ ਦਸਿਆ ਕਿ ਸਾਰੇ ਸਕੂਲਾਂ ਦੇ ਮੁਖੀ ਅਪਣੇ ਸਕੂਲ ਨਾਲ ਸਬੰਧਤ ਰੈਗੂਲਰ ਅਤੇ ਓਪਨ ਸਕੂਲ ਦੇ ਉਮੀਦਵਾਰਾਂ ਦੇ ਰੋਲ ਨੰਬਰ ਤੁਰੰਤ ਸਕੂਲ ਦੀ ਲਾਗਇਨ ਆਈ. ਡੀ. ਤੋਂ ਡਾਊਨਲੋਡ ਕਰਕੇ ਉਮੀਦਵਾਰਾਂ ਨੂੰ ਮੁਹੱਈਆ ਕਰਵਾਉਣਗੇ। ਵਾਧੂ ਵਿਸ਼ਿਆਂ ਵਿਚ ਕਾਰਗੁਜ਼ਾਰੀ ਵਧਾਉਣ ਲਈ ਉਮੀਦਵਾਰ ਕੰਪਾਰਟਮੈਂਟ ਰੀ-ਅਪੀਅਰ ਇਮਤਿਹਾਨ ਵਿਚ ਸ਼ਾਮਲ ਹੋਣ ਵਾਲੇ ਵਿਦਿਆਰਥੀ ਵੀ ਸਿੱਖਿਆ ਬੋਰਡ ਦੀ ਵੈੱਬਸਾਈਟ ਤੋਂ ਰੋਲ ਨੰਬਰ ਡਾਊਨਲੋਡ ਕਰ ਸਕਦੇ ਹਨ।

ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕੋਈ ਵੱਖਰੀ ਰੋਲ ਨੰਬਰ ਸਲਿੱਪ (ਐਡਮਿਟ ਕਾਰਡ) ਡਾਕ ਰਾਹੀਂ ਨਹੀਂ ਭੇਜੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਰੋਲ ਨੰਬਰ ਸਲਿੱਪ (ਐਡਮਿਟ ਕਾਰਡ) ਵਿਚ ਕੋਈ ਤਰੁੱਟੀ ਪਾਈ ਜਾਂਦੀ ਹੈ, ਤਾਂ ਉਸ ਤਰੁੱਟੀ ਨੂੰ ਦਰੁਸਤ ਕਰਵਾਉਣ ਲਈ ਸਬੰਧਤ ਉਮੀਦਵਾਰ 12 ਫਰਵਰੀ ਤਕ ਮੁਹਾਲੀ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

(For more Punjabi news apart from Roll numbers for 10th and 12th exams uploaded on PSEB website, stay tuned to Rozana Spokesman)

Tags: pseb

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement